Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਦੂਰ ਦਰਾਜ ਪਿੰਡਾਂ ਵਿੱਚ 500 ਕੈਂਪ ਲਗਾਏ ਜਾਣਗੇ-ਜੋਗਿੰਦਰ ਸਿੰਘ

ਕਿਸਾਨਾਂ ਨੂੰ ਘਰ ਦੀ ਦਹਲੀਜ ਤੇ ਡੇਅਰੀ ਧੰਦਾ ਲਾਹੇਵੰਦ ਬਣਾਉਣ ਦੇ ਦਿੱਤੇ ਜਾਣਗੇ ਗੁਰ

Web Admin

Web Admin

5 Dariya News

ਅੰਮ੍ਰਿਤਸਰ , 06 Aug 2018

Last updated on: Aug 06, 2018, 00:00 IST

ਪੰਜਾਬ ਸਰਕਾਰ ਵੱਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਅਨੁਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ ਦੇ ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਪੰਜਾਬ ਦੇ ਦੂਰ ਦਰਾਜ  ਪਿੰਡਾਂ ਵਿੱਚ 500 ਕੈਂਪ ਲਗਾਏ ਜਾਣਗੇ ਜਿਸ ਤਹਿਤ ਦੁੱਧ ਉਤਪਾਦਕਾਂ ਦੇ ਗਿਆਨ ਨੂੰ ਉਚਾ ਚੁੱਕਣ ਤੇ ਡੇਅਰੀ ਧੰਦੇ ਨਾਲ ਜੋੜਣ ਲਈ ਘਰ ਦੀ ਦਹਲੀਜ ਤੇ ਹੀ ਗੁਰ ਪ੍ਰਦਾਨ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ ਤਲਵੰਡੀ ਡੋਗਰਾ ਵਿਖੇ ਕੈਪ ਲਗਾਇਆ ਗਿਆ। ਇਸ ਕੈਂਪ ਵਿੱਚ ਪਿੰਡ ਦੇ ਸਰਪੰਚ, ਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਦੁੱਧ ਉਤਪਾਦਕਾਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਸਰੋਤ ਵਿਅਕਤੀ (ਕੇ:ਆਰ:ਪੀ) ਸ੍ਰੀ ਗੁਰਦਿਆਲ ਸਿੰਘ ਨੇ ਦੁੱਧ ਉਤਪਾਦਕਾਂ ਨੂੰ ਦੁਧਾਰੂ ਪਸ਼ੂਆਂ ਦੀ ਸੁਚੱਜੀ ਸਾਂਭ ਸੰਭਾਲ ਦੇ ਗੁਰ ਦੱਸੇ। ਉਨ੍ਹਾਂ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਖਾਦ ਖੁਰਾਕ ਬਹੁਤ ਮਹੱਤਵ ਰੱਖਦੀ ਹੈ ਅਤੇ ਉਸ ਵਿੱਚ ਧਾਤਾਂ ਦਾ ਚੂਰਾ ਵਿਸ਼ੇਸ਼ ਮਹੱਤਵਪੂਰਨ ਹੈ।  ਉਨ੍ਹਾਂ ਕਿਹਾ ਕਿ ਚੰਗੀ ਨਸਲ ਦੀਆਂ ਵੱਛੀਆਂ ਹਾਸਲ ਕਰਨ ਲਈ ਉਨ੍ਹਾਂ ਨੂੰ ਮਨਸੂਈ ਗਰਭਦਾਨ ਕਰਵਾਉਣ ਲਈ ਦੁੱਧ ਉਤਪਾਦਕਾਂ ਨੂੰ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਸਾਫ ਸਫਾਈ ਅਤੇ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਪਸ਼ੂਆਂ ਨੂੰ ਮੈਸਟਾਈਟਮ, ਗੋਲ ਘੋਟੂ ਅਤੇ ਮੂੰਹਖੁਰ ਤੋਂ ਬਚਾਉਣ ਬਾਰੇ ਵੀ ਜਾਣਕਾਰੀ ਦਿੱਤੀ। ਸਰਕਾਰ ਦੇ ਇਸ ਉਪਰਾਲੇ ਦਾ ਪਿੰਡ ਦੇ ਸਰਪੰਚ, ਪੰਚ ਅਤੇ ਦੁੱਧ ਉਤਪਾਦਕਾਂ ਨੇ ਜੋਰਦਾਰ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਕਾਂ ਨੂੰ ਉਨ੍ਹਾਂ ਦੇ ਘਰ ਦੀ ਦਹਲੀਜ ਤੇ ਹੀ ਨਵੀਂਆਂ ਤਕਨੀਕਾਂ ਹਾਸਲ ਹੋਈਆਂ ਜਿਸ ਸਦਕਾ ਉਹ ਡੇਅਰੀ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਕੈਂਪ ਨਾਲ ਛੋਟੇ ਦੁੱਧ ਉਤਪਾਦਕਾਂ ਦਾ ਆਰਥਿਕ ਪੱਧਰ ਵੀ ਉਚਾ ਹੋਵੇਗਾ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD