Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਏਮਜ ਦੀਆਂ ਪ੍ਰਵਾਨਗੀਆਂ ਬਾਰੇ ਕੇਂਦਰੀ ਮੰਤਰੀ ਨੱਡਾ ਤੇ ਸ੍ਰੀਮਤੀ ਬਾਦਲ ਸਿਆਸੀ ਰੋਟੀਆਂ ਨਾ ਸੇਕਣ- ਗੁਰਪ੍ਰੀਤ ਸਿੰਘ ਕਾਂਗੜ

ਪਿਛਲੀ ਸਰਕਾਰ ਨੇ ਵੋਟਾਂ ਲੈਣ ਲਈ ਬਿਨਾਂ ਕਿਸੇ ਨੀਤੀ ਤੋਂ ਵੰਡੇ ਬਿਜਲੀ ਕੁਨੈਕਸ਼ਨ

Web Admin

Web Admin

5 Dariya News

ਪਟਿਆਲਾ , 04 Aug 2018

Last updated on: Aug 04, 2018, 00:00 IST

ਪੰਜਾਬ ਦੇ ਬਿਜਲੀ ਅਤੇ ਨਵਿਆਉਣ ਯੋਗ ਊਰਜਾ ਬਾਰੇ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਬਠਿੰਡਾ ਵਿਖੇ ਸਥਾਪਤ ਕੀਤੇ ਜਾ ਰਹੇ ਏਮਜ ਲਈ ਪੰਜਾਬ ਸਰਕਾਰ ਨੇ ਲੋੜੀਂਦੀਆਂ ਸਾਰੀਆਂ ਪ੍ਰਵਾਨਗੀਆਂ ਦੇਣ ਲਈ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਉਹ ਅੱਜ ਇਥੇ ਬਿਜਲੀ ਨਿਗਮ ਦੀ ਪਾਵਰ ਕਲੋਨੀ-1 ਵਿਖੇ ਮਨਾਏ ਗਏ ਵਣ ਮਹਾਂਉਤਸਵ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ। ਇਸ ਦੌਰਾਨ ਪੱਤਰਕਾਰਾਂ ਵੱਲੋਂ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਵੱਲੋਂ ਪਿਛਲੇ ਦਿਨੀਂ ਬਠਿੰਡਾ ਏਮਜ ਬਾਰੇ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜੇ ਪੱਤਰ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਉਠਾਏ ਸਵਾਲਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਾਂਗੜ ਨੇ ਕਿਹਾ ਕਿ ਨੱਡਾ ਸਮੇਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਇਸ ਮੁੱਦੇ 'ਤੇ ਕੇਵਲ ਸਿਆਸੀ ਰੋਟੀਆਂ ਹੀ ਸੇਕ ਰਹੇ ਹਨ ਜਦੋਂ ਕਿ ਮਾਲਵਾ ਇਲਾਕੇ ਸਮੇਤ ਪੰਜਾਬ ਨੂੰ ਏਮਜ ਵਰਗੇ ਹਸਤਪਤਾਲ ਦੀ ਲੋੜ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਬਾਬਤ ਸਖ਼ਤ ਹਦਾਇਤਾਂ ਜਾਰੀ ਕੀਤੀਆਂ  ਹੋਈਆਂ ਹਨ ਇਸ ਲਈ ਇਨ੍ਹਾਂ ਦੋਵਾਂ ਮੰਤਰੀਆਂ ਨੂੰ ਇਸ ਮੁੱਦੇ 'ਤੇ ਸਿਆਸੀ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ। ਪਿਛਲੀ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਜਾਰੀ ਕੀਤੇ ਢਾਈ ਲੱਖ ਟਿਊਬਵੈਲ ਕੁਨੈਕਸ਼ਨਾਂ ਬਾਰੇ ਸਵਾਲ ਦਾ ਜੁਆਬ ਦਿੰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਿਆਸੀ ਲਾਹੇ ਅਤੇ ਵੋਟਾਂ ਲੈਣ ਲਈ ਤਾਸ਼ ਦੇ ਪੱਤਿਆਂ ਦੀ ਤਰ੍ਹਾਂ ਇਹ ਕੁਨੈਕਸ਼ਨ ਬਿਨ੍ਹਾਂ ਕਿਸੇ ਨੀਤੀ ਦੇ ਜਾਰੀ ਕੀਤੇ। 

ਜਦੋਂਕਿ ਚਾਹੀਦਾ ਤਾਂ ਇਹ ਸੀ ਕਿ ਕੋਈ ਨੀਤੀ ਬਣਾ ਕੇ ਘੱਟ ਜਮੀਨਾਂ ਵਾਲੇ ਕਿਸਾਨਾਂ ਨੂੰ ਸਾਂਝੇ ਕੁਨੈਕਸ਼ਨ ਜਾਰੀ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਆਪਣਾ ਨਫ਼ਾ ਨੁਕਸਾਨ ਦੇਖਣ ਦੀ ਥਾਂ ਪੰਜਾਬ ਅਤੇ ਪੰਜਾਬ ਵਾਸੀਆਂ ਸਮੇਤ ਇਸਦੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਫ਼ਾਇਦਾ ਸੋਚਦੀ ਹੈ, ਇਸ ਲਈ ਧਰਤੀ ਹੇਠਲਾ ਪਾਣੀ ਬਚਾਉਣ ਲਈ ਸਰਕਾਰ ਟਿਊਬਵੈਲ ਕੁਨੈਕਸ਼ਨਾਂ ਬਾਰੇ ਗੰਭੀਰ ਸੋਚ ਵਿਚਾਰ ਕੀਤਾ ਜਾ ਰਿਹਾ ਹੈ ਪ੍ਰੰਤੂ ਪਹਿਲਾਂ ਜਾਰੀ ਕੀਤੇ ਗਏ ਡਿਮਾਂਡ ਨੋਟਿਸਾਂ ਦੇ ਕੁਨੈਕਸ਼ਨ ਜਾਰੀ ਕੀਤੇ ਜਾ ਰਹੇ ਹਨ। ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਝੋਨੇ ਦੇ ਚਾਲੂ ਸੀਜਨ ਦੌਰਾਨ ਬਿਜਲੀ ਦੀ ਮੰਗ ਨੇ ਪਿਛਲੇ ਰੀਕਾਰਡ ਤੋੜੇ ਹਨ ਪਰੰਤੂ ਬਿਜਲੀ ਨਿਗਮ ਦੇ ਸੀ.ਐਮ.ਡੀ. ਸਮੇਤ ਸਾਰੇ ਅਧਿਕਾਰੀਆਂ ਨੇ ਮਿਲਕੇ ਸਾਂਝੇ ਯਤਨ ਕਰਦਿਆਂ ਇਸ ਨੂੰ ਪੂਰਾ ਕੀਤਾ ਅਤੇ ਰਹਿੰਦੇ ਸੀਜਨ 'ਚ ਵੀ ਬਿਜਲੀ ਸਪਲਾਈ ਦੀ ਪੂਰੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਨੇ ਸਰਕਾਰੀ ਵਿਭਾਗਾਂ ਵੱਲ ਬਕਾਇਆ ਬਿਜਲੀ ਬਿਲਾਂ ਬਾਬਤ ਦੱਸਿਆ ਕਿ ਜਲਦੀ ਹੀ ਵਿਭਾਗੀ ਮੁਖੀਆਂ ਨਾਲ ਮੀਟਿੰਗ ਕਰਕੇ ਇਸ ਦਾ ਹੱਲ ਕੱਢਿਆ ਜਾਵੇਗਾ। ਸ. ਕਾਂਗੜ ਨੇ ਪੰਜਾਬ ਵਾਸੀਆਂ ਨੂੰ ਸੱਦਾ ਵੀ ਦਿੱਤਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫ਼ਲ ਬਨਾਉਣ ਲਈ 5-5 ਬੂਟੇ ਲਾਉਣ। ਉਨ੍ਹਾਂ ਹੋਰ ਕਿਹਾ ਕਿ ਬਿਜਲੀ ਨਿਗਮ ਵੱਲੋਂ ਲਗਾਏ ਜਾ ਰਹੇ ਬੂਟੇ ਸੰਭਾਲੇ ਵੀ ਜਾਣਗੇ। ਇਸ ਮੌਕੇ ਬਿਜਲੀ ਨਿਗਮ ਦੇ ਡਾਇਰੈਕਟਰ ਪ੍ਰਬੰਧਕੀ ਸ੍ਰੀ ਆਰ.ਪੀ. ਪਾਂਡਵ ਸਮੇਤ ਹੋਰ ਅਧਿਕਾਰੀ ਹਾਜਰ ਸਨ।

 

Tags: Gurpreet Singh Kangar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD