Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਸਿੱਧੂ ਵੱਲੋਂ ਮਰਨ ਵਰਤ ਦਾ ਐਲਾਨ ਮੰਦਭਾਗਾ ਤੇ ਬੇਲੋੜਾ ਬਾਦਲ

ਸੈਨਟਰੀ ਫਿਟਿੰਗ ਉੱਦਮੀਆਂ ਲਈ ਸਾਂਝੇ ਸੁਵਿਧਾ ਕੇਂਦਰ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਐਸ.ਏ.ਐਸ.ਨਗਰ ਦੇ ਉਦਯੋਗਿਕ ਖੇਤਰ ਵਿਖੇ ਕੋਮਨ ਫੈਸਲਿਟੀ ਸੈਂਟਰ ਦਾ ਨੀਂਹ ਪੱਥਰ ਰੱਖਦੇ ਹੋਏ। ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਸ੍ਰ: ਬਲਵੰਤ ਸਿੰਘ ਰਾਮੂਵਾਲੀਆ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ. ਨਗਰ , 27 Sep 2013

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੰਮ੍ਰਿਤਸਰ ਹਲਕੇ ਤੋਂ ਲੋਕ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਵੱਲੋਂ ਮਰਨ ਵਰਤ ਸਬੰਧੀ ਕੀਤੇ ਐਲਾਣ ਨੂੰ ਮੰਦਭਾਗਾ ਅਤੇ ਪੂਰੀ ਤਰਾਂ ਨਾਲ ਬੇਲੋੜਾ ਕਰਾਰ ਦਿੱਤਾ ਹੈ।ਇੱਥੇ ਇੰਡਸਟਰੀਅਲ ਫੇਜ਼ 8 ਵਿਚ ਸੈਨੀਟਰੀ ਫਿਟਿੰਗ ਨਿਰਮਤਾਵਾਂ ਲਈ ਸਾਂਝੇ ਸੁਵਿਧਾ ਕੇਂਦਰ ਦਾ ਨੀਂਹ ਪੱਥਰ ਰੱਖਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ: ਨਵਜੋਤ ਸਿੰਘ ਸਿੱਧੂ ਨੂੰ ਗੱਲਬਾਤ ਰਾਹੀਂ ਹੱਲ ਹੋਣ ਯੋਗ ਇਸ ਨਿਗੂਣੀ ਗੱਲ ਲਈ ਅਜਿਹਾ ਕਦਮ ਨਹੀਂ ਸੀ ਚੁਕਣਾ ਚਾਹੀਦਾ। ਸ: ਬਾਦਲ ਨੇ ਕਿਹਾ ਕਿ ਉਨਾਂ ਭਾਜਪਾ ਦੇ ਆਗੂ ਸ: ਸਿੱਧੂ ਦਾ ਹਮੇਸ਼ਾ ਹੀ ਸਤਿਕਾਰ ਕੀਤਾ ਹੈ। ਸ: ਬਾਦਲ ਨੇ ਕਿਹਾ ਕਿ ਉਨਾਂ ਦੇ ਤਾਂ ਇਹ ਸੁਭਾਅ ਦਾ ਇਕ ਅਨਿਖੜਵਾਂ ਅੰਗ ਹੈ ਕਿ ਉਹ ਨਾ ਕੇਵਲ ਨੇਤਾਵਾਂ ਸਗੋਂ ਕਿਸੇ ਵੀ ਪਾਰਟੀ ਦੇ ਵਰਕਰਾਂ ਦਾ ਵੀ ਪੂਰਾ ਸਤਿਕਾਰ ਅਤੇ ਸਨਮਾਨ ਕਰਦੇ ਹਨ। ਇਸ ਮੌਕੇ ਉਨਾਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਧਾਰਮਿਕ ਅਤੇ ਵਿਰਾਸਤੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਇਸਦੇ ਚਹੁਮੁਖੀ ਵਿਕਾਸ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ।ਲੋਕ ਸਭਾ ਮੈਂਬਰ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਫੰਡ ਦੂਜੀਆਂ ਨਗਰ ਕੌਂਸਲਾਂ, ਨਿਗਮਾਂ ਨੂੰ ਤਬਦੀਲ ਕਰਨ ਸਬੰਧੀ ਉਠਾਏ ਮਸਲੇ ਸਬੰਧੀ ਇਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰ ਨੇ ਕਿਹਾ ਕਿ ਉਨਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਇਸ ਸਬੰਧੀ ਤੱਥਾਂ ਅਤੇ ਅੰਕੜਿਆਂ 'ਤੇ ਆਧਾਰਿਤ ਵਿਸਥਾਰਤ ਰਿਪੋਰਟ ਤਿਆਰ ਕਰਕੇ ਲੋਕ ਸਭਾ ਮੈਂਬਰ ਨੂੰ ਸੂਚਨਾ ਹਿੱਤ ਭੇਜੀ ਜਾਵੇ। ਉਨਾਂ ਕਿਹਾ ਕਿ ਸਾਲ 1981 ਤੋਂ ਹੀ ਸਥਾਨਕ ਸਰਕਾਰਾਂ ਬਾਰੇ ਵਿਭਾਗ ਆਪਣੇ ਪੱਧਰ 'ਤੇ, ਜਿਨਾਂ ਲੋਕਲ ਬਾਡੀਜ਼ ਸੰਸਥਾਵਾਂ ਕੋਲ ਫੰਡ ਦੀ ਘਾਟ ਹੁੰਦੀ ਹੈ, ਉਨਾਂ ਨੂੰ ਦੂਸਰੀਆਂ ਸੰਸਥਾਵਾਂ ਤੋਂ ਫੰਡ ਉਪਲਬਧ ਕਰਵਾਉਂਦਾ ਆ ਰਿਹਾ ਹੈ। ਉਨਾਂ ਕਿਹਾ ਕਿ ਅਜਿਹਾ ਤੈਅ ਨਿਯਮਾਂਵਲੀ ਅਨੁਸਾਰ ਸਬੰਧਤ ਨਗਰ ਨਿਗਮ, ਨਗਰ ਸੁਧਾਰ ਟਰੱਸਟ ਵੱਲੋਂ ਮਤਾ ਪਾ ਕੇ ਬਕਾਇਦਾ ਕੈਬਨਿਟ ਮੰਤਰੀ ਦੀ ਪ੍ਰਵਾਨਗੀ ਨਾਲ ਹੁੰਦਾ ਹੈ ਅਤੇ ਇਸ ਵਿਚ ਕੁਝ ਵੀ ਗਲਤ ਨਹੀਂ ਹੈ।

ਇਸ ਤੋਂ ਪਹਿਲਾਂ ਹਿੱਥੇ ਇਕ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਦੇ ਹਾਈ ਟੈਕ ਮੈਟਲ ਕਲਸਟਰ ਅਧੀਨ ਇਹ ਸਾਂਝਾ ਸੁਵਿਧਾ ਕੇਂਦਰ ਉਦਮੀਆਂ ਨੂੰ ਵਿਕਾਸ ਦੇ ਨਵੇਂ ਮੌਕੇ ਉਪਲਬਧ ਕਰਵਾਏਗਾ ਅਤੇ ਉਨਾਂ ਦੀ ਕਾਰਜਕੁਸ਼ਲਤਾ ਵਿਚ ਵਾਧਾ ਕਰੇਗਾ। ਉਨਾਂ ਕਿਹਾ ਕਿ ਇਹ ਨਿਰਯਾਤ ਨੂੰ ਵੱਡਾ ਹੁਲਾਰਾ ਦੇਵਾਗਾ ਅਤੇ ਇਸ ਨਾਲ ਇੱਥੋਂ ਨਿਰਯਾਤ 200 ਕਰੋੜ ਤੋਂ ਵੱਧ ਕੇ 400 ਕਰੋੜ ਰੁਪਏ ਸਾਲਾਨਾ ਹੋ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਸਨਅਤੀ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਲਈ ਕੁਝ ਸਮਾਂ ਪਹਿਲਾਂ ਹੀ ਸਰਕਾਰ ਨੇ ਉਦਮੀਆਂ ਲਈ ਕਈ ਰਿਆਇਤਾਂ ਦਾ ਐਲਾਣ ਕੀਤਾ ਹੈ। ਉਨਾਂ ਕਿਹਾ ਕਿ ਇਹ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਭਾਰਤੀ ਰਿਜਰਵ ਬੈਂਕ ਦੀ ਤਾਜਾ ਰਿਪੋਟ ਅਨੁਸਾਰ ਪੰਜਾਬ ਨਿਵੇਸ਼ ਪੱਖੋਂ ਦੇਸ਼ ਦੇ ਪਹਿਲੇ ਤਿੰਨ ਪਸੰਦੀਦਾ ਰਾਜਾਂ ਵਿਚੋਂ ਇਕ ਹੈ। ਮੁਲਕ ਵਿਚ ਸੰਘੀ ਢਾਂਚੇ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਵਰਤਮਾਨ ਪਹੁੰਚ ਸ਼ਕਤੀਆਂ ਦਾ ਹੋਰ ਕੇਂਦਰੀਕਰਨ ਵਾਲੀ ਹੈ ਜੋ ਕਿ ਸੂਬਿਆਂ ਦੇ ਅਧਿਕਾਰਾਂ ਵਿਚ ਲਗਾਤਾਰ ਹੋਰ ਕਟੌਤੀਆਂ ਕਰ ਰਹੀ ਹੈ। 

ਉਨ•ਾਂ ਕਿਹਾ ਕਿ ਪੰਜਾਬ ਨਾਲ ਕੇਂਦਰ ਸਰਕਾਰ ਵੱਲੋਂ ਹੁੰਦੇ ਭੇਦਭਾਵ ਦੀ ਸਭ ਤੋਂ ਵੱਡੀ ਗਵਾਹੀ ਹੈ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਗੁਆਂਢੀ ਸੂਬਿਆਂ ਨੂੰ ਦਿੱਤੀਆਂ ਉਦਯੋਗਿਕ ਰਿਆਇਤਾਂ ਜਿਸ ਕਾਰਨ ਪੰਜਾਬ ਤੋਂ ਉਦਯੋਗ ਪਲਾਇਨ ਕਰ ਗਏ ਜਿਸ ਤਾ ਸੂਬੇ ਦੀ ਆਰਥਿਕਤਾ ਤਾਂ ਮਾੜਾ ਅਸਰ ਪਿਆ ਹੈ। ਉਨਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਜੇਕਰ ਪੰਜਾਬ ਪ੍ਰਤੀ ਰਤੀ ਭਰ ਵੀ ਸੰਜੀਦਾ ਹੈ ਤਾਂ ਉਸਨੂੰ ਸਰਹੱਦੀ ਸੂਬੇ ਪੰਜਾਬ ਦੇ ਉਦਯੋਗਾਂ ਲਈ ਵੀ ਅਜਿਹੀਆਂ ਰਿਆਇਤਾਂ ਦੇਣੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਹੁਣ ਜਦ ਪੰਜਾਬ ਦੀ ਖੇਤੀ ਅਧਾਰਿਤ ਆਰਥਿਕਤਾ ਇਕ ਆਪਣੀ ਉੱਚਤਾ ਨਾਲ ਸਥਿਰਤਾ ਦੇ ਪਧੱਰ ਤੇ ਪੁੱਜ ਗਈ ਹੈ, ਅਜਿਹੇ ਵਿਚ ਪੰਜਾਬ ਵਿਚ ਉਦਯੋਗਿਕ ਤਰੱਕੀ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ। ਉਨਾਂ ਕਿਹਾ ਕਿ ਕੇਂਦਰ ਤੋਂ ਪੰਜਾਬ ਨੂੰ ਕੋਈ ਬਹੁਤੀ ਊਮੀਦ ਨਹੀਂ ਹੈ ਪਰ ਫੇਰ ਵੀ ਸੂਬਾ ਸਰਕਾਰ ਆਪਣੇ ਸਾਧਨਾਂ ਰਾਹੀਂ ਸਨਅਤਾਂ ਦੀ ਵੱਧ ਤੋਂ ਵੱਧ ਮਦਦ ਕਰ ਰਹੀ ਹੈ ਅਤੇ ਇਸੇ ਦਾ ਝਲਕਾਰਾ ਸੂਬਾ ਸਰਕਾਰ ਵੱਲੋਂ ਐਲਾਣੀ ਸਨਅਤੀ ਨੀਤੀ ਤੋਂ ਵੀ ਮਿਲਦਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਇਸ ਕੇਂਦਰ ਲਈ ਇਕ ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਣ ਵੀ ਕੀਤਾ।ਇਸ ਮੌਕੇ ਮੁੱਖ ਮੰਤਰੀ ਨਾਲ ਸਾਬਕਾ ਕੇਂਦਰੀ ਮੰਤਰੀ ਸ: ਬਲਵੰਤ ਸਿੰਘ ਰਾਮੂਵਾਲੀਆ ਅਤੇ ਉਨਾਂ ਦੇ ਵਧੀਕ ਪ੍ਰਮੁੱਖ ਸਕੱਤਰ ਸ੍ਰੀ ਸੰਦੀਪ ਹੰਸ ਵੀ ਹਾਜ਼ਰ ਸਨ। 

 

Tags: parkash singh , parkash singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD