Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਮਿਸ਼ਨ ਤੰਦਰੁਸਤ ਪੰਜਾਬ' : ਖੇਡ ਅਕਾਦਮੀਆਂ ਦੀ ਸਾਫ਼-ਸਫ਼ਾਈ, ਦੋਸਤਾਨਾ ਮੈਚ, ਨਸ਼ਿਆਂ ਖਿਲਾਫ਼ ਪੁਲਿਸ ਵਲੋਂ ਕਰਵਾਏ ਗਏ ਸੈਮੀਨਾਰ

ਸਰਕਾਰੀ ਪ੍ਰਾਇਮਰੀ ਸਕੂਲ ਗਿਆਨਾ ਦੇ ਅਧਿਆਪਕ ਨੇ ਕੀਤੇ ਸਕੂਲ ਦੇ ਪਖ਼ਾਨੇ ਸਾਫ਼

Web Admin

Web Admin

5 Dariya News

ਬਠਿੰਡਾ , 05 Aug 2018

Last updated on: Aug 05, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲਾ ਬਠਿੰਡਾ ਵਿੱਚ ਵੱਖ-ਵੱਖ ਥਾਂਵਾਂ 'ਤੇ ਸਰਕਾਰੀ ਸਕੂਲਾਂ ਵਿੱਚ ਚਲਾਈਆਂ ਜਾ ਰਹੀਆਂ ਖੇਡ ਅਕਾਦਮੀਆਂ ਦੇ ਖਿਡਾਰੀਆਂ ਨੇ ਸਾਫ਼-ਸਫ਼ਾਈ ਕੀਤੀ, ਵੱਖ-ਵੱਖ ਥਾਂਵਾਂ 'ਤੇ ਦੋਸਤਾਨਾ ਮੈਚ ਕਰਵਾਏ ਗਏ ਅਤੇ ਪੁਲਿਸ ਵਲੋਂ ਵਿਦਿਅਕ ਅਦਾਰਿਆਂ ਵਿੱਚ ਨਸ਼ਿਆਂ ਖਿਲਾਫ਼ ਸੈਮੀਨਾਰ ਕਰਵਾਏ ਗਏ। ਈ.ਟੀ.ਟੀ. ਅਧਿਆਪਕ ਸ਼੍ਰੀ ਰਣਜੀਤ ਸਿੰਘ ਨੇ ਆਪਣੇ ਸਰਕਾਰੀ ਪ੍ਰਾਇਮਰੀ ਸਕੂਲ ਗਿਆਨਾ ਜਿੱਥੇ ਉਹ ਬੱਚਿਆਂ ਨੂੰ ਪੜਾ ਰਿਹਾ ਹੈ, ਦੇ ਪਖਾਨੇ ਸਾਫ਼ ਕਰਕੇ ਇੱਕ ਮਿਸ਼ਾਲ ਕਾਇਮ ਕੀਤੀ।ਇਸੇ ਤਰਾਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਤਲਵੰਡੀ ਸਾਬੋ ਵਿਖੇ ਵਾਲੀਬਾਲ ਦੇ ਕੋਚਿੰਗ ਸੈਂਟਰ ਦੀ ਖਿਡਾਰੀਆਂ ਵਲੋਂ ਸਫ਼ਾਈ ਕੀਤੀ ਗਈ। ਇਸੇ ਤਰਾਂ ਬਹੁ-ਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਫੁਟਬਾਲ ਦੇ ਖਿਡਾਰੀਆਂ ਨੇ ਗਰਾਊਂਡ ਦੀ ਸਫ਼ਾਈ ਕੀਤੀ। ਤਲਵੰਡੀ ਸਾਬੋ ਅਤੇ ਬਹੁ-ਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਲੜਕੀਆਂ ਦੇ ਵਾਸਕਟਬਾਲ ਅਤੇ ਬਾਕਸਿੰਗ ਦੇ ਦੋਸਤਾਨਾ ਮੈਚ ਕਰਵਾਏ ਗਏ। ਸਰਕਾਰੀ ਹਾਈ ਸਕੂਲ ਗਾਟਵਾਲੀ ਵਿਖੇ 150 ਤੋਂ ਵੱਧ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸੇ ਤਰਾਂ ਸਰਕਾਰੀ ਪ੍ਰਾਇਮਰੀ ਸਕੂਲ ਗਾਟਵਾਲੀ ਵਿਖੇ ਵਿਦਿਆਰਥੀਆਂ ਨੇ ਐਤਵਾਰ ਵਾਲੇ ਦਿਨ ਸਫ਼ਾਈ ਕੀਤੀ।ਨਗਰ ਪੰਚਾਇਤਾਂ ਵਲੋਂ ਵੀ ਆਪਣੀ-ਆਪਣੀ ਸਫ਼ਾਈ ਮੁਹਿੰਮ ਨੂੰ ਜਾਰੀ ਰਖਦਿਆਂ ਨਗਰ ਪੰਚਾਇਤ ਮਹਿਰਾਜ ਵਿਖੇ ਪਾਰਕਾਂ ਦੀ ਸਫ਼ਾਈ ਕੀਤੀ ਗਈ ਅਤੇ ਮੰਡੀ ਕਲਾਂ ਵਿਖੇ ਸੜਕਾਂ ਦੀ ਸਫ਼ਾਈ ਕੀਤੀ ਗਈ। ਭਾਈ ਰੂਪਾ ਦੇ ਵਾਰਡ ਨੰਬਰ 2 ਵਿੱਚ ਬਣੇ ਸਟੇਡੀਅਮ ਦੀ ਸਫ਼ਾਈ ਕੀਤੀ ਗਈ। ਵਾਟਰ ਸਪਲਾਈ ਵਿਭਾਗ ਡਵੀਜ਼ਨ ਨੰਬਰ 2 ਵਲੋਂ ਪਿੰਡ ਫਤਿਹਗੜ ਨੌਂ ਅਬਾਦ, ਬਲਾਕ ਤਲਵੰਡੀ ਸਾਬੋ ਵਿਖੇ ਪੌਦੇ ਲਗਾਏ ਗਏ। ਇਸੇ ਤਰਾਂ ਤਲਵੰਡੀ ਸਾਬੋ ਵਿਖੇ ਸੜਕਾਂ ਦੇ ਕਿਨਾਰੇ ਪੌਦੇ ਲਗਾਏ ਗਏ। ਨਹਿਰੀ ਵਿਭਾਗ ਨੇ ਗੋਨਿਆਣਾ ਨਹਿਰੀ ਅਰਾਮ ਘਰ ਵਿਖੇ 150 ਪੌਦੇ ਲਗਾਏ। ਇਸੇ ਤਰਾਂ ਪਿੰਡ ਮਹਿਮਾ ਸਰਕਾਰੀ ਅਤੇ ਪਿੰਡ ਸਿਵੀਆਂ, ਬਲਾਕ ਗੋਨਿਆਣਾ ਵਿਖੇ ਵੀ ਪੌਦੇ ਲਗਾਏ ਗਏ। ਦਿਆਲਪੁਰਾ ਪੁਲਿਸ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭੋਡੀਪੁਰਾ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸੇ ਤਰਾਂ ਕੋਟਫੱਤਾ ਪੁਲਿਸ ਨੇ ਪਿੰਡ ਕੋਟਭਾਰਾ ਵਿਖੇ ਟ੍ਰੈਫ਼ਿਕ ਦੇ ਨਿਯਮਾਂ ਆਦਿ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਸਾਂਝ ਕੇਂਦਰ ਕੋਤਵਾਲੀ ਵਲੋਂ ਗਿਆਨੀ ਜ਼ੈਲ ਸਿੰਘ ਕਾਲਜ ਵਿਖੇ ਨਸ਼ਿਆਂ ਖਿਲਾਫ਼ ਸੈਮੀਨਾਰ ਕਰਵਾਇਆ ਗਿਆ। ਇਸੇ ਤਰਾਂ ਸਾਂਝ ਕੇਂਦਰ ਰਾਮਾਂ ਵਲੋਂ ਸਰਕਾਰੀ ਹਾਈ ਸਕੂਲ ਜੱਜਲ ਵਿਖੇ ਸੈਮੀਨਾਰ ਕਰਵਾਕੇ ਜਾਗਰੂਕਤਾ ਪੈਦਾ ਕੀਤੀ ਗਈ। ਪੁਲਿਸ ਵਲੋਂ ਸ਼ਿਵਾਲਿਕ ਸਕੂਲ ਭੁੱਚੋ ਮੰਡੀ, ਸ਼ਿਵਾਲਿਕ ਕਾਲਜ਼ ਭੁੱਚੋ ਮੰਡੀ ਅਤੇ ਰੈਡ ਕਰਾਸ ਭਵਨ ਬਠਿੰਡਾ ਵਿਖੇ ਵੀ ਸੈਮੀਨਾਰ ਕਰਵਾਏ ਗਏ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD