Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਫਿਲਮੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿਚ ਸਿਨੇਮਾ ਘਰ ਸਥਾਪਿਤ ਕੀਤੇ ਜਾਣਗੇ-ਸੁਖਬੀਰ ਸਿੰਘ ਬਾਦਲ

ਚੰਗੀਆਂ ਫਿਲਮਾਂ ਨੂੰ 1 ਕਰੋੜ ਰੁਪਏ ਦੇ ਸਾਲਾਨਾ ਅਵਾਰਡ ਦਿੱਤੇ ਜਾਣਗੇ

ਸੁਖਬੀਰ ਸਿੰਘ ਬਾਦਲ

Web Admin

Web Admin

5 ਦਰਿਆ ਨਿਊਜ਼

ਨਵੀ ਦਿੱਲੀ , 28 Sep 2013

 ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਫਿਲਮਾਂ ਦੇ ਨਿਰਮਾਣ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਵਿਚ ਛੋਟੇ ਸਿਨੇਮਾ ਹਾਲ ਸਥਾਪਿਤ ਕਰਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ ਅਤੇ ਪਿੰਡਾਂ ਵਿੱਚ ਮਨੋਰੰਜਨ ਦੇ ਸਸਤੇ ਸਾਧਨ ਪੈਦਾ ਕੀਤੇ ਜਾ ਸਕਣ। ਉਨਾਂ ਇਹ ਵੀ ਐਲਾਨ ਕੀਤਾ ਕਿ ਚੰਗੀਆਂ ਫਿਲਮਾਂ ਨੂੰ ਵੱਖ-ਵੱਖ ਸ਼੍ਰੇਣੀਆਂ ਲਈ ਸਲਾਨਾ ਇੱਕ ਕਰੋੜ ਰੁਪਏ ਦੇ ਇਨਾਮ ਵੀ ਦਿੱਤੇ ਜਾਣਗੇ।ਅੱਜ ਇਥੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਨੈਸ਼ਨਲ ਫਿਲਮ ਡਿਵੈਲਪਮੈਂਟ ਕਾਰਪੋਰੇਸ਼ਨ (ਐਨ.ਐਫ.ਡੀ.ਸੀ) ਦੇ ਚੇਅਰਮੈਨ ਸ਼੍ਰੀ ਰਮੇਸ਼ ਸਿੱਪੀ ਨਾਲ ਪੰਜਾਬ ਦੀ ਨਵੀਂ ਫਿਲਮ ਨੀਤੀ ਦੇ ਖਰੜੇ ਨੂੰ ਵਿਚਾਰਦਿਆਂ ਕਿਹਾ ਕਿ ਪੰਜਾਬੀ ਫਿਲਮਾਂ ਦੀ ਪੂਰੀ ਦੁਨੀਆਂ ਵਿੱਚ ਚਰਚਾ ਹੈ ਜਿਸ ਕਰਕੇ ਰਾਜ ਸਰਕਾਰ ਇਹ ਨਵੀਂ ਨੀਤੀ ਅਗਲੇ ਦੋ ਮਹੀਨਿਆਂ ਵਿੱਚ ਐਲਾਨ ਕਰ ਦੇਵੇਗੀ।  ਇਸ ਮੀਟਿੰਗ ਵਿਚ ਸੈਰਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਸ਼੍ਰੀ ਸਰਵਣ ਸਿੰਘ ਫਿਲੌਰ ਅਤੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਗੀਤਿਕਾ ਕਲ੍ਹਾ ਨੇ ਵੀ ਹਿੱਸਾ ਲਿਆ।ਨਵੀਂ ਫਿਲਮ ਨੀਤੀ ਦੇ ਖਰੜੇ 'ਤੇ ਚਰਚਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਨਵੀਂ ਪਾਲਸੀ ਵਿਚ ਪਿੰਡਾਂ ਵਿਚ ਛੋਟੇ ਸਿਨੇਮਾ ਹਾਲਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿੱਥੇ ਇੱਕ ਜਾਂ ਦੋ ਸਕਰੀਨਾਂ ਹੋਣਗੇ ਅਤੇ 100 ਜਾਂ 200 ਲੋਕਾਂ ਦੇ ਬੈਠਣ ਲਈ ਸੀਟਾਂ ਹੋਣਗੀਆਂ। ਇਨ੍ਹਾਂ ਛੋਟੇ ਸਿਨੇਮਾ ਘਰਾਂ ਦੇ ਖੁੱਲ੍ਹਣ ਨਾਲ ਜਿਥੇ ਪੇਂਡੂ ਲੋਕਾਂ ਨੂੰ ਘੱਟ ਕੀਮਤ 'ਤੇ ਮਨੋਰੰਜਨ ਦੇ ਸਾਧਨ ਹਾਸਲ ਹੋ ਸਕਣਗੇ ਉਥੇ ਹੀ ਪੰਜਾਬ ਫਿਲਮ ਜਗਤ ਅਤੇ ਸੈਰ-ਸਪਾਟੇ ਨੂੰ ਉਤਸ਼ਾਹ ਮਿਲੇਗਾ।

ਸ. ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਦੇ ਅਮੀਰ ਸਭਿਆਚਾਰ ਅਤੇ ਇਤਿਹਾਸਕ ਵਿਰਾਸਤ ਨੂੰ ਵਿਦੇਸ਼ਾਂ ਤੱਕ ਪਹੁੰਚਾਉਣ ਲਈ ਸਾਲ 2014 ਤੋਂ ਇੱਕ ਕਰੋੜ ਰੁਪਏ ਦੇ ਸਲਾਨਾ ਫਿਲਮ ਐਵਾਰਡ ਵੰਡੇ ਜਾਣਗੇ ਅਤੇ ਪਹਿਲੀ, ਦੂਜੀ ਅਤੇ ਤੀਜੀ ਸ਼੍ਰੇਣੀ ਵਾਲੀਆਂ ਫਿਲਮਾਂ ਨੂੰ ਕ੍ਰਮਵਾਰ 25 ਲੱਖ ਰੁਪਏ, 15 ਲੱਖ ਰੁਪਏ ਅਤੇ 10 ਲੱਖ ਰੁਪਏ ਦੇ ਇਨਾਮ ਹਰ ਸਾਲ ਦਿੱਤੇ ਜਾਇਆ ਕਰਨਗੇ। ਫਿਲਮ ਜਗਤ ਤੇ ਨਿਰਮਾਤਾਵਾਂ-ਅਦਾਕਾਰਾਂ ਨੂੰ ਪੰਜਾਬ ਵਿਚ ਫਿਲਮਾਂ ਦੀ ਸ਼ੂਟਿੰਗ ਕਰਨ ਦਾ ਸੱਦਾ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਫਿਲਮਾਂ ਦੇ ਨਿਰਮਾਣ ਲਈ ਵੱਖ-ਵੱਖ ਤਰਾਂ ਦੇ ਸਰਟੀਫਿਕੇਟ ਹਾਸਲ ਕਰਨ ਲਈ ਸਿੰਗਲ ਵਿੰਡੋ ਰਾਹੀਂ ਮਿਥੇ ਸਮੇਂ ਅੰਦਰ ਪ੍ਰਵਾਨਗੀ ਦੇ ਦਿੱਤੀ ਜਾਵੇਗੀ ਤਾਂ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ। ਉਨਾਂ ਇਹ ਵੀ ਭਰੋਸਾ ਦਿੱਤਾ ਕਿ ਫਿਲਮਾਂ ਦੀ ਸ਼ੂਟਿੰਗ ਉਪਰੰਤ ਹੋਰ ਕਾਰਜਾਂ ਲਈ ਵੀ ਸਹਾਇਤਾ ਦਿੱਤੀ ਜਾਵੇਗੀ।

ਸੂਬੇ ਵਿਚ ਫਿਲਮ ਉਦਯੋਗ ਲਈ ਸਹੀ ਮਨੁੱਖੀ ਵਸੀਲਿਆਂ ਦੀ ਲੋੜ ਨੂੰ ਪੂਰਾ ਕਰਨ ਲਈ ਮੋਹਾਲੀ ਵਿਖੇ ਐਨ.ਐਫ.ਡੀ.ਸੀ ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਫਿਲਮ ਟਰੇਨਿੰਗ ਇੰਸਟੀਚਿਊਟ ਸਥਪਤ ਕਰਨ ਦੀ ਹਾਮੀ ਭਰਦਿਆਂ ਸ. ਬਾਦਲ ਨੇ ਕਿਹਾ ਕਿ ਇਸ ਸੰਸਥਾ ਵਲੋਂ ਫਿਲਮ ਉਦਯੋਗ ਨਾਲ ਸਬੰਧਤ ਹਰ ਤਰਾਂ ਦੇ ਖੇਤਰ ਵਿਚ ਮਾਹਿਰ ਪੈਦਾ ਕੀਤੇ ਜਾਣਗੇ।ਫਿਲਮ ਅਤੇ ਮਾਸ ਮੀਡੀਆ ਨੂੰ ਭਵਿੱਖ ਦਾ ਸੁਨਿਹਰੀ ਉਦਯੋਗ ਦੱਸਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਫਿਲਮ ਪਾਲਿਸੀ ਸੂਬੇ ਵਿਚ ਸਿਨੇਮਾ ਸੈਰ ਸਪਾਟੇ ਵਜੋਂ ਪ੍ਰਫੁਲਤ ਕਰਨ ਵਿਚ ਕਾਫੀ ਸਹਾਈ ਹੋਵੇਗੀ।ਉਨ੍ਹਾਂ ਕਿਹਾ ਕਿ ਇਸ ਪਾਲਸੀ ਫਿਲਮ ਜਗਤ ਦੀਆਂ ਵੱਡੀਆਂ ਹਸਤੀਆਂ ਨੂੰ ਅਕਰਸ਼ਿਤ ਕਰਨ ਵਾਲੀ ਹੋਵੇਗੀ।

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD