Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

0 ਤੋਂ 5 ਸਾਲ ਦੇ ਬੱਚਿਆਂ ਨੂੰ 5,6,ਅਤੇ 7 ਅਗਸਤ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਦੀਆਂ ਬੂੰਦਾਂ

10 ਅਗਸਤ ਨੂੰ ਮਨਾਇਆ ਜਾਵੇਗਾ ਨੈਸ਼ਨਲ ਡੀ ਵਾਰਮਿੰਗ ਦਿਵਸ

Web Admin

Web Admin

5 Dariya News

ਅੰਮ੍ਰਿਤਸਰ , 03 Aug 2018

Last updated on: Aug 03, 2018, 00:00 IST

ਵਿਸ਼ਵ ਸਿਹਤ ਸੰਗਠਨ ਵਲੋ ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਆਮ ਲੋਕਾ ਨੂੰ ਪੋਲੀਓ ਤੋਂ ਮੁਕਤ ਕਰਨ ਲਈ ਅੱਜ ਜਿਲਾ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਸ਼ੀ੍ਰ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਤੇ  ਸਿਵਲ ਹਸਪਤਾਲ ਵਿਖੇ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ ਹਰਦੀਪ ਸਿੰਘ ਘਈ ਵੱਖ-ਵੱਖ ਬਲਾਕਾ ਦੇ ਸੀਨੀਅਰ ਮੈਡੀਕਲ ਅਫਸਰ, ਸ਼ਹਿਰੀ  ਮੈਡੀਕਲ ਅਫਸਰ, ਆਈ.ਸੀ.ਡੀ.ਐਸ,ਅਤੇ ਸਿਖਿਆ ਵਿਭਾਗ,ਸਮਾਜਿਕ ਸੁਰਖਿਆ ਤੇ ਇਸਤਰੀ ਬਾਲ ਵਿਕਾਸ, ਪੇਡੂ ਵਿਕਾਸ  ਤੋ  ਆਏ ਨੁਮਾਇੰਦੇ ਹਾਜ਼ਰ ਸਨ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਵਧੀਕ ਡਿਪਟੀ ਕਮਿਸ਼ਨਰ ਸ਼ੀ੍ਰ ਰਵਿੰਦਰ ਸਿੰਘ ਨੇ ਕਿਹਾ ਕਿ ਬੇਸ਼ਕ ਭਾਰਤ ਪੋਲਿਓ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ  ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ ਚਲਾਏ ਜਾ ਰਹੇ ਹਨ।ਉਨਾ ਨੇ ਕਿਹਾ ਪੋਲੀਓ ਵਰਗੀ ਲਾ- ਇਲਾਜ ਬਿਮਾਰੀ ਨਾਲ ਨਜਿਠਣ ਲਈ ਇਕਲੇ ਸਿਹਤ ਵਿਭਾਗ ਨੂੰ ਹੀ ਕਮਰਬੰਦ ਹੋਣ ਦੇ ਨਾਲ ਬਾਕੀ ਵਿਭਾਗਾਂ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ । ਇਸ ਮੌਕੇ ਸਿਵਲ ਸਰਜਨ ਡਾ ਹਰਦੀਪ ਸਿੰਘ ਘਈ ਨੇ ਕਿਹਾ ਕਿ ਇਸ ਆਓਣ ਵਾਲੇ ਰਾਊਡ ਵਾਸਤੇ ਸਿਹਤ ਵਿਭਾਗ ਵਲੋ ਮੁਕੰਮਲ ਤੋਰ ਤੇ ਤਿਆਰੀ ਕਰ ਲਈ ਗਈ ਹੈ। ਉਨਾਂ ਆਏ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸ਼ਹਿਰੀ  ਮੈਡੀਕਲ ਅਫਸਰਾ ਨੂੰ ਹਦਾਇਤ ਕੀਤੀ ਕਿ ਇਸ ਰਾਊਡ ਵਿਚ  ਨਵ-ਜਨਮੇ ਬੱਚੇ ਤੋ ਲੈਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੌਲੀਓ ਦੀਆ 2 ਬੂੰਦਾਂ ਤੋ ਵਾਂਝਾ ਨਹੀ ਰਹਿਣਾ ਚਾਹੀਦਾ।ਜਿਲ੍ਹਾ ਟੀਕਾਕਰਨ ਅਫਸਰ ਡਾ ਰਮੇਸ਼ ਪਾਲ ਸਿੰਘ ਨੇ ਇਸ ਅਵਸਰ ਤੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਰਾਊਡ ਜੋ ਕਿ ਮਿਤੀ 5,6,ਅਤੇ 7 ਅਗਸਤ ਨੂੰ ਚਲਾਇਆ ਜਾ ਰਿਹਾ ਹੈ, ਤਹਿਤ 1117942 ਅਬਾਦੀ ਦੇ 237016 ਘਰਾਂ ਵਿੱਚ ਰਹਿੰਦੇ 0 ਤੋ 5 ਸਾਲ ਦੇ 127541 ਬੱਚਿਆ ਨੂੰ 709 ਟੀਮਾਂ ਵਲੋ ਪੋਲੀਓ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 129 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਦੇ ਨਾਲ ਹੀ ਡਾ ਰਾਜੇਸ਼ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਅਗਸਤ ਦਿਨ ਸ਼ੁਕਰਵਾਰ ਨੂੰ ਨੈਸ਼ਨਲ ਡੀ ਵਾਰਮਿੰਗ ਦਿਵਸ ਅਤੇ 17 ਅਗਸਤ ਦਿਨ ਸ਼ੁਕਰਵਾਰ ਨੂੰ ਮੋਪ -ਅੱਪ ਦਿਵਸ ਮਨਾਇਆ ਜਾਵੇਗਾ। ਇਸ ਦਿਵਸ ਤੇ 1 ਸਾਲ ਤੋ 19 ਸਾਲ ਤੱਕ ਦੇ ਸਾਰੇ ਬੱਚਿਆ ਨੂੰ ਅਲਬੈਡਾਝੋਲ ਦੀ ਗੋਲੀ ਖਿਲਾਈ ਜਾਵੇਗੀ।ਜਿਲ੍ਹਾ ਅੰਮ੍ਰਿਤਸਰ ਦੇ 1313 ਸਰਕਾਰੀ ਅਤੇ ਸਰਕਾਰੀ ਸਹੀਤਾ ਪ੍ਰਾਪਤ ਸਕੂਲਾ ਵਿਚ ਲਗਭਗ 2,10,000 ਬਚੇ 830 ਪ੍ਰਾਈਵੇਟ ਸਕੂਲਾ ਵਿਚ ਲਗਭਗ 3,00000 ਬਚੇ ਅਤੇ ਆਂਗਨਵਾੜੀ ਸੈਟਰਾਂ ਵਿੱਚ ਲਗਭਗ 1,70,000 ਬਚਿਆ ਨੂੰ ਕਵਰ ਕੀਤਾ ਜਾਵੇਗਾ।ਇਸ ਅਵਸਰ ਤੇ ਡਾ ਕੂੰਡਲ, ਡਾ ਭਾਰਤੀ ,ਸ਼੍ਰੀ ਮਤੀ ਰਾਜ ਕੌਰ , ਅਨੂ ਚਾਵਲਾ ਅਤੇ ਕਮਲਦੀਪ  ਸ਼ਾਮਲ ਹੋਏ। 

 

Tags: Civil Surgeon Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD