Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਬਾਦਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਈ ਜਾਣ ਵਾਲੀ ਭਾਈ ਜੈਤਾ ਜੀ ਦੀ ਯਾਦਗਾਰ ਲਈ ਸੰਕਲਪ ਦਸਤਾਵੇਜ਼ ਪ੍ਰਵਾਨ

ਸਮਾਰਕ ਬਾਬਾ ਜੈਤਾ ਜੀ ਦੀ ਸ਼ਰਧਾ, ਆਤਮ ਸਮਰਪਣ, ਸਿਦਕਦਿਲੀ, ਬਰਾਬਰੀ ਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ ਹੋਵੇਗਾ

Parkash Singh Badal

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 22 Sep 2013

Last updated on: Sep 22, 2013, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੀ ਯਾਦ ਵਿੱਚ ਉਸਾਰੇ ਜਾਣ ਵਾਲੇ ਸਮਾਰਕ ਲਈ ਸੰਕਲਪ ਕਮੇਟੀ ਵਲੋਂ ਤਿਆਰ ਕੀਤੇ ਸੰਕਲਪ ਦਸਤਾਵੇਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸਮਾਰਕ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਬਾਬਾ ਜੈਤਾ ਜੀ ਦੀ ਸ਼ਰਧਾ, ਆਤਮ ਸਮਰਪਣ, ਸਿਦਕਦਿਲੀ, ਬਰਾਬਰੀ ਤੇ ਕੁਰਬਾਨੀ ਦਾ ਪ੍ਰਤੀਕ ਹੋਵੇਗਾ।ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜ ਏਕੜ ਰਕਬੇ ਵਿੱਚ ਭਾਈ ਜੈਤਾ ਜੀ ਦੀ ਲਾਮਿਸਾਲ ਕੁਰਬਾਨੀ ਨੂੰ ਸਮਰਪਿਤ ਉਸਾਰੇ ਜਾਣ ਵਾਲੇ ਸਮਾਰਕ ਦੀ ਰੂਪ-ਰੇਖਾ ਨੂੰ ਅੰਤਮ ਰੂਪ ਦੇਣ ਲਈ ਉਘੇ ਸਿੱਖ ਵਿਦਵਾਨਾਂ, ਇਤਿਹਾਸਕਾਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਾਦਲ ਨੇ ਆਖਿਆ ਕਿ ਇਹ ਸ਼ਾਨਾਮੱਤੀ ਯਾਦਗਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਸਪੁੱਤਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਤੀ ਭਾਈ ਜੈਤਾ ਜੀ ਦੀ ਸੇਵਾ ਤੇ ਸਮਰਪਤ ਭਾਵਨਾ ਨੂੰ ਮੂਰਤੀਮਾਨ ਕਰੇਗੀ। ਸ. ਬਾਦਲ ਨੇ ਭਾਈ ਜੈਤਾ ਜੀ ਦੀ ਨਿਸ਼ਕਾਮ ਸੇਵਾ ਨੂੰ ਚੇਤੇ ਕੀਤਾ ਜਿਨ੍ਹਾਂ ਵਲੋਂ ਆਪਣੇ ਜੀਵਨ ਦੀ ਪ੍ਰਵਾਹ ਨਾ ਕਰਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸੀਸ ਦਿੱਲੀ ਤੋਂ ਲਿਆ ਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਅਥਾਹ ਸ਼ਰਧਾ ਤੇ ਸਤਿਕਾਰ ਨਾਲ ਭੇਂਟ ਕੀਤਾ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੈਤਾ ਜੀ ਦੀ ਇਸ ਵਿਲੱਖਣ ਬਹਾਦਰੀ ਤੇ ਸ਼ਰਧਾ ਬਦਲੇ ਉਨ੍ਹਾਂ ਨੂੰ ਸੱਚਾ ਸਿੱਖ ਦਰਸਾ ਕੇ ਆਪਣੇ ਗਲ ਨਾਲ ਲਾਇਆ।

ਸ. ਬਾਦਲ ਨੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਆਖਿਆ ਕਿ ਇਸ ਸਮਾਰਕ ਦੇ ਨਕਸ਼ੇ ਅਤੇ ਡਿਜ਼ਾਇਨ ਨੂੰ ਅੰਤਮ ਰੂਪ ਦੇਣ ਲਈ ਵਿਸ਼ਵ ਪੱਧਰ ਦੇ ਨਾਮੀ ਆਰਕੀਟੈਕਟ ਦੀਆਂ ਸੇਵਾਵਾਂ ਲਈਆਂ ਜਾਣ। ਉਨ੍ਹਾਂ ਆਖਿਆ ਕਿ ਜਦੋਂ ਇਹ ਯਾਦਗਾਰ ਵਿਰਾਸਤ-ਏ-ਖਾਲਸਾ ਦੇ ਨੇੜੇ ਬਣਾਈ ਜਾਣੀ ਹੈ ਤਾਂ ਇਸ ਵੇਲੇ ਇਹ ਸਮਾਰਕ ਸਿੱਖ ਵਿਰਾਸਤੀ ਕੰਪਲੈਕਸ ਦੀ ਇਕਸਾਰਤਾ ਤੇ ਲੈਅ ਅਨੁਸਾਰ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਈ ਜੈਤਾ ਜੀ ਦੇ ਜੀਵਨ ਤੇ ਵਿਚਾਰਧਾਰਾ ਨੂੰ ਦਰਸਾਉਣ ਲਈ ਲਾਈਟ ਐਂਡ ਸਾਊਂਡ ਸ਼ੋ, ਲੇਜ਼ਰ ਸ਼ੋ, ਡਾਕੂਮੈਂਟਰੀ ਫਿਲਮ ਤੋਂ ਇਲਾਵਾ ਗੈਲਰੀਆਂ ਨੂੰ ਵੀ ਯੋਜਨਾਬੱਧ ਢੰਗ ਨਾਲ ਬਣਾਇਆ ਜਾਵੇ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਮਹਾਨ ਵਿਰਸੇ ਤੇ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਨੇ ਇਤਿਹਾਸਕਾਰਾਂ ਤੇ ਵਿਦਵਾਨਾਂ ਨੂੰ ਆਖਿਆ ਕਿ ਉਹ ਸਮਾਰਕ ਦੀ ਉਸਾਰੀ ਅਤੇ ਡਾਕੂਮੈਂਟਰੀ ਫਿਲਮ ਤੇ ਲਾਈਟ ਐਂਡ ਸਾਊਂਡ ਸ਼ੋ ਬਾਰੇ ਪਟਕਥਾ ਵਾਸਤੇ ਆਪਣੇ ਅਹਿਮ ਵਿਚਾਰ ਦੇਣ। ਸ. ਬਾਦਲ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਭਾਈ ਜੈਤਾ ਜੀ ਸ਼ਰਧਾਵਾਨ ਸਿੱਖ ਸਨ ਜਿਨ੍ਹਾਂ ਨੂੰ ਹਰ ਕਿਸੇ ਵਲੋਂ ਬਹੁਤ ਸਤਿਕਾਰ ਦਿੱਤਾ ਜਾਂਦਾ ਹੈ ਕਿਉਂ ਜੋ ਉਨ੍ਹਾਂ ਨੇ ਆਪਣੀ ਸ਼ਰਧਾ ਤੇ ਨਿਮਰਤਾ ਨਾਲ ਸਿੱਖ ਪੰਥ ਦੇ ਸੇਵਾ ਦੇ ਸੰਕਲਪ ਨੂੰ ਸਿਦਕਦਿਲੀ ਨਾਲ ਨਿਭਾਇਆ। ਸ. ਬਾਦਲ ਨੇ ਕਿਹਾ ਕਿ ਇਹ ਯਾਦਗਾਰ ਭਾਈ ਜੈਤਾ ਜੀ ਦੀ ਲਾਮਿਸਾਲ ਕੁਰਬਾਨੀ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ ਜਿਸ ਨਾਲ ਉਨ੍ਹਾਂ ਦੀਆਂ ਮਹਾਨ ਕਦਰਾਂ-ਕੀਮਤਾਂ ਤੇ ਸਿਦਕਦਿਲੀ ਦਾ ਪਾਸਾਰ ਹੋਵੇਗਾ।  ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਚਰਨਜੀਤ ਸਿੰਘ ਅਟਵਾਲ, ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ, ਸ. ਸਰਵਣ ਸਿੰਘ ਫਿਲੌਰ, ਸਭਿਆਚਾਰਕ ਮਾਮਲੇ ਦੇ ਪ੍ਰਮੁੱਖ ਸਕੱਤਰ ਸ਼੍ਰੀ ਐਸ.ਐਸ. ਚੰਨੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਕੇ.ਜੇ.ਐਸ. ਚੀਮਾ ਅਤੇ ਡਾਇਰੈਕਟਰ ਸਭਿਆਚਾਰਕ ਮਾਮਲੇ ਸ਼੍ਰੀ ਨਵਜੋਤਪਾਲ ਸਿੰਘ ਰੰਧਾਵਾ ਤੋਂ ਇਲਾਵਾ ਉਘੇ ਸਿੱਖ ਵਿਦਵਾਨ ਤੇ ਇਤਿਹਾਸਕਾਰ ਪ੍ਰੋ: ਕ੍ਰਿਪਾਲ ਸਿੰਘ, ਸ. ਪ੍ਰਿਥੀਪਾਲ ਸਿੰਘ ਕਪੂਰ ਅਤੇ ਡਾ. ਇੰਦੂ ਬੰਗਾ ਹਾਜ਼ਰ ਸਨ। 

 

Tags: parkash singh , parkash singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD