Tuesday, 07 May 2024

 

 

ਖ਼ਾਸ ਖਬਰਾਂ ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ

 

ਬੱਸਾਂ ਦੇ ਡਰਾਈਵਰ ਕੰਡਕਟਰ ਸਵਾਰੀਆਂ ਨੂੰ ਬੱਸਾਂ ਦੀਆਂ ਛੱਤਾਂ ਤੇ ਬਿਠਾ ਕੇ ਟ੍ਰੈਫਿਕ ਨਿਯਮਾਂ ਦੀਆਂ ਸ਼ਰੇਆਮ ਉਡਾ ਰਹੇ ਹਨ ਧੱਜੀਆਂ

ਨੈਣਾਂ ਦੇਵੀ ਜਾਣ ਵਾਲੇ ਯਾਤਰੁਆਂ ਦੀਆਂ ਜਾਨਾਂ ਨਾਲ ਕਰ ਰਹੇ ਹਨ ਖਿਲਵਾੜ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 06 Aug 2018

ਸਥਾਨਕ ਬੱਸ ਅੱਡੇ ਤੋਂ ਮੰਦਿਰ ਸ੍ਰੀ ਨੈਣਾਂ ਦੇਵੀ ਨੂੰ ਚੱਲਣ ਵਾਲੀਆਂ ਬੱਸਾਂ ਦੇ ਡਰਾਈਵਰ ਕੰਡਕਟਰ ਸਵਾਰੀਆਂ ਨੂੰ ਬੱਸਾਂ ਦੀਆਂ ਛੱਤਾਂ ਤੇ ਬਿਠਾ ਕੇ ਜਿੱਥੇ ਟ੍ਰੈਫਿਕ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੇ ਹਨ ਉੱਥੇ ਯਾਤਰੀਆਂ ਦੀਆਂ ਜਾਨਾਂ ਨਾਲ ਵੀ ਖਿਲਵਾੜ ਕਰ ਰਹੇ ਹਨ ਪ੍ਰੰਤੂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਵਾਲੀ ਟ੍ਰੈਫਿਕ ਪੁਲਿਸ ਸੱਭ ਕੁਝ ਦੇਖ ਕੇ ਵੀ ਚੁੱਪ ਹੈ ਅਤੇ ਕੋਈ ਹਾਦਸਾ ਹੋਣ ਦਾ ਇੰਤਜਾਰ ਕਰ ਰਹੀ ਜਾਪਦੀ ਹੈ। ਜਿਕਰਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਬੱਸ ਅੱਡੇ ਤੋਂ ਮੰਦਿਰ ਸ੍ਰੀ ਨੈਣਾਂ ਦੇਵੀ ਜਾਣ ਵਾਲੀਆਂ ਵੱਡੀ ਗਿਣਤੀ ਬੱਸਾਂ ਵਾਲੇ ਆਪਣੀਆਂ ਬੱਸਾਂ ਦੇ ਅੰਦਰ ਸਵਾਰੀਆਂ ਭਰਨ ਉਪਰੰਤ ਕੁਝ ਕੁ ਰੁਪਈਆਂ ਦੀ ਖਾਤਿਰ ਸਵਾਰੀਆਂ ਨੂੰ ਬੱਸਾਂ ਦੀਆਂ ਛੱਤਾਂ ਤੇ ਬਿਠਾ ਕੇ ਖਤਰਨਾਕ ਪਹਾੜੀ ਰਸਤਿਆਂ ਤੋਂ ਹੁੰਦੀਆਂ ਹੋਈਆਂ ਮੰਦਿਰ ਸ੍ਰੀ ਨੈਣਾਂ ਦੇਵੀ ਪਹੁੰਚਦੀਆਂ ਹਨ, ਟੇਡੇ ਮੇਢੇ ਰਸਤੇ ਹੋਣ ਕਾਰਨ ਕਦੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ । ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਸੜ੍ਹਕ ਤੇ ਪਹਿਲਾਂ ਵੀ ਅਜਿਹੇ ਹਾਦਸੇ ਵਾਪਰ ਚੁੱਕੇ ਹਨ , ਜਿਨ੍ਹਾਂ ਵਿੱਚ ਕਈ ਮਨੁੱਖੀ ਜਾਨਾਂ ਵੀ ਜਾ ਚੁੱਕੀਆਂ ਹਨ ਪ੍ਰੰਤੂ ਫਿਰ ਵੀ ਪ੍ਰਸ਼ਾਸ਼ਨ ਵਲੋਂ ਕੋਈ ਕਾਰਾਗਰ ਕਦਮ ਨਹੀਂ ਚੁੱਕੇ ਜਾ ਰਹੇ , ਜਿਸ ਕਾਰਨ ਇਹ ਬੱਸਾਂ ਵਾਲੇ ਪ੍ਰਸ਼ਾਸ਼ਨ ਅਤੇ ਟ੍ਰੈਫਿਕ ਪੁਲਿਸ ਦੀ ਨੱਕ ਹੇਠ ਸਵਾਰੀਆਂ ਦੀਆਂ ਜਾਨਾਂ ਨਾਲ ਖੇਡਦੇ ਹੋਏ ਟ੍ਰੈਫਿਕ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਕੇ ਆਪਣੀਆਂ ਜੇਬਾਂ ਭਰਨ ਲੱਗੇ ਹੋਏ ਹਨ । ਸਥਾਨਕ ਸ਼ਹਿਰ ਵਾਸੀਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਜੀਤ ਸਿੰਘ ਅਚਿੰਤ, ਇਸਤਰੀ ਸਤਸੰਗ ਸਭਾ ਦੀ ਪ੍ਰਧਾਨ ਬੀਬੀ ਗੁਰਚਰਨ ਕੋਰ, ਜੱਥੇਦਾਰ ਸੰਤੋਖ ਸਿੰਘ, ਤਰਲੋਚਨ ਸਿੰਘ ਚੱਠਾ, ਸਾਬਕਾ ਕੋਂਸਲਰ ਇੰਦਰਜੀਤ ਸਿੰਘ ਬੇਦੀ, ਯੂਥ ਆਗੂ ਪਰਮਜੀਤ ਸਿੰਘ ਪੰਮਾ, ਮਨਜਿੰਦਰ ਸਿੰਘ ਬਰਾੜ, ਠੇਕੇਦਾਰ ਜਗਜੀਤ ਸਿੰਘ ਜੱਗੀ, ਜਸਵੀਰ ਸਿੰਘ ਜੱਸੂ, ਜਸਵਿੰਦਰ ਸਿੰਘ ਸੋਨੂੰ, ਬੰਟੀ ਤਲਵਾੜ ਆਦਿ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਅਣਦੇਖੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ।

                                                         

ਕੀ ਕਹਿਣਾ ਹੈ ਜਿਲ੍ਹਾਂ ਟ੍ਰੈਫਿਕ ਇੰਚਾਰਜ ਦਾ -

ਜਦੋਂ ਇਸ ਸਬੰਧੀ ਜਿਲ੍ਹਾਂ ਟ੍ਰੈਫਿਕ ਇੰਚਾਰਜ ਕੁਲਬੀਰ ਸਿੰਘ ਕੰਗ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੱਸ ਦੀ ਛੱਤ ਤੇ ਸਵਾਰੀਆਂ ਬਿਠਾਉਣਾ ਗੈਰ ਕਾਨੂੰਨੀ ਹੈ ਤੇ ਜੇਕਰ ਕੋਈ ਬੱਸ ਵਾਲਾ ਇਸ ਤਰ੍ਹਾਂ ਕਰਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

 

Tags: PROBLEM , KHAS KHABAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD