Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪ੍ਰੈਸ ਕਲੱਬ ਅਨੰਦਪੁਰ ਸਾਹਿਬ ਵਲੋਂ ਵੱਖ-ਵੱਖ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ

ਪ੍ਰੈਸ ਕਲੱਬ ਦੇ ਸਮੂੰਹ ਮੈਂਬਰ ਸਮਾਜ ਵਿਚ ਸ਼ਾਂਤੀ ਤੇ ਭਾਈਚਾਰਕ ਸਾਂਝ ਰੱਖਣ ਵਿਚ ਦਿੰਦੇ ਹਨ ਸਹਿਯੋਗ-: ਡੀ ਐਸ ਪੀ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 04 Aug 2018

Last updated on: Aug 04, 2018, 00:00 IST

ਪ੍ਰੈਸ ਕਲੱਬ ਅਨੰਦਪੁਰ ਸਾਹਿਬ ਵਲੋਂ ਅਹਿਮ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਅਨੰਦਪੁਰ ਸਾਹਿਬ ਹਰਬੰਸ ਸਿੰਘ, ਡਿਪਟੀ ਸੁਪਰਡੈਂਟ ਪੁਲਿਸ ਰਮਿੰਦਰ ਸਿੰਘ ਕਾਹਲੋਂ ਅਤੇ ਡੀਪੀਆਰ ਓ ਰਸ਼ਿਮ ਵਰਮਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਕ ਛੋਟੇ ਜਿਹੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰੈਸ ਕਲੱਬ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਏ ਪਤਿਵੰਤੇ ਸੱਜਣਾਂ ਨੂੰ ਸੰਬੋਧਨ ਕਰਦਿਆਂ ਐਸ ਡੀਐਮ ਹਰਬੰਸ ਸਿੰਘ ਨੇ ਕਿਹਾ ਕਿ ਪੱਤਰਕਾਰਤਾ ਬਹੁਤ ਹੀ ਜਿੰਮੇਵਾਰੀ ਵਾਲੀ ਸੇਵਾ ਹੈ ਤੇ ਇਹ ਖੁਸ਼ੀ ਦੀ ਗੱਲ ਹੈ ਕਿ ਇਹ ਭਾਈਚਾਰਾ ਆਪਣੀ ਪੂਰੀ ਤਨਦੇਹੀ ਨਾਲ ਇਹ ਸੇਵਾ ਨਿਭਾ ਰਹੇ ਹਨ। ਡੀਐਸਪੀ ਰਮਿੰਦਰ ਸਿੰਘ ਕਾਹਲੋਂ ਨੇ ਆਪਣੇ ਸੰਬੋਧਨ ਵਿਚ ਇਸ ਗੱਲ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਪ੍ਰੈਸ ਕਲੱਬ ਦੇ ਸਮੂੰਹ ਮੈਂਬਰ ਸਮਾਜ ਵਿਚ ਸ਼ਾਂਤੀ ਤੇ ਭਾਈਚਾਰਕ ਸਾਂਝ ਰੱਖਣ ਵਿਚ ਸਹਿਯੋਗ ਦਿੰਦੇ ਹਨ। ਡੀਪੀਆਰ ਓ ਰਸ਼ਿਮ ਵਰਮਾ ਨੇ ਇਸ ਮੋਕੇ ਕਿਹਾ ਕਿ ਪੱਤਰਕਾਰੀ ਕਰਦਿਆਂ ਆਪਣੇ ਫਰਜਾਂ ਨੂੰ ਸਹੀ ਤਰੀਕੇ ਨਾਲ ਨਿਭਾਉਣਾ ਪ੍ਰੈਸ ਕਲੱਬ ਅਨੰਦਪੁਰ ਸਾਹਿਬ ਦੇ ਹਿੱਸੇ ਆਇਆ ਹੈ ਜੋ ਕਾਬਿਲੇ ਤਾਰੀਫ ਹੈ। ਪ੍ਰੈਸ ਕਲੱਬ ਵਲੋਂ ਆਪਣੇ ਵਿਹੜੇ ਆਈਆਂ ਸ਼ਖਸ਼ੀਅਤਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਸਮੂੰਹ ਸ਼ਖਸ਼ੀਅਤਾਂ ਦਾ ਪ੍ਰੈਸ ਕਲੱਬ ਦੇ ਪ੍ਰਧਾਨ ਬੀ.ਐਸ.ਚਾਨਾ ਵਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰ੍ਰਧਾਨ ਬੀ.ਐਸ.ਚਾਨਾ ਦੇ ਨਾਲ ਰਾਜਪਾਲ ਆਂਗਰਾ, ਜਰਨੈਲ ਸਿੰਘ ਨਿੱਕੂਵਾਲ, ਨਰਿੰਦਰ ਸ਼ਰਮਾ, ਸੁਰਿੰਦਰ ਸਿੰਘ ਸੋਨੀ, ਸੁਖਵਿੰਦਰਪਾਲ ਸਿੰਘ ਸੁੱਖੂ, ਬਲਵਿੰਦਰ ਸਿੰਘ ਲੋਦੀਪੁਰ, ਦਲਜੀਤ ਸਿੰਘ ਅਰੋੜਾ, ਗੋਪਾਲ ਸ਼ਰਮਾ, ਮਧੂ ਸੂਦਨ, ਐਨ ਪੀ ਨੱਢਾ, ਦਵਿੰਦਰਪਾਲ ਸਿੰਘ, ਮਨਪ੍ਰੀਤ ਮਿੰਟੂ ਆਦਿ ਹਾਜ਼ਰ ਸਨ।

 

Tags: PRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD