ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲੇ ਅੰਦਰ ਟੀਮਾਂ ਦਾ ਗਠਨ ਕਰਕੇ 5 ਅਗਸਤ ਤੋਂ 7 ਅਗਸਤ 2018 ਤੱਕ ਮਾਈਗ੍ਰੇਟਰੀ ਪਲੱਸ ਪੋਲਿਓ ਰਾਉਂਡ ਚਲਾਇਆ ਜਾ ਰਿਹਾ ਹੈ ਉਨਾਂ ਦੱਸਿਆ ਕਿ ਇਸ ਰਾਉਂਡ ਤਹਿਤ ਖਾਸ ਤੌਰ 'ਤੇ ਬਾਹਰੋਂ ਇਥੇ ਕੰਮ ਕਰਨ ਆਏ ਮਜ਼ਦੂਰਾਂ ਦੇ ਬੱਚਿਆਂ ਨੂੰ ਪੋਲੀਓ ਵਿਰੋਧੀ ਬੂੰਦਾ ਪਿਲਾਈਆਂ ਜਾਣਗੀਆਂ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਰਾਉਂਡ ਤਹਿਤ ਮਾਈਗ੍ਰੇਟਰੀ ਅਬਾਦੀ ਦੇ 0-5 ਸਾਲ ਦੇ ਬੱਚਿਆਂ ਨੂੰ ਪੋਲਿਓ ਵਿਰੋਧੀ ਬੂੰਦਾ ਪਿਲਾਈਆਂ ਜਾਣਗੀਆਂ। ਉਨਾਂ ਨੇ ਦੱਸਿਆ ਕਿ ਇਸ ਮਾਈਗ੍ਰੇਟਰੀ ਪਲੱਸ ਪੋਲੀਓ ਰਾਉਂਡ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟੀਮਾਂ ਦਾ ਗਠਣ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਟੀਮ ਮੈਂਬਰਾਂ ਵੱਲੋਂ ਸਾਰੇ ਭੱਠਿਆਂ, ਫੈਕਟਰੀਆਂ, ਝੁੱਗੀਆਂ-ਝੋਪੜੀਆਂ, ਉਸਾਰੀ ਅਧੀਨ ਇਮਾਰਤਾਂ, ਪੈਟਰੋਲ ਪੰਪਾਂ ਅਤੇ ਮਾਈਗ੍ਰੇਟਰੀ ਅਬਾਦੀ ਵਿਖੇ ਜਾ ਕੇ ਪ੍ਰਵਾਸੀ ਮਜਦੂਰਾਂ ਦੇ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ। ਉਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਤਹਿਤ ਬੱਚਿਆਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਬੱਚਾ ਕਿਸੇ ਪੱਖੋਂ ਵੀ ਪਿਛੜ ਨਾ ਜਾਵੇ।