Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵਿਪਲ ਉਜਵਲ ਵਲੋਂ ਸਵੱਛਤਾ ਅਭਿਆਨ ਤਹਿਤ ਮੀਟਿੰਗ

ਹਰੇਕ ਵਿਭਾਗ ਮਿਹਨਤ ਤੇ ਲਗਨ ਨਾਲ ਲਗਾਤਾਰ ਕਰਨ ਉਪਰਾਲੇ- 'ਮੇਰਾ ਪਿੰਡ ਮੇਰੀ ਸ਼ਾਨ' ਮੁਹਿੰਮ ਸ਼ੁਰੂ

Web Admin

Web Admin

5 Dariya News

ਗੁਰਦਾਸਪੁਰ , 07 Aug 2018

Last updated on: Aug 07, 2018, 00:00 IST

ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਸਵੱਛ ਸਰਵੇਖਣ ਗ੍ਰਾਮੀਣ 2018 ਤਹਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਸਵੱਛਤਾ ਅਭਿਆਨ ਨੂੰ ਲਗਾਤਾਰ ਚਲਾਉਣ ਤੇ ਸਫਲ ਬਣਾਉਣ ਲਈ ਕਿਹਾ। ਪਹਿਲੀ ਤੋਂ 31 ਅਗਸਤ ਤਕ ਪਹਿਲੀ ਵਾਰ ਦੇਸ਼ ਦੇ ਸਾਰੇ ਜ਼ਿਲ੍ਹਿਆਂ ਦੀ ਸਵੱਛਤਾ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮੂਹ ਸਕੂਲਾਂ ਅੰਦਰ ਵਿਦਿਆਰਥੀਆਂ ਤੇ ਅਧਿਆਪਕਾ ਨੂੰ ਇਸ ਮਿਸ਼ਨ ਨਾਲ ਜੋੜਨ ਤੇ ਸਫਾਈ ਦੀ ਮਹੱਹਤਾ ਪ੍ਰਤੀ ਬੱਚਿਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤੇ ਰੋਜਾਨਾਂ ਕਮਰਿਆਂ ਦੀ ਸਫਾਈ ਦੀ ਗ੍ਰੇਡਿੰਗ ਕੀਤੀ ਜਾਵੇ। ਹਰ ਸਕੂਲ ਵਿਚ ਇਕ ਨੋਡਲ ਅਫਸਰ ਰਾਹੀ ਸਕੂਲ ਅੰਦਰ ਸਾਫ-ਸਫਾਈ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਜ਼ਿਲਾ ਪ੍ਰੋਗਰਾਮ ਅਧਿਕਾਰੀ ਨੂੰ ਕਿਹਾ ਕਿ ਸੁਪਰਵਾਈਜਰ ਨੋਡਲ ਅਫਸਰ ਤਾਇਨਾਤ ਕੀਤੇ ਜਾਣ ਆਂਗਣਵਾੜੀ ਸੈਂਟਰਾਂ ਵਿਚ ਸਫਾਈ ਕਰਵਾਈ ਜਾਵੇ। ਉਨਾਂ ਕਿਹਾ ਕਿ ਰੋਜਾਨਾ ਗਰੇਡਿੰਗ ਕਰਨ ਨਾਲ ਬੱਚਿਆਂ ਅੰਦਰ ਸਫਾਈ ਰੱਖਣ ਦਾ ਰੁਝਾਨ ਵਧੇਗਾ। ਉਨਾਂ ਸਿਹਤ ਵਿਭਾਗ, ਡੀ.ਡੀ.ਪੀ.ਓ, ਵਾਟਰ ਸਪਲਾਈ ਤੇ ਸ਼ੈਨੀਟੇਸ਼ਨ, ਈ.ਓਜ਼ ਨੂੰ ਕਿਹਾ ਕਿ ਉਹ ਲਗਾਤਰ ਸਵੱਛਤਾ ਅਭਿਆਨ ਚਲਾਉਣ ਤੇ ਆਲੇ-ਦੁਆਲੇ ਨੂੰ ਸਾਫ ਰੱਖਣ ਲਈ ਠੋਸ ਯਤਨ ਕਰਨ। 

ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰਾਂ ਅਸੀ ਆਪਣੇ ਘਰਾਂ ਨੂੰ ਸਾਫ ਸੁਥਰਾ ਰੱਖਦੇ ਹਾਂ ਉਸੇ ਤਰਾਂ ਸਾਨੂੰ ਪਬਲਿਕ ਸਥਾਨਾਂ ਨੂੰ ਵੀ ਸਾਫ ਰੱਖਣਾ ਚਾਹੀਦਾ ਹੈ। ਕੂੜਾ ਸੜਕਾਂ ਜਾਂ ਗਲੀਆਂ 'ਤੇ ਸੁੱਟਣ ਦੀ ਬਜਾਇ ਕੂੜੇਦਾਨਾਂ ਵਿਚ ਸੁੱਟਣਾ ਚਾਹੀਦਾ ਹੈ । ਉਨਾਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਜ਼ਿਲੇ ਗੁਰਦਾਸਪੁਰ ਨੂੰ ਖੂਬਸੂਰਤ ਤੇ ਹਰਿਆ ਭਰਿਆ ਬਣਾਇਆ ਜਾ ਸਕਦਾ ਹੈ। ਉਨਾਂ ਅੱਗੇ ਦੱਸਿਆ ਕਿ 'ਸਵੱਛ ਭਾਰਤ ਮਿਸ਼ਨ ਗ੍ਰਾਮੀਣ ' ਤਹਿਤ ਸਵੱਛ ਸਰਵੇਖਣ ਗ੍ਰਾਮੀਣ  ਜੋ ਪਹਿਲੀ ਅਗਸਤ ਤੋਂ 31 ਅਗਸਤ 2018 ਤਕ ਚਲਾਇਆ ਜਾ ਰਿਹਾ ਹੈ ਤਹਿਤ ''ਮੇਰਾ ਪਿੰਡ ਮੇਰੀ ਸ਼ਾਨ' ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜਿਲ੍ਹੇ ਵਿੱਚ ਸਭ ਤੋਂ ਸਾਫ-ਸੁਥਰਾ ਪਿੰਡ ਨੂੰ 2 ਲੱਖ ਰੁਪਏ ਰੁਪਏ, ਜਿਲ੍ਹੇ ਵਿੱਚ ਸਭ ਤੋਂ ਸਾਫ-ਸੁਥਰਾ ਪੇਂਡੂ ਸਿਹਤ ਕੇਂਦਰ ਨੂੰ 1 ਲੱਖ ਰੁਪਏ, ਜਿਲ੍ਹੇ ਵਿੱਚ ਸਭ ਤੋਂ ਸਾਫ-ਸੁਥਰਾ ਪੇਂਡੂ ਆਂਗਣਵਾੜੀ ਨੂੰ 50 ਹਜ਼ਾਰ ਰੁਪਏ, ਜਿਲ੍ਹੇ ਵਿੱਚ ਸਭ ਤੋਂ ਸਾਫ-ਸੁਥਰਾ ਪੇਂਡੂ ਸੀਨੀਅਰ ਸੈਕੰਡਰੀ ਸਕੂਲ ਨੂੰ 1 ਲੱਖ ਰੁਪਏ ਰੁਪਏ, ਜਿਲ੍ਹੇ ਵਿੱਚ ਸਭ ਤੋਂ ਸਾਫ-ਸੁਥਰਾ ਪੇਂਡੂ ਪ੍ਰਾਇਮਰੀ/ਮਿਡਲ ਸਕੂਲ ਨੂੰ 50 ਹਜ਼ਾਰ ਰੁਪਏ, ਬਲਾਕ ਪੱਧਰ ਦੀ ਸਭ ਤੋਂ ਵਧੀਆ ਓ.ਡੀ.ਐਫ. ਨਿਗਰਾਨ ਕਮੇਟੀ/ਗੱਰੁਪ ਨੂੰ 25 ਹਜ਼ਾਰ ਰੁਪਏ ਅਤੇ ਜਿਲ੍ਹਾ ਪੱਧਰ ਦੇ ਸਭ ਤੋਂ ਵਧੀਆਂ ਨਿਗਰਾਨ ਕਮੇਟੀ/ਗੱਰੁਪ ਨੂੰ 1 ਲੱਖ  ਰੁਪਏ ਸਰਕਾਰ ਵੱਲੋਂ ਇਨਾਮ ਦਿੱਤੇ ਜਾਣਗੇ, ਇਸ ਤੋਂ ਇਲਾਵਾ ਵਲੰਟੀਅਰਸ ਅਤੇ ਸਵੱਛਤਾ ਚੈਂਮਪੀਅਨਾਂ ਨੂੰ ਵੀ ਇਨਾਮ ਦਿੱਤੇ ਜਾਣਗੇ।  ਜੇਤੂਆਂ ਨੂੰ ਇਨਾਮ 2 ਅਕਤੂਬਰ ਨੂੰ ਵੰਡੇ ਜਾਣਗੇ। ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਸਵੱਛਤਾ ਮੁਹਿੰਮ ਸੰਬਧੀ ਪੈਂਫਲੈਟ ਵੀ ਰਿਲੀਜ਼ ਕੀਤਾ ਗਿਆ।  

ਇਸ ਮੋਕੇ ਸਰਵ ਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ). ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) , ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਸਹਾਇਕ ਕਮਿਸ਼ਨਰ (ਜ), ਅਮਰਪਾਲ ਸਿੰਘ ਜਿਲਾ ਮਾਲ ਅਫਸਰ, ਹਰਜਿੰਦਰ ਸਿੰਘ ਸੰਧੂ ਡੀ.ਡੀ.ਪੀ.ਓ, ਇੰਜੀ. ਐਨ.ਪੀ ਸਿੰਘ ਐਕਸੀਅਨ-ਕਮ-ਸੈਨੀਟੇਸ਼ਨ ਅਫਸਰ ਡਵੀਜ਼ਨ-1 ਗੁਰਦਾਸਪੁਰ, ਇੰਜੀ ਐਸ.ਕੇ. ਸ਼ਰਮਾ ਐਕਸੀਅਨ ਡਵੀਜ਼ਨ-2 ਗੁਰਦਾਸਪੁਰ, ਇੰਜੀ ਨਿਤੀਨ ਕਾਲੀਆ ਐਕਸੀਅਨ ਡਿਵੀਜ਼ਨ-1 ਬਟਾਲਾ, ਇੰਜੀ ਹਰਬਿੰਦਰ ਸਿੰਘ ਐਕਸੀਅਨ ਡਵੀਜ਼ਨ-2 ਬਟਾਲਾ, ਇੰਜੀ ਕੰਵਰਜੀਤ ਰਤੜਾ, ਉਪ ਮੰਡਲ ਇੰਜੀਨੀਅਰ -ਕਮ- ਅਸੀਸਟੈਂਟ ਜਿਲ੍ਹਾ ਸੈਨੀਟੇਸ਼ਨ ਅਫਸਰ ਗੁਰਦਾਸਪੁਰ, ਇੰਜੀ ਅਮਰਬੀਰ ਸਿੰਘ, ਸਲਵਿੰਦਰ ਸਿੰਘ ਸਮਰਾ ਜਿਲਾ ਸਿੱਖਿਆ ਅਫਸਰ (ਪ), ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਊਸਲਰ, ਸਮੁਨਦੀਪ ਕੋਰ ਜਿਲਾ ਪ੍ਰੋਗਰਾਮ ਅਫਸਰ, ਭੁਪਿੰਦਰ ਸਿੰਘ ਈ.ਓ, ਅਨਿਲ ਕੁਮਾਰ ਈ.ਓ ਮੋਜੂਦ ਸਨ।

 

Tags: DC Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD