Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ 'ਚ ਜਾਣ ਤੋਂ ਬਚਾਉਣਗੇ ਬੱਡੀਜ਼ ਗਰੁੱਪ

ਹਰ ਸਕੂਲ ਤੇ ਕਾਲਜ ਵਿੱਚ ਬਣਨਗੇ 5-5 ਬੱਚਿਆਂ ਦੇ ਬੱਡੀਜ਼ ਗਰੁੱਪ, ਜੂਨੀਅਰ ਬਡੀ ਤੇ ਸੀਨੀਅਰ ਬਡੀ ਕਰਨਗੇ ਸਕੂਲਾਂ ਤੇ ਕਾਲਜਾਂ ਵਿੱਚ ਨਸ਼ਾ ਰੋਕੂ ਮੁਹਿੰਮ ਦੀ ਅਗਵਾਈ

Web Admin

Web Admin

5 Dariya News

ਰੂਪਨਗਰ , 07 Aug 2018

Last updated on: Aug 07, 2018, 00:00 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਡੈਪੋ ਦੀ ਸਫਲਤਾ ਤੋਂ ਬਾਅਦ ਹੁਣ ਸਰਕਾਰ ਇਸਦੇ ਦੂਜੇ ਪੜਾਅ ਤਹਿਤ 15 ਅਗਸਤ ਤੋਂ ਬੱਡੀਜ਼ ਗਰੁੱਪ (Buddy's ) ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਚ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨਾ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬੱਡੀ ਪ੍ਰੋਗਰਾਮ ਇੱਕ ਜਾਗਰੂਕਤਾ ਪ੍ਰੋਗਰਾਮ ਹੈ ਜਿਸ ਰਾਹੀਂ ਸਮਾਜ ਨੂੰ ਸੁਰੱਖਿਅਤ, ਸਿਹਤਮੰਦ, ਖੁਸ਼ਹਾਲ ਤੇ ਉਤਪਾਦਕ ਬਣਾਇਆ ਜਾਵੇਗਾ।  ਉਨ੍ਹਾਂ ਦੱਸਿਆ ਕਿ ਬੱਡੀ ਪ੍ਰੋਗਰਾਮ ਦਾ ਮੰਤਵ ਸਾਡੀ ਨੌਜਵਾਨ ਪੀੜ੍ਹੀ ਖਾਸ ਤੌਰ 'ਤੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰ ਕੇ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਹਿਲੇ ਫੇਜ਼ ਡੈਪੋ ਦੌਰਾਨ ਨਸ਼ਿਆਂ ਖਿਲਾਫ਼ ਕਾਫ਼ੀ ਵਧੀਆ ਨਤੀਜੇ ਦੇਖਣ ਲਈ ਮਿਲੇ। ਇਸ ਦੌਰਾਨ ਜ਼ਿਲ੍ਹੇ ਦੇ ਹਰੇਕ ਪਿੰਡ, ਸ਼ਹਿਰ, ਵਾਰਡ, ਮੁਹੱਲਿਆਂ ਆਦਿ ਵਿੱਚ ਲੋਕਾਂ ਨੂੰ ਨਸ਼ੇ ਨਾ ਕਰਨ ਅਤੇ ਜੋ ਲੋਕ ਨਸ਼ਿਆਂ ਦੇ ਦਲਦਲ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਨਰੋਈ ਜ਼ਿੰਦਗੀ ਜਿਓਣ ਲਈ ਆਪਣਾ ਮੁਫ਼ਤ ਇਲਾਜ ਸਬੰਧੀ ਜਾਗਰੂਕ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਹੁਣ ਦੂਜੇ ਪੜਾਅ ਬੱਡੀਜ਼ ਗਰੁੱਪ ਪਿੱਛੇ ਸੂਬਾ ਸਰਕਾਰ ਦਾ ਇਹੀ ਮੰਤਵ ਹੈ ਕਿ ਨੌਜਵਾਨਾਂ ਅਤੇ ਬੱਚਿਆਂ 6ਵੀਂ ਕਲਾਸ ਤੋਂ ਲੈ ਕੇ ਸਾਰੇ ਵਿਦਿਆਰਥੀਆਂ  ਨੂੰ ਪਹਿਲਾਂ ਤੋਂ ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਇਸ ਬੁਰੀ ਆਦਤ ਤੋਂ ਦੂਰ ਕੀਤਾ ਜਾ ਸਕੇ, ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਪੂਰੀ ਤਰ੍ਹਾਂ ਨਾਲ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕੇ।ਉਨ੍ਹਾਂ  ਹਦਾਇਤ ਕੀਤੀ  ਕਿ ਹਰ ਸਕੂਲ ਅਤੇ ਕਾਲਜ ਹਰ ਕਲਾਸ ਵਿੱਚ 5-5 ਬੱਚਿਆਂ ਦਾ ਬਡੀਜ਼ ਗਰੁੱਪ ਬਣਾਵੇ ਅਤੇ ਇਹ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਨ੍ਹਾਂ ਉਪਰ ਇੱਕ-ਇੱਕ ਅਧਿਆਪਕ ਨੂੰ ਲਗਾਇਆ ਜਾਵੇਗਾ, ਜਿਸਨੂੰ ਸੀਨੀਅਰ ਬਡੀ ਕਿਹਾ ਜਾਵੇਗਾ। ਇਸ ਮੁਹਿੰਮ ਨੂੰ ਸਫਲਤਾ ਪੂਰਵਕ ਚਲਾਉਣ ਲਈ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਤੋਂ 16 ਵੱਖ ਵੱਖ ਵਿਸ਼ਿਆਂ ਦੇ ਮਾਹਿਰ ਅਧਿਆਪਕਾਂ ਨੂੰ ਸਿਖਲਾਈ ਲਈ ਮੈਗਸੀਪਾ ਚੰਡੀਗੜ੍ਹ ਵਿਖੇ ਭੇਜਿਆ ਗਿਆ ਹੈ ਜਿਥੇ ਕਿ ਇੰਨਾਂ ਨੂੰ ਦੋ ਰੋਜਾ ਸਿਖਲਾਈ ਦਿਤੀ ਜਾਵੇਗੀ। ਇਸ ਮੀਟਿੰਗ ਦੌਰਾਨ ਹੋਰਨਾ ਤੋਂ ਇਲਾਵਾ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ),਼ਸ੍ਰੀ ਹਿੰਮਤ ਸਿਘ ਹੁੰਦਲ ਜ਼ਿਲ੍ਹਾ ਸਿਖਿਆ ਅਫਸਰ, ਪ੍ਰੋਫੈਸਰ ਬੀ.ਐਸ.ਸਤਿਆਲ, ਼ਸ੍ਰੀ ਜਸਤੇਜ ਸਿੰਘ ਰੰਧਾਵਾ ਅਤੇ ਸਕੂਲਾਂ, ਕਾਲਜਾਂ ਦੇ ਮੁੱਖੀ ਵੀ ਹਾਜਰ ਸਨ।

 

Tags: Anti Drug Mission , DC Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD