Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਵਾਤਾ ਵਰਣ ਨੂੰ ਸੰਭਾਲਣਾਂ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ : ਬਲਬੀਰ ਸਿੰਘ ਸਿੱਧੂ

ਨਸ਼ਾ ਛਡਾਓ ਤੇ ਮੁੜ ਵਸੇਬਾ ਕੇਂਦਰ ਸੈਕਟਰ 66 ਵਿਖੇ ਲਗਾਏ ਪੌਦੇ , ਕੇਂਦਰ ਚ ਦਾਖਲ ਨਸ਼ੇ ਦੇ ਆਦੀ ਮਰੀਜ਼ਾਂ ਨੂੰ ਵੰਡੇ ਫਲ ਅਤੇ ਜੂਸ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 04 Aug 2018

Last updated on: Aug 04, 2018, 00:00 IST

ਸਰਵਹਿੱਤ ਕਲਿਆਣ ਸੁਸਾਇਟੀ ਐਸ.ਏ.ਐਸ ਨਗਰ ਵੱਲੋਂ ਵਣਮਹਾਂ ਉਤਸਵ ਦੇ ਚਲਦੇ  ਮਿਸ਼ਨ ਤੰਦਰੁਸਤ ਪੰਜਾਬ ਅਤੇ  ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ  ਸੈਕਟਰ –66 ਸਥਿਤ ਨਸ਼ਾ ਛਡਾਓ ਤੇ ਮੁੜ ਵਿਸੇਬਾ ਕੇਂਦਰ ਵਿਖੇ ਜਗਾਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ  ਪਸ਼ੂ ਪਾਲਣ ਤੇ ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਬੂਟਾ ਲਗਾਕੇ ਪ੍ਰੋਗਰਾਮ ਦਾ ਅਗਾਜ਼ ਕੀਤਾ। ਸ.ਸਿੱਧੂ ਨੇ ਦੱਸਿਆ ਕਿ ਜਲ ਸਤਰ ਦਿਨ ਪ੍ਰਤੀ ਦਿਨ ਹੇਠਾਂ ਜਾ ਰਿਹਾ ਹੈ ਅਤੇ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ । ਜਿਸ ਨੂੰ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਜਰੂਰੀ ਹਨ। ਉਨ੍ਹਾਂ ਕਿਹਾ ਕਿ ਅੱਜ ਇਨਸਾਨ ਬਹੁਤ ਹੀ ਗੰਭੀਰ ਬਿਮਾਰੀਆਂ ਤੋਂ ਪੀੜਤ ਹੋ ਰਿਹਾ । ਹਸਪਤਾਲਾਂ ਵਿਚ ਦਿਨ ਪ੍ਰਤੀ ਦਿਨ ਮਰੀਜ਼ਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਜਿਸ ਦਾ ਮੁੱਖ ਕਾਰਣ ਸ਼ੁਧ ਹਵਾ ਦਾ ਨਾ ਮਿਲਣਾ ਹੈ। ਸ਼ੁਧ ਹਵਾ ਦਾ ਸਰੋਤ ਦਰਖਤ ਹਨ ਜੇ ਸਾਡਾ ਇਹ ਸਰੋਤ ਖਤਮ ਹੋ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਾਹ ਲੈਣਾ ਵੀ ਔਖਾ ਹੋ ਜਾਵੇਗਾ। ਇਸ ਲਈ ਵਾਤਾ ਵਰਣ ਨੂੰ ਸੰਭਾਲਣਾ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ ਹੈ ਜਿਸ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਣਾ ਚਾਹੀਦਾ ਹੈ। ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਗਵਾਈ ਚ ਮੌਜੂਦਾ ਸਰਕਾਰ  ਪੰਜਾਬ ਵਿਚ ਨਸ਼ਾ ਖਤਮ ਕਰਨ ਲਈ ਪੂਰੀ ਤਰਾਂ੍ਹ ਦ੍ਰਿੜ ਹੈ ਜਿਸ ਲਈ ਲੋਕਾਂ ਦਾ ਸਾਥ ਵੀ ਜਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਪ੍ਰੇਰਣਾ ਵੀ ਦਿੱਤੀ। 

ਇਸ ਮੌਕੇ ਸੋਸਾਇਟੀ ਵੱਲੋਂ ਨਸ਼ਾ ਛਡਾਓ ਕੇਂਦਰ ਚ ਦਾਖਲ ਮਰੀਜ਼ਾਂ ਨੂੰ ਫਲ ਅਤੇ ਜੂਸ ਵੀ ਵੰਡਿਆ ਗਿਆ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਗਰੁਮੁੱਖ ਸਿੰਘ ਅਤੇ ਜਰਨਲ ਸਕੱਤਰ ਰਾਜ ਕੁਮਾਰ ਸ਼ਰਮਾ ਜਿਨ੍ਹਾਂ ਦੀ ਅਗਵਾਈ ਵਿੱਚ ਇਹ ਪ੍ਰੋਗਰਾਮ ਕਰਵਾਇਆ ਗਿਆ ਨੇ ਦੱਸਿਆ ਕਿ ਸੋਸਾਇਟੀ ਵੱਲੋਂ ਔਸ਼ਧੀ ਲਾਇਕ ਅਤੇ ਫਲਦਾਰ ਪੌਦੇ ਲਗਾਏ ਜਾ ਰਹੇ ਹਨ। ਜਿਨ੍ਹਾਂ ਨੂੰ ਪਾਲਣ ਲਈ ਵੀ ਲਗਤਾਰ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ, ਜਿਲ੍ਹਾ ਜੰਗਲਾਤ ਅਫਸਰ ਗੁਰਅਮਨਪ੍ਰੀਤ ਸਿੰਘ,ਐਡਵੋਕੇਟ ਨਰਪਿੰਦਰ ਰੰਗੀ, ਗੁਰਚਰਨ ਸਿੰਘ ਭਮਰਾ, ਇੰਦਰਜੀਤ ਸਿੰਘ ਖੋਖਰ, ਬਲਜੀਤ ਗਰੇਵਾਲ, ਗੁਰਮੀਤ ਸਿੰਘ, ਪ੍ਰੇਮ ਕੁਮਾਰ ਚਾਂਦ, ਹਰਪਾਲ ਸਿੰਘ ਸੋਢੀ, ਜਸਵਿੰਦਰ ਸ਼ਰਮਾ, ਜੋਗਿੰਦਰ ਪਾਲ, ਬੀਬੀ ਮਨਜੀਤ ਕੌਰ, ਪਵਨ ਜਗਦੰਬਾ, ਮਹੇਸ਼ ਭਾਰਦਵਾਜ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਅੰਤ ਵਿਚ ਸੋਸਾਇਟੀ ਦੇ ਸਲਾਹਕਾਰ ਐਡਵੋਕੇਟ ਸੁਰੇਸ਼ ਕੁਮਾਰ ਨੇ ਸਭਨਾਂ ਦਾ ਧੰਨਵਾਦਾ ਕੀਤਾ। ਸੋਸਾਇਟੀ ਦੇ ਮੀਤ ਪ੍ਰਧਾਨ ਬਰੀਂਦਰ ਸ਼ਰਮਾ, ਖਜਾਨਚੀ ਰਾਕੇਸ਼ ਕੁਮਾਰ, ਉਪ ਖਜ਼ਾਨਚੀ ਕਰਮਲੇਸ਼ ਕੁਮਾਰ ਸ਼ਰਮਾ, ਕਲਚਰਲ ਸੈਕਟਰੀ ਮਨਪ੍ਰੀਤ ਸਿੰਘ ਅਤੇ ਰਾਮਜੀ ਲਾਲ ਵੀ ਮੌਜੂਦ ਸਨ। 

 

Tags: Balbir Singh Sidhu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD