Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜੇਕਰ ਖ਼ਜ਼ਾਨਾ ਠੀਕ ਹੈ ਤਾਂ ਸਰਕਾਰ ਮੁਲਾਜ਼ਮਾਂ ਨੂੰ ਡੀ.ਏ. ਦੀਆਂ ਕਿਸ਼ਤਾਂ ਕਿਉਂ ਨਹੀਂ ਦਿੰਦੀ : ਬਿੱਟੂ, ਸਿੱਧੂ

ਨਜ਼ਦੀਕੀ ਪੈਂਦੇ ਪਿੰਡ ਲਾਂਡਰਾਂ ਵਿਖੇ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਨਗਰ ਨਿਵਾਸੀ ਜੋਰਦਾਰ ਸਵਾਗਤ ਕਰਦੇ ਹੋਏ ਉਨ੍ਹਾਂ ਦੇ ਨਾਲ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਹੋਰ ਪਿੰਡ ਦੇ ਪਤਵੰਤੇ ਸੱਜਣ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 24 Sep 2013

Last updated on: Sep 24, 2013, 00:00 IST

ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਮੋਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਵੀ ਆਪਣੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ 8 ਫੀਸਦੀ ਅਤੇ 10 ਫੀਸਦੀ ਕਿਸ਼ਤਾਂ ਤੁਰੰਤ ਜਾਰੀ ਕਰੇ। ਨਜ਼ਦੀਕੀ ਪਿੰਡ ਲਾਂਡਰਾਂ ਵਿਖੇ ਗਲੀਆਂ ਨਾਲੀਆਂ ਦੀ ਉਸਾਰੀ ਲਈ 3 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਂਟ ਕਰਨ ਮਗਰੋਂ ਲੋਕਾਂ ਦੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ  ਬਿੱਟੂ ਅਤੇ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਹਿਣ ਮੁਤਾਬਿਕ ਪੰਜਾਬ ਦੇ ਖ਼ਜ਼ਾਨਾ ਦੀ ਹਾਲਤ ਦਰੁਸਤ ਹੈ ਤਾਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਨਿੱਤ ਦਿਨ ਹੀ ਆਪਣੀਆਂ ਤਨਖਾਹਾਂ ਸਮੇਂ ਸਿਰ ਨਾ ਮਿਲਣ ਦਾ ਰੋਣਾ ਕਿਉਂ ਰੋਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੇ ਤਨਖਾਹਾਂ ਤੇ ਭੱਤੇ ਕਿਉਂ ਅਦਾ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਰਕਾਰੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਭੰਬਲਭੂਸੇ ਵਿਚ ਪਾ ਕੇ ਆਪਣਾ ਉੱਲੂ ਸਿੱਧਾ ਕਰਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀਆਂ ਵਲੋਂ ਕੀਤੇ ਗਏ ਕਿਸੇ ਵੀ ਵਾਅਦੇ ਨੂੰ ਪੰਜਾਬ ਸਰਕਾਰ ਵਲੋਂ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਵਿਧਾਨ ਸਭਾ ਚੋਣਾਂ ਮਗਰੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪਰਿਵਾਰ ਦਾ ਹੀ ਵਿਕਾਸ ਕੀਤਾ ਹੈ ਅਤੇ ਹੁਣੇ ਜਿਹੇ ਹੋਈਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਮਗਰੋਂ ਵੀ ਅਕਾਲੀਆਂ ਮੰਤਰੀਆਂ ਅਤੇ ਵਿਧਾਇਕਾਂ ਦੇ ਪੁੱਤਰਾਂ, ਜਵਾਈਆਂ ਅਤੇ ਧੀਆਂ ਨੂੰ ਹੀ ਚੇਅਰਮੈਨ ਅਤੇ ਚੇਅਰਪਰਸਨ ਲਗਾ ਕੇ ਆਮ ਅਕਾਲੀਆਂ ਵਰਕਰਾਂ ਦਾ ਗਲਾ ਘੋਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਵਿਚ ਪਰਿਵਾਰਵਾਦ ਸ਼ਿਖਰਾਂ 'ਤੇ ਹੈ ਅਤੇ ਆਮ ਲੋਕਾਂ ਦੀ ਕਿਧਰੇ ਕੋਈ ਸੁਣਵਾਈ ਨਾ ਹੋਣ ਕਾਰਨ ਲੋਕ ਬਹੁਤ ਹੀ ਦੁਖੀ ਹਨ। ਸੂਬੇ ਵਿਚ ਅੱਜ ਭ੍ਰਿਸ਼ਟਾਚਾਰ ਦਾ ਪੂਰੀ ਤਰ੍ਹਾਂ ਬੋਲਬਾਲਾ ਹੋ ਚੁਕਾ ਹੈ ਅਤੇ ਅਕਾਲੀਆਂ ਵਲੋਂ ਇਸ ਵਿਚ ਆਪਣੇ ਖੂਬ ਹੱਥ ਰੰਗੇ ਜਾ ਰਹੇ ਹਨ। ਅੱਜ ਰੇਤੇ, ਬਜਰੀ, ਟਰਾਂਸਪੋਰਟ ਅਤੇ ਕੇਬਲ ਟੀ.ਵੀ. 'ਤੇ ਅਕਾਲੀਆਂ ਨੇ ਪੂਰੀ ਤਰ੍ਹਾਂ ਕਬਜ਼ਾ ਕੀਤਾ ਹੋਇਆ ਹੈ, ਜਿਸ ਦਾ ਖਮਿਆਜ਼ਾ ਸੂਬੇ ਦੀ ਭੋਲੀ ਭਾਲੀ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ 'ਚ ਪੰਜਾਬ ਦੇ ਲੋਕ ਅਕਾਲੀਆਂ ਸਰਕਾਰ ਦੀਆਂ ਵਧੀਕੀਆਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਤੋਂ ਪਹਿਲਾਂ ਪਿੰਡ ਪਹੁੰਚਣ 'ਤੇ ਨਗਰ ਨਿਵਾਸੀਆਂ ਨੇ ਸ੍ਰ. ਬਿੱਟੂ ਅਤੇ ਸ੍ਰ. ਸਿੱਧੂ ਦਾ ਜ਼ੋਰਦਾਰ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਜਨਰਲ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਹਰਚਰਨ ਸਿੰਘ ਗਿੱਲ ਸਾਬਕਾ ਸਰਪੰਚ, ਗੁਰਮੁਖ ਸਿੰਘ ਸਰਪੰਚ ਨਿਊ ਲਾਂਡਰਾ, ਦਿਲਬਾਗ ਸਿੰਘ ਨੰਬਰਦਾਰ, ਗਿਆਨੀ ਭੁਪਿੰਦਰ ਸਿੰਘ, ਜਗਦੀਸ਼ ਸਿੰਘ, ਸੁਰਜੀਤ ਕੌਰ ਪੰਚ, ਸਤਵੰਤ ਕੌਰ ਪੰਚ, ਰਘਬੀਰ ਸਿੰਘ ਸਾਬਕਾ ਪੰਚ, ਗੁਰਪ੍ਰੀਤ ਸਿੰਘ, ਸੰਤੋਖ ਸਿੰਘ ਨੰਬਰਦਾਰ, ਜੈਲਦਾਰ ਅਮਰਜੀਤ ਸਿੰਘ, ਰਜਿੰਦਰ ਸਿੰਘ ਪੰਚ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਸੁਦੇਸ਼ ਕੁਮਾਰ ਗੋਗਾ, ਕਰਮਜੀਤ ਸਿੰਘ ਭਾਗੋ ਮਾਜਰਾ, ਚੌ. ਰਿਸ਼ੀਪਾਲ ਸਨੇਟਾ, ਚੌ. ਦੀਪ ਚੰਦ ਗੋਬਿੰਦਗੜ੍ਹ,  ਰਾਕੇਸ਼ ਕੁਮਾਰ ਮਿੰਟੂ ਸਰਪੰਚ ਰਾਏਪੁਰ ਕਲਾਂ, ਚੌਧਰੀ ਰਿਸ਼ੀਪਾਲ ਮੱਛਲੀ ਕਲਾਂ, ਸੰਜੇ ਕੁਮਾਰ ਭਾਗੋ ਮਾਜਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਪਤਵੰਤੇ ਹਾਜ਼ਰ ਸਨ।

 

Tags: Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD