Friday, 17 May 2024

 

 

ਖ਼ਾਸ ਖਬਰਾਂ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ

 

ਤਰਕਸ਼ੀਲਾਂ ਨੇ ਸਰਕਾਰੀ ਲਾਇਬ੍ਰੇਰੀ ਨੂੰ ਭੇਂਟ ਕੀਤੀਆਂ 88 ਚੋਣਵੀਆਂ ਪੁਸਤਕਾਂ

ਅਗਾਂਹਵਧੂ ਸਾਹਿਤ ਵਿੱਚ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਦੀਆਂ ਪ੍ਰਸਿੱਧ ਪੁਸਤਕਾਂ ਸ਼ਾਮਿਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 06 Aug 2018

ਲੋਕਾਂ ਤੱਕ ਅਗਾਂਹਵਧੂ ਸਾਹਿਤ ਪਹੁੰਚਾਉਣ ਦੀ ਪ੍ਰਿਤ ਨੂੰ ਅੱਗੇ ਵਧਾਉਂਦੇ ਹੋਏ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੋਹਾਲੀ ਨੇ ਸਰਕਾਰੀ ਜਿਲ੍ਹਾ ਪਬਲਿਕ ਲਾਇਬ੍ਰੇਰੀ ਫੇਜ 4 ਨੂੰ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਦੀਆਂ 88 ਚੋਣਵੀਆਂ ਪੁਸਤਕਾਂ ਭੇਂਟ ਕੀਤੀਆਂ ਹਨ। ਇਹਨਾਂ ਕਿਤਾਬਾਂ ਵਿੱਚ 72 ਪੰਜਾਬੀ, 13 ਅੰਗਰੇਜ਼ੀ ਅਤੇ 3 ਹਿੰਦੀ ਦੀਆਂ ਕਿਤਾਬਾਂ ਸ਼ਾਮਿਲ ਹਨ। ਇਸ ਸਾਹਿਤ ਵਿੱਚ 50 ਤਰਕਸ਼ੀਲ ਪੁਸਤਕਾਂ ਵੀ ਸ਼ਾਮਿਲ ਹਨ। ਅੱਜ ਇਕਾਈ ਮੈਂਬਰਾਂ ਨੇ ਇਹ ਅਗਾਂਹਵਧੂ ਸਾਹਿਤ ਲਾਇਬ੍ਰੇਰੀਅਨ ਭੁਪਿੰਦਰ ਕੌਰ ਨੂੰ ਭੇਂਟ ਕੀਤਾ। ਤਰਕਸ਼ੀਲ ਆਗੂ ਜਰਨੈਲ ਕ੍ਰਾਂਤੀ ਨੇ ਕਿਹਾ ਕਿ ਸਾਰੀਆਂ ਕਿਤਾਬਾਂ ਸੁਸਾਇਟੀ ਤੇ ਸਮਰਥਕਾਂ ਵੱਲੋਂ ਮੁਫਤ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਸੁਸਾਇਟੀ ਦਾ ਇਹ ਮੰਤਵ ਹੈ ਕਿ ਲੋਕਾਂ ਤੱਕ ਵੱਧ ਤੋਂ ਵੱਧ ਸਾਹਿਤ ਪੁੱਜਣਾ ਚਾਹੀਦਾ ਹੈ। ਤਰਕਸ਼ੀਲ ਇਕਾਈ ਮੋਹਾਲੀ ਦੇ ਜਥੇਬੰਦਕ ਮੁਖੀ ਲੈਕਚਰਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਸਾਹਿਤ ਵਿੱਚ ਪ੍ਰਸਿੱਧ ਪੁਸਤਕਾਂ ਜਿਵੇਂ ਮੈਕਸਿਮ ਗੋਰਕੀ ਦਾ ਨਾਵਲ ‘ਮਾਂ’(ਹਿੰਦੀ), ਡਾ. ਇਬਰਾਹਿਮ ਟੀ. ਕਾਵੂਰ ਦੀ ‘’ਤੇ ਦੇਵ ਪੁਰਸ਼ ਹਾਰ ਗਏ’, ਸ਼ਹੀਦ ਭਗਤ ਸਿੰਘ ਵੱਲੋਂ ਲਿਖੀ ਪੁਸਤਕ ‘ਮੈਂ ਨਾਸਤਿਕ ਕਿਉਂ ਹਾਂ?’, ਡਾ. ਮੇਵਾ ਸਿੰਘ ਦੀ ‘ਭਗਤੀ ਅਤੇ ਸੂਦਰ’, ਗੁਲਜ਼ਾਰ ਸੰਧੂ ਦੀ ‘25 ਮੁਲਕ, 75 ਗੱਲਾਂ’, ਜੰਗ ਬਹਾਦਰ ਗੋਇਲ ਦੀ ‘ਵਿਸ਼ਵ ਸਾਹਿਤ ਦੇ ਸ਼ਾਹਕਾਰ ਨਾਵਲ’, ਅਮਰਜੀਤ ਚੰਦਨ ਵੱਲੋਂ ਸੰਪਾਦਿਤ ‘ਪਾਸ਼ ਦੀਆਂ ਚਿੱਠੀਆਂ’, ਡਾ. ਸ਼ਿਆਮ ਸੁੰਦਰ ਦੀਪਤੀ ਦੀ ‘ਨੌਜਵਾਨ ਤੇ ਸੈਕਸ ਸਮੱਸਿਆਵਾਂ’, ਰਾਮ ਸਵਰਨ ਲੱਖੇਵਾਲੀ ਵੱਲੋਂ ਸੰਪਾਦਿਤ ‘’ਤੇ ਫਿਰ ਅੱਗ ਲੱਗਣੋ ਬੰਦ ਹੋ ਗਈ’ ਆਦਿ ਸ਼ਾਮਿਲ ਹੈ। ਸਰਕਾਰੀ ਜਿਲ੍ਹਾ ਪਬਲਿਕ ਲਾਇਬ੍ਰੇਰੀ ਦੀ ਲਾਇਬ੍ਰੇਰੀਅਨ ਬੀਬੀ ਭੁਪਿੰਦਰ ਕੌਰ ਨੇ ਤਰਕਸ਼ੀਲ ਸੁਸਾਇਟੀ ਪੰਜਾਬ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਹ ਚੋਣਵਾਂ ਸਾਹਿਤ ਆਪਣੇ ਮੰਤਵ ਵਿੱਚ ਕਾਮਯਾਬ ਹੋਵੇਗਾ ਤੇ ਲੋਕਾਂ ਦੀ ਸੋਚ ਵਿਗਿਆਨਿਕ ਬਣਾਉਂਦੇ ਹੋਏ ਉਹਨਾਂ ਨੂੰ ਸਾਹਿਤਿਕ ਰੁਚੀਆਂ ਪ੍ਰਦਾਨ ਕਰੇਗਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੋਰਾ ਹੁਸ਼ਿਆਰਪੁਰੀ, ਸ਼੍ਰੀਮਤੀ ਸੁਮਤੀ ਵਿਸ਼ਿਸ਼ਟ ਸਹਾਇਕ, ਹਰਪਾਲ ਸਿੰਘ ਪੰਜਾਬੀ ਅਧਿਆਪਕ ਵਾਈਪੀਐਸ ਸਕੂਲ, ਚਰਨਜੀਤ ਕੌਰ, ਸ਼ਮਸ਼ੇਰ ਸਿੰਘ ਤੇ ਹਰਪ੍ਰੀਤ ਸ਼ਾਮਿਲ ਸਨ। 

 

Tags: TARAKSHEEL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD