Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਸਿੱਖ ਸਟੂਡੈਂਟਸ ਫੈਡਰੇਸ਼ਨ ਟਾਟਾ ਨਗਰ ਚ' ਮਨਾਏਗੀ 74 ਵੀਂ ਵਰ੍ਹੇ ਗੰਢ :- ਪੀਰ ਮੁਹੰਮਦ

1984 ਸਿੱਖ ਨਸਲਕੁਸ਼ੀ ਦੇ ਇਨਸਾਫ਼ ਲਈ ਲੜੇ ਜਾ ਰਹੇ ਸੰਘਰਸ਼ ਬਾਰੇ ਲਗਾਇਆ ਜਾਵੇਗਾ ਸੈਮੀਨਾਰ-: ਕਰਨੈਲ ਸਿੰਘ

Karnail Singh Peermohammad, All India Sikh Students Federation, AISSF, Karnail Singh Peer Mohammad

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 04 Aug 2018

Last updated on: Aug 04, 2018, 00:00 IST

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਪਣੀ ਜਥੇਬੰਦੀ ਦੀ 74 ਵੀ ਵਰ੍ਹੇਗੰਢ ਟਾਟਾ ਨਗਰ ਜਮਸ਼ੇਦਪੁਰ (ਝਾਰਖੰਡ ) ਵਿਖੇ  13 ਸਤੰਬਰ  ਦਿਨ ਵੀਰਵਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਏਗੀ। ਇਸ ਮੌਕੇ ਪੰਜਾਬ ਤੋ ਬਾਹਰ ਵੱਸਦੇ  ਸਿੱਖਾਂ ਦੀਆ ਮੁਸਕਲਾਂ ਅਤੇ ਉਹਨਾਂ ਦੇ ਹੱਲ ਲਈ ਪੰਜਾਬ ਵੱਸਦੇ ਸਿੱਖ ਅਤੇ ਵਿਦੇਸ਼ ਵੱਸਦੇ ਸਿੱਖ ਕੀ ਮਹਿਸੂਸ ਕਰਦੇ ਹਨ, ਇਸ ਬਾਰੇ ਅਤੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਇਨਸਾਫ਼ ਲਈ ਲੜੇ ਜਾ ਰਹੇ ਸੰਘਰਸ਼ ਬਾਰੇ ਸੈਮੀਨਾਰ ਕੀਤਾ ਜਾਵੇਗਾ। ਜਿਸ ਵਿੱਚ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਕਈ ਗਵਾਹ ਪਹੁੰਚਣਗੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲ  ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਅਤੇ  ਫੈਡਰੇਸ਼ਨ ਈਸਟ ਇੰਡੀਆ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ   ਦੱਸਿਆ ਕਿ ਫੈਡਰੇਸ਼ਨ ਇਨਸਾਫ ਪ੍ਰਾਪਤੀ ਲਈ ਯਤਨਸ਼ੀਲ ਹੈ ਤੇ ਹੁਣ ਇਹ ਲੜਾਈ ਵਿਸ਼ਵ ਪੱਧਰ ਤੇ ਸੰਯੁਕਤ ਰਾਸ਼ਟਰ ਤੱਕ ਪਹੁੰਚ ਚੁੱਕੀ ਹੈ। ਉਹਨਾਂ ਕਿਹਾ ਕਿ ਆਂਉਦੇ ਦਿਨਾਂ ਵਿੱਚ  ਵਿਦੇਸ਼ਾਂ ਤੋ  ਸਿੱਖ ਨਸਲਕੁਸ਼ੀ ਖਿਲਾਫ਼ ਭਾਰਤ ਉਪਰ ਪੈ ਰਹੇ ਦਬਾਅ ਦੇ ਚੱਲਦਿਆਂ ਪ੍ਰਮੁੱਖ ਦੋਸ਼ੀ ਸੱਜਣ ਕੁਮਾਰ ਜੇਲ ਵਿੱਚ ਬੰਦ ਹੋਣ ਦੀ ਪੂਰੀ ਸੰਭਾਵਨਾ ਬਣ ਚੁੱਕੀ ਹੈ । ਇਸੇ ਦੌਰਾਨ ਨਵੰਬਰ 1984 ਸਿੱਖ ਨਸਲਕੁਸ਼ੀ ਦੀ ਮੁੱਖ ਗਵਾਹ ਮਾਤਾ ਜਗਦੀਸ਼ ਕੌਰ ਨੇ ਕਿਹਾ ਹੈ ਕਿ 34 ਸਾਲਾ ਬਾਅਦ ਸਿੱਖ ਕੌਮ ਨੂੰ ਇਨਸਾਫ ਦੇਣ ਬਾਰੇ  ਜੇ ਭਾਰਤ ਸਰਕਾਰ ਥੋੜਾ ਬਹੁਤ ਸੋਚਦੀ ਹੈ ਤਾ  ਨਵੰਬਰ 1984 ਸਿੱਖ ਨਸਲਕੁਸ਼ੀ  ਕੇਸਾਂ  ਦੀ ਰੋਜ਼ਾਨਾ ਸੁਣਵਾਈ ਕੀਤੀ ਜਾਵੇ।

ਦਿੱਲੀ ਹਾਈਕੋਰਟ ਦੀ ਕਾਰਜਕਾਰੀ ਮੁੱਖ ਜੱਜ ਗੀਤਾ ਮਿੱਤਲ ਦੀ ਨਿਯੁਕਤੀ ਜੰਮੂ-ਕਸ਼ਮੀਰ ਹਾਈਕੋਰਟ 'ਚ ਚੀਫ਼ ਜੱਜ ਦੇ ਰੂਪ 'ਚ ਕਰਨ ਦੀ ਸੁਪਰੀਮ ਕੋਰਟ ਦੇ ਕਾਲਜੇਅਮ ਵੱਲੋਂ ਦਿੱਤੇ ਗਏ ਪ੍ਰਸਤਾਵ ਨੂੰ ਸਰਕਾਰ ਵੱਲੋਂ ਮਨਜੂਰ ਕਰਨ ਦੇ ਬਾਅਦ  ਬੀਬੀ ਜਗਦੀਸ਼ ਕੌਰ ਦੀ ਉਕਤ ਮੰਗ ਸਾਹਮਣੇ ਆਈ ਹੈ। ਦਰਅਸਲ ਜਸਟਿਸ ਗੀਤਾ ਮਿੱਤਲ ਨੇ ਬੀਤੇ ਦਿਨੀਂ 1984 ਸਿੱਖ ਕਤਲੇਆਮ ਦੇ ਪੁਰਾਣੇ ਮਾਮਲਿਆਂ ਨੂੰ ਮੁੜ੍ਹ ਖੋਲ੍ਹਣ ਦੇ ਨਾਲ ਨਿਆਇਕ ਪ੍ਰਕਿਰਆ 'ਚ ਤੇਜ਼ੀ ਲਿਆਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਸੀ। ਮਾਤਾ ਜਗਦੀਸ਼ ਕੌਰ ਨੇ ਦੱਸਿਆ ਕਿ ਲਗਭਗ 34 ਸਾਲ ਬਾਅਦ ਵੀ ਨਿਆਂ ਮਿਲਣ ਦੀ ਉਮੀਂਦ ਬੇਈਮਾਨੀ ਲੱਗਦੀ ਹੈ। ਇਸ ਲਈ ਉਹਨਾਂ ਨੇ ਛੇਤੀ ਸੁਣਵਾਈ ਜੋ ਕਿ ਰੋਜ਼ਾਨਾ ਆਧਾਰ ਤੇ ਹੋਵੇ ਕਰਨ ਦੀ ਅਦਾਲਤ ਤੋਂ ਗੁਹਾਰ ਲਗਾਈ ਹੈ। ਬਿਨਾਂ ਰੋਜ਼ਾਨਾ ਸੁਣਵਾਈ ਦੇ ਇਨਸਾਫ਼ ਮਿਲਣਾ ਮੁਸ਼ਕਿਲ ਹੈ ਕਿਉਂਕਿ ਗਵਾਹਾਂ ਅਤੇ ਸਬੂਤਾਂ ਨੂੰ ਸੰਭਾਲ ਕੇ ਰੱਖਣਾ ਮੁਸ਼ਕਿਲ ਕੰਮ ਹੈ।  ਮਾਤਾ ਜਗਦੀਸ਼ ਕੌਰ ਨੇ ਆਪਣੀ ਮੰਗ ਦੇ ਹਾਈਕੋਰਟ ਵੱਲੋਂ ਮੰਨਣ ਦੀ ਆਸ  ਜਿਤਾਈ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਨੇ 1984 ਤੋ ਲੈਕੇ ਹੁਣ ਤੱਕ ਕੇਦਰ ਵਿੱਚ ਬਣੀਆਂ ਸਰਕਾਰਾਂ ਨੂੰ ਨਿਸ਼ਾਨੇ ਤੇ ਲਿਆਂਦਾ ਤੇ ਕਿਹਾ ਕਿ ਕਿਸੇ ਵੀ ਸਰਕਾਰ ਨੇ ਸਿੱਖ ਕੌਮ ਨੂੰ ਇਨਸਾਫ ਨਹੀ ਦਿੱਤਾ ਬਲਕਿ ਅਪਰਾਧੀਆ ਦੀ ਪੁਸ਼ਤਪਨਾਹੀ ਕੀਤੀ ਹੈ ।

 

Tags: Karnail Singh Peermohammad , All India Sikh Students Federation , AISSF , Karnail Singh Peer Mohammad , Sri Anandpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD