Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਟਿਊਬਵੈਲ ਕੁਨੈਕਸ਼ਨ ਦੀ ਨੀਤੀ ਦੀ ਨਜ਼ਰਸਾਨੀ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਦੇ ਮੱਦੇਨਜ਼ਰ ਹੀ ਹੋਵੇਗੀ- ਗੁਰਪ੍ਰੀਤ ਸਿੰਘ ਕਾਂਗੜ

ਬਿਜਲੀ ਮੰਤਰੀ ਵਲੋਂ ਰਿਕਾਰਡ 2749 ਲੱਖ ਯੂਨਿਟ ਬਿਜਲੀ ਸਪਲਾਈ ਲਈ ਪਾਵਰ ਨਿਗਮ ਦੀ ਸ਼ਲਾਘਾ, ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Web Admin

Web Admin

5 Dariya News

ਰਾਮਪੁਰਾ, (ਬਠਿੰਡਾ) , 06 Aug 2018

Last updated on: Aug 06, 2018, 00:00 IST

ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਆਖਿਆ ਹੈ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਧਿਆਨ ਵਿਚ ਰੱਖਦਿਆਂ ਹੀ ਨਵੇਂ ਟਿਊਬਵੈਲ ਕੁਨੈਕਸ਼ਨ ਜਾਰੀ ਕਰਨ ਦੀ ਨੀਤੀ ਦੀ ਨਜ਼ਰਸਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਬਲਾਕਾਂ ਵਿਚ ਧਰਤੀ ਹੇਠਲੇ ਪਾਣੀ ਦਾ ਜ਼ਿਆਦਾ ਦੋਹਨ ਹੋਇਆ ਹੈ ਉਥੇ ਟਿਊਬਵੈਲਾਂ ਦੀ ਗਿਣਤੀ ਵਿਚ ਵਾਧੇ ਸਮੇਂ ਕੁਦਰਤੀ ਸ੍ਰੋਤ ਦੀ ਉਪਲਬੱਧਤਾ ਨੂੰ ਧਿਆਨ ਵਿਚ ਰੱਖਿਆ ਜਾਵੇਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਢਾਈ ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦੇਣ ਦੀ ਆਪਣੀ ਹੀ ਯੋਜਨਾ ਬਣਾ ਕੇ 50 ਹਜ਼ਾਰ ਕਿਸਾਨਾਂ ਨੂੰ ਡਿਮਾਂਡ ਨੋਟਿਸ ਜਾਰੀ ਕਰ ਦਿੱਤੇ ਸਨ ਪਰ ਅਜਿਹਾ ਕਰਦੇ ਸਮੇਂ ਧਰਤੀ ਹੇਠਲੇ ਪਾਣੀ ਦੀ ਸਥਿਤੀ ਨੂੰ ਵਿਚਾਰਿਆ ਨਹੀਂ ਗਿਆ ਸੀ ਜੋ ਕਿ ਖੇਤੀ ਅਧਾਰਤ ਸੂਬੇ ਲਈ ਇਸ ਸਮੇਂ ਮੁੱਖ ਚਿੰਤਾ ਦਾ ਵਿਸ਼ਾ ਹੈ।  

ਬਿਜਲੀ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇੰਨ੍ਹਾਂ ਡਿਮਾਂਡ ਨੋਟਿਸਾਂ ਦੇ ਮੱਦੇਨਜ਼ਰ ਆਉਣ ਵਾਲੇ ਮਹੀਨਿਆਂ ਦੌਰਾਨ ਟਿਊਬਵੈਲ ਕੁਨੈਕਸ਼ਨ ਜਾਰੀ ਕਰਨ ਦਾ ਫੈਸਲਾ ਕੀਤਾ ਹੈ ਜਿੰਨ੍ਹਾਂ ਕਿਸਾਨਾਂ ਦੀ ਜ਼ਮੀਨ ਢਾਈ ਏਕੜ ਤੋਂ ਘੱਟ ਹੈ ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਕੋਟੇ ਅਧੀਨ ਕੋਈ ਕੁਨੈਕਸ਼ਨ ਜਾਰੀ ਨਹੀਂ ਕੀਤਾ ਜਾਵੇਗਾ। ਪੰਜਾਬ ਬਿਜਲੀ ਨਿਗਮ ਵੱਲੋਂ ਬਿਜਲੀ ਸਪਲਾਈ ਦੇ ਆਪਣੇ ਹੀ ਰਿਕਾਰਡ ਨੂੰ ਮਾਤ ਦੇਣ ਦੀ ਸਲਾਘਾ ਕਰਦਿਆਂ ਸ: ਕਾਂਗੜ ਨੇ ਆਖਿਆ ਕਿ ਨਿਗਮ ਇਸ ਸਮੇਂ 2749 ਲੱਖ ਯੂਨਿਟ ਬਿਜਲੀ ਸਪਲਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਬਿਜਲੀ ਦੀ ਮੰਗ 12059 ਮੈਗਾ ਵਾਟ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪਾਵਰ ਐਕਸਚੇਂਜ ਨੀਤੀ ਤਹਿਤ 6 ਲੱਖ ਯੂਨਿਟ ਬਿਜਲੀ 6.78 ਰੁਪਏ ਪ੍ਰਤੀ ਯੂਨਿਟ ਬਿਜਲੀ ਵੇਚੀ ਗਈ ਹੈ। ਇਸ ਦੌਰਾਨ ਸ: ਕਾਂਗੜ ਨੇ ਸੰਗਤ ਦੌਰਾਨ ਰਾਮਪੁਰਾ ਅਤੇ ਆਸ-ਪਾਸ ਦੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ। ਇਸ ਮੌਕੇ ਰਾਪਮੁਰਾ ਦੇ ਐਸ.ਡੀ.ਐਮ. ਸ੍ਰੀ ਖੁਸ਼ਦਿਲ ਸਿੰਘ, ਡੀ.ਐਸ.ਪੀ. ਗੁਰਪ੍ਰੀਤ ਸਿੰਘ, ਬੀਡੀਪੀਓ ਭਗਤਾ ਧਰਮਪਾਲ ਸ਼ਰਮਾ, ਬੀਡੀਪੀਓ ਫੂਲ ਅਭਿਨਵ, ਬਿਜਲੀ ਨਿਗਮ ਭਗਤਾ ਦੇ ਕਾਰਜਕਾਰੀ ਇੰਜਨੀਅਰ ਕਪਿਲ ਦੇਵ ਅਰੋੜਾ ਅਤੇ ਰਾਮਪੁਰਾ ਦੇ ਕਾਰਜਕਾਰੀ ਇੰਜਨੀਅਰ ਐਲ.ਕੇ. ਬਾਂਸਲ ਵੀ ਹਾਜ਼ਰ ਸਨ। 

 

Tags: Gurpreet Singh Kangar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD