Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਪੰਜਾਬ ਨੂੰ ਗੁਆਂਢੀ ਸੂਬਿਆਂ ਦੇ ਸਮਾਨ ਉਦਯੋਗਿਕ ਪੈਕੇਜ ਦਿੱਤਾ ਜਾਵੇ : ਸੁਨੀਲ ਜਾਖੜ

ਰਾਜ ਦੇ ਸਰਹੱਦੀ ਇਲਾਕਿਆਂ ਲਈ ਮੰਗਿਆ ਵਿਸ਼ੇਸ ਪੈਕੇਜ, ਕਾਂਗਰਸ ਦੇ ਪੰਜਾਬ ਤੋਂ ਸਾਂਸਦਾ ਵਲੋਂ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ

Web Admin

Web Admin

5 Dariya News

ਨਵੀਂ ਦਿੱਲੀ , 07 Aug 2018

ਪੰਜਾਬ ਨਾਲ ਸਬੰਧਿਤ ਕਾਂਗਰਸ ਪਾਰਟੀ ਦੇ ਸਾਂਸਦਾਂ ਨੇ ਅੱਜ ਸੰਸਦ ਭਵਨ ਦੇ ਬਾਹਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਕੇਂਦਰ ਸਰਕਾਰ ਖਿਲਾਫ਼ ਰੋਸ ਵਿਖਾਵਾ ਕਰਦਿਆਂ ਸੂਬੇ ਨੂੰ ਉਦਯੋਗਿਕ ਵਿਕਾਸ ਲਈ ਪੈਕੇਜ਼ ਦੇਣ ਦੀ ਮੰਗ ਕੀਤੀ।ਇਸ ਮੌਕੇ ਸ੍ਰੀ ਸੁਨੀਲ ਜਾਖੜ ਨਾਲ ਸੰਸਦ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ, ਸ. ਗੁਰਜੀਤ ਸਿੰਘ ਔਜਲਾ ਅਤੇ ਸ. ਰਵਨੀਤ ਸਿੰਘ ਬਿੱਟੂ ਵੀ ਹਾਜਰ ਹਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਪੰਜਾਬ ਪ੍ਰਤੀ ਪੱਖਪਾਤੀ ਰਵੱਈਏ ਕਾਰਨ ਪੰਜਾਬ ਨੂੰ ਉਦਯੋਗਿਕ ਵਿਕਾਸ ਲਈ ਗੁਆਂਢੀ ਸੂਬਿਆਂ ਦੇ ਸਮਾਨ ਮੌਕੇ ਨਹੀਂ ਮਿਲ ਰਹੇ ਹਨ। ਸ੍ਰੀ ਜਾਖੜ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਨੂੰ ਦਿੱਤੇ ਵਿਸ਼ੇਸ ਦਰਜੇ ਕਾਰਨ ਪੰਜਾਬ ਵਿਚ ਇੰਡਸਟਰੀ ਲੱਗਣੀ ਬੰਦ ਹੋ ਗਈ ਹੈ ਸਗੋਂ ਪੰਜਾਬ ਵਿਚ  ਪਹਿਲਾਂ ਤੋਂ ਲੱਗੀ ਇੰਡਸਟਰੀ ਵੀ ਇਸ ਕਾਰਨ ਗੁਆਂਢੀ ਸੂਬਿਆਂ ਵਿਚ ਪਲਾਇਨ ਕਰ ਰਹੀ ਹੈ।ਸ੍ਰੀ ਜਾਖੜ ਸਮੇਤ ਪੰਜਾਬ ਦੇ ਸਾਂਸਦ ਮੈਬਰਾਂ ਨੇ ਮੰਗ ਰੱਖੀ ਹੈ ਕਿ ਸਾਰੇ ਸੂਬਿਆਂ ਦੇ ਇਕ ਸਮਾਨ ਉਦਯੋਗਿਕ ਵਿਕਾਸ ਲਈ ਲਾਜਮੀ ਹੈ ਕਿ ਪੰਜਾਬ ਨੂੰ ਵੀ ਗੁਆਂਢੀ ਸੂਬਿਆਂ ਦੀ ਤਰਜ ਤੇ ਵਿਸ਼ੇਸ ਉਦਯੋਗਿਕ ਖੇਤਰ ਦਾ ਦਰਜਾ ਦਿੱਤਾ ਜਾਵੇ ਤਾਂ ਜੋ ਪੰਜਾਬ ਤੋਂ ਇੰਡਸਟਰੀ ਦਾ ਪਲਾਇਨ ਰੁਕ ਸਕੇ ਅਤੇ ਪੰਜਾਬ ਵਿਚ ਨਵੇਂ ਉਦਯੋਗ ਲੱਗ ਸਕਣ।

ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਲਾਨਾ 2 ਕਰੋੜ ਨੌਕਰੀਆਂ ਦੇਣ ਦੇ ਭਰੋਸੇ ਨਾਲ 2014 ਵਿਚ ਸਰਕਾਰ ਬਣਾਈ ਸੀ ਪਰ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਆਪਣਾ ਇਹ ਵਾਅਦਾ ਵਫਾ ਕਰਨ ਵਿਚ ਨਾਕਾਮ ਰਹੀ ਹੈ।ਸ੍ਰੀ ਜਾਖੜ ਨੇ ਆਖਿਆ ਕਿ ਪੰਜਾਬ ਦੇਸ਼ ਦੀ ਖੜਗ ਭੁਜਾ ਹੈ। ਇਸ ਦੀ ਸੀਮਾ ਪਾਕਿਸਤਾਨ ਨਾਲ ਲਗਦੀ ਹੈ। ਇਸ ਲਈ ਇਸ ਸੂਬੇ ਦੇ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਮੁਹਈਆ ਕਰਵਾਣ ਲਈ ਕੇਂਦਰ ਸਰਕਾਰ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਮੰਗ ਰੱਖੀ ਕਿ ਪੰਜਾਬ ਦੇ ਸਰਹੱਦੀ ਜ਼ਿਲਿਆਂ ਵਿਚ ਉਦਯੋਗਾਂ ਨੂੰ ਵਿਸ਼ੇਸ ਰਿਆਇਤਾਂ ਦਿੱਤੀਆਂ ਜਾਣ।ਸ੍ਰੀ ਜਾਖੜ ਨੇ ਕਿਹਾ ਕਿ ਛੋਟੇ ਅਤੇ ਮਝੋਲੇ ਉਦਯੋਗਾਂ ਦੀ ਸਥਾਪਨਾਂ ਲਈ ਕੇਂਦਰ ਸਰਕਾਰ ਨੂੰ ਮਦਦ ਕਰਨੀ ਚਾਹੀਦੀ ਹੈ ਕਿਉਂਕਿ ਇੰਨਾਂ ਰਾਂਹੀ ਰੁਜਗਾਰ ਦੇ ਜਿਆਦਾ ਮੌਕੇ ਪੈਦਾ ਹੁੰਦੇ ਹਨ ਜਦ ਕਿ ਮੋਦੀ ਸਰਕਾਰ ਵੱਡੇ ਉਦਯੋਗਿਕ ਘਰਾਣਿਆਂ ਦਾ ਪੱਖ ਪੂਰਦੀ ਹੈ।ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਪਿਛਲੀ ਆਕਾਲੀ ਭਾਜਪਾ ਸਰਕਾਰ ਜਾਂਦੇ ਸਮੇਂ ਪੰਜਾਬ ਸਿਰ 31000 ਕਰੋੜ ਰੁਪਏ ਦਾ ਕਰਜ਼ਾ ਚੜਾ ਗਈ ਸੀ। ਉਨਾਂ ਨੇ ਕਿਹਾ ਕਿ ਫਿਰ ਵੀ ਪੰਜਾਬ ਸਰਕਾਰ ਨੇ ਰਾਜ ਵਿਚ ਉਦਯੋਗਿਕ ਨੀਤੀ ਬਣਾ ਕੇ ਲਾਗੂ ਕੀਤੀ ਹੈ ਪਰ ਕੇਂਦਰ ਦੇ ਭੇਦਭਾਵ ਬੰਦ ਹੋਣ ਤੱਕ ਇਕ ਸਮਾਨ ਵਿਕਾਸ ਸੰਭਵ ਨਹੀਂ ਹੈ।ਸ੍ਰੀ ਜਾਖੜ ਨੇ ਇਸ ਮੌਕੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਪੰਜਾਬ ਨਾਲ ਭੇਦਭਾਵ ਬੰਦ ਨਾ ਕੀਤਾ ਤਾਂ ਪੰਜਾਬ ਦੇ ਲੋਕ ਅਗਲੀਆਂ ਆਮ ਚੋਣਾਂ ਵਿਚ ਅਕਾਲੀ ਭਾਜਪਾ ਗਠਜੋੜ ਦਾ ਸੂਬੇ ਵਿਚੋਂ ਸਫਾਇਆ ਕਰ ਦੇਣਗੇ।

 

Tags: Sunil Jakhar , Partap Singh Bajwa , Gurjeet Singh Aujla , Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD