Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸ ਸਰਕਾਰ ਪੰਜਾਬ ਨੂੰ ਆਰਥਿਕ ਤੌਰ ਤੇ ਤਬਾਹ ਕਰਨ ਤੇ ਤੁਲੀ-ਸੁਖਬੀਰ

ਕੇਂਦਰ ਵਲੋਂ ਲੁਧਿਆਣਾ ਵਿਖੇ ਨਵੇਂ ਉਦਯੋਗਾਂ ਤੇ ਪਾਬੰਦੀ ਦਾ ਮੁੱਦਾ

Web Admin

Web Admin

5 ਦਰਿਆ ਨਿਊਜ਼

ਕਪੂਰਥਲਾ , 26 Sep 2013

Last updated on: Sep 26, 2013, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਨੂੰ ਆਰਥਿਕ ਤੌਰ 'ਤੇ ਤਬਾਹ ਕਰਨ 'ਤੇ ਤੁਲੀ ਹੋਈ ਹੈ ਅਤੇ ਲੁਧਿਆਣਾ ਵਿਖੇ ਨਵੇਂ ਉਦਯੋਗ ਲਾਉਣ 'ਤੇ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲਾਈ ਪਾਬੰਦੀ ਕੇਂਦਰ ਦੀ ਗਹਿਰੀ ਸਾਜਿਸ਼ ਹੈ।ਅੱਜ ਇੱਥੇ ਕਪੂਰਥਲਾ ਵਿਚ ਕੁੱਲ 47 ਕਰੋੜ ਰੁਪੈ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੌਰਾਨ ਇਕ ਵੱਡੀ ਰੈਲੀ ਕਰਨ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਣ-ਬੁੱਝ ਕੇ ਪੰਜਾਬ ਨੂੰ ਉਦਯੋਗੀਕਰਨ ਦੇ ਮੁਹਾਜ਼ 'ਤੇ ਫੇਰ ਪਿੱਛੇ ਧੱਕਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਹਾਲ ਹੀ ਵਿਚ ਐਲਾਨੀ ਗਈ ਨਵੀਂ ਉਦਯੋਗਿਕ ਨੀਤੀ ਨੇ ਨਿਵੇਸ਼ਕਾਂ ਨੂੰ ਵੱਡੀ ਪੱਧਰ 'ਤੇ ਖਿੱਚਿਆ ਹੈ ਉੱਥੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਕਾਂਗਰਸੀ ਸਰਕਾਰਾਂ ਵਾਲੇ ਰਾਜਾਂ ਹਿਮਾਚਲ ਪ੍ਰਦੇਸ਼, ਉਤਰਾਂਚਲ, ਜੰਮੂ ਕਸ਼ਮੀਰ ਰਾਜਾਂ ਨੂੰ ਦਿੱਤੀਆਂ ਹੋਈਆਂ ਉਦਯੋਗਿਕ ਰਿਆਇਤਾਂ  ਦੀ ਮਿਆਦ ਹੋਰ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਤਬਾਹ ਕਰਕੇ ਗੁਆਂਢੀ ਰਾਜਾਂ ਨੂੰ ਖੁਸ਼ਹਾਲ ਕਰਨ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ।ਦੇਸ਼ ਦੀ ਅਰਥ-ਵਿਵਸਥਾ ਦੇ ਮੂਧੇ-ਮੂੰਹ ਹੋਣ ਤੇ ਮਹਿੰਗਾਈ ਦਰ ਦੇ 18.18 ਫੀਸਦੀ ਤੱਕ ਪਹੁੰਚਣ ਬਾਰੇ ਸ. ਬਾਦਲ ਨੇ ਕਿਹਾ ਕਿ ਅਸਲ ਵਿਚ ਨਿਵੇਸ਼ਕਾਂ, ਵਪਾਰੀਆਂ ਦਾ ਭਰੋਸਾ ਅਰਥ-ਵਿਵਸਥਾ ਵਿਚੋਂ ਟੁੱਟ ਚੁੱਕਾ ਹੈ ਤੇ ਇਸ ਦੀ ਮੁੜ ਬਹਾਲੀ ਲਈ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਦੀ ਸਰਕਾਰ ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਦੀ ਸਰਕਾਰ ਬਣਨ ਨਾਲ ਹੀ ਪੰਜਾਬ ਨੂੰ ਉਸਦਾ ਬਣਦਾ ਹੱਕ ਮਿਲੇਗਾ।

ਬਠਿੰਡਾ ਸੰਸਦੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੋਣ ਲੜਨ ਦੇ ਚਰਚਿਆਂ ਬਾਰੇ ਸ. ਬਾਦਲ ਨੇ ਕਿਹਾ ਕਿ 'ਕੈਪਟਨ ਸਾਹਿਬ ਦੀ ਥਾਂ ਭਾਵੇਂ ਕਾਂਗਰਸ ਯੁਵਰਾਜ ਰਾਹੁਲ ਗਾਂਧੀ ਚੋਣ ਲੜ ਲੈਣ, ਉਨ੍ਹਾਂ ਦੀ ਵੀ ਜ਼ਮਾਨਤ ਜਬਤ ਹੋ ਜਾਵੇਗੀ'।ਲੋਕ ਸਭਾ ਚੋਣਾਂ ਵਿਚ ਭਾਜਪਾ ਨਾਲ ਸੀਟਾਂ ਦੀ ਅਦਲਾ-ਬਦਲੀ ਬਾਰੇ ਇਕ ਸਵਾਲ ਦੇ ਉੱਤਰ ਵਿਚ ਸ. ਬਾਦਲ ਨੇ ਕਿਹਾ ਕਿ ਅਜੇ ਤੱਕ ਭਾਜਪਾ ਨਾਲ ਇਸ ਸਬੰਧੀ ਕੋਈ ਗੱਲਬਾਤ ਨਹੀਂ ਹੋਈ ਹੈ।ਬਾਦਲ ਨੇ ਨਾਲ ਹੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਅਗਲੇ 2 ਮਹੀਨਿਆਂ ਦੌਰਾਨ  5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ 2 ਲੱਖ ਕੁਨੈਕਸ਼ਨ ਦਿੱਤੇ ਜਾਣ ਦਾ ਫੈਸਲਾ ਲਿਆ ਗਿਆ ਹੈ ਜਿਸ ਸਬੰਧੀ ਪ੍ਰਕ੍ਰਿਆ ਹਾੜੀ ਦੀ ਸੀਜ਼ਨ ਤੱਕ ਮੁਕੰਮਲ ਕਰ ਲਈ ਜਾਵੇਗੀ ਕਿਉਂ ਜੋ ਦਸੰਬਰ ਤੱਕ ਗੋਇੰਦਵਾਲ, ਰਾਜਪੁਰਾ ਤੇ ਤਲਵੰਡੀ ਸਾਬੋ ਦੇ ਥਰਮਲ ਪਲਾਂਟ ਚਾਲੂ ਹੋਣ ਨਾਲ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਜਾਵੇਗਾ।ਸੇਵਾ ਦੇ ਅਧਿਕਾਰ ਬਾਰੇ ਸ. ਬਾਦਲ ਨੇ ਕਿਹਾ ਕਿ ਇਸ ਨਾਲ ਨਾ ਸਿਰਫ ਲੋਕਾਂ ਨੂੰ ਸਹੂਲਤ ਮਿਲੀ ਹੈ ਬਲਕਿ ਰਿਸ਼ਵਤਖੋਰੀ ਨੂੰ ਵੀ ਨੱਥ ਪਈ ਹੈ। ਉਨ੍ਹਾਂ ਕਿਹਾ ਕਿ ਸੇਵਾ ਦੇ ਅਧਿਕਾਰ ਦੀ ਸਫਲਤਾ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕ ਇਸ ਤਹਿਤ ਸੇਵਾ ਦਾ ਲਾਭ ਉਠਾ ਚੁੱਕੇ ਹਨ ਅਤੇ ਇਸਦੀ ਸਫਲਤਾ ਦਰ 97 ਫੀਸਦੀ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ 41 ਹੋਰ ਸੇਵਾਵਾਂ ਜਲਦ ਜੋੜੀਆਂ ਜਾ ਰਹੀਆਂ ਹਨ ਜਿਸ ਨਾਲ ਸੇਵਾ ਦੇ ਅਧਿਕਾਰ ਤਹਿਤ ਕੁੱਲ ਸੇਵਾਵਾਂ ਦੀ ਗਿਣਤੀ 108 ਹੋ ਜਾਵੇਗੀ।   

ਇਸੇ ਦੌਰਾਨ ਅੱਜ ਸ. ਬਾਦਲ ਵਲੋਂ ਕਪੂਰਥਲਾ ਵਿਖੇ ਸਾਇੰਸ ਸਿਟੀ ਨੇੜੇ 34 ਕਰੋੜ ਦੀ ਲਾਗਤ ਨਾਲ ਬਣ ਰਹੇ ਰੇਲਵੇ ਓਵਰ ਬ੍ਰਿਜ ਦੀ ਨੀਂਹ ਪੱਥਰ ਰੱਖਣ ਤੋਂ ਇਲਾਵਾ ਰਜ਼ਾਪੁਰ ਤੋਂ ਕੁਲਾਰ ਤੱਕ 8.62 ਕਰੋੜ ਨਾਲ ਬਣਨ ਵਾਲੀ ਸੜਕ ਦਾ ਵੀ ਨੀਂਹ ਪੱਥਰ ਰੱਖਿਆ। ਉਪ ਮੁੱਖ ਮੰਤਰੀ ਵਲੋਂ ਕੌਮੀ ਰਾਜ ਮਾਰਗ 1 ਤੋਂ ਲੱਖਾ ਖੁਰਦ ਸੜਕ ਦਾ ਵੀ ਨੀਂਹ ਪੱਥਰ ਰੱਖਿਆ ਗਿਆ ਜਿਸਤੇ ਕੁੱਲ 4.3 ਕਰੋੜ ਰੁਪੈ ਦੀ ਲਾਗਤ ਆਵੇਗੀ।

ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਨੀਲੇ ਕਾਰਡ ਧਾਰਕਾਂ ਲਈ ਮੁਫਤ ਇਲਾਜ ਦੀ ਸਹੂਲਤ 15 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਕੁੱਲ 30000 ਰੁਪੈ ਤੱਕ ਇਲਾਜ ਮੁਫਤ ਹੋਵੇਗਾ।ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਨੇ ਭ੍ਰਿਸ਼ਟਾਚਾਰ ਤੇ ਘਪਲਿਆਂ ਤੋਂ ਬਿਨ੍ਹਾਂ ਦੇਸ਼ ਨੂੰ ਕੁਝ ਨਹੀਂ ਦਿੱਤਾ ਹੈ ਤੇ ਲੋਕ ਸਭਾ ਚੋਣਾਂ ਵਿਚ ਕਾਂਗਰਸ ਦਾ ਸਫਾਇਆ ਕਰਨਾ ਲਾਜਮੀ ਹੈ। ਜਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਦੇ ਪ੍ਰਧਾਨ ਸ. ਸਰਬਜੀਤ ਸਿੰਘ ਮੱਕੜ ਨੇ ਕਪੂਰਥਲਾ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ 'ਤੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਸੰਸਦੀ ਸਕੱਤਰ ਸੋਮ ਪ੍ਰਕਾਸ਼ ਤੇ ਅਕਾਲੀ ਦਲ ਤੇ ਭਾਜਪਾ ਦੇ ਹੋਰਨਾਂ ਆਗੂਆਂ ਨੇ ਨੀ ਸੰਬੋਧਨ ਕੀਤਾ।

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD