Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਪੰਜਾਬ ਦੇ ਅਮੀਰ ਇਤਿਹਾਸਕ ਵਿਰਸੇ ਨੂੰ ਕੌਮਾਂਤਰੀ ਪੱਧਰ ਤੇ ਪ੍ਰਚਾਰਾਂਗੇ: ਫਿਲੌਰ

ਪੰਜਾਬ ਸਰਕਾਰ ਨੇ ਵਿਰਾਸਤ ਬਾਰੇ ਕਰਵਾਈ ਕੌਮਾਂਤਰੀ ਕਾਨਫਰੰਸ, 85 ਕੌਮੀ ਤੇ ਕੌਮਾਂਤਰੀ ਮਾਹਿਰਾਂ ਨੇ ਲਿਆ ਕਾਨਫਰੰਸ ਵਿੱਚ ਹਿੱਸਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 30 Sep 2013

ਆਪਣੀਆਂ ਰਵਾਇਤਾਂ ਅਤੇ ਵਿਰਸੇ ਦੀ ਸਭਨਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਵਿਰਸੇ ਦੇ ਨਾਲ ਜੋੜਨ ਲਈ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਕਰਨਾ ਇਸੇ ਕੜੀ ਦਾ ਇਕ ਅੰਗ ਹੈ। ਇਸ ਤੱਥ ਨੂੰ ਸਵਿਕਾਰਦੇ ਹੋਏ ਪੰਜਾਬ ਸਰਕਾਰ ਅਮੀਰ ਪੰਜਾਬੀ ਵਿਰਸੇ ਦੀ ਸਾਂਭ ਸੰਭਾਲ ਲਈ ਲਗਾਤਾਰ ਯਤਨ ਕਰਦੀ ਰਹੀ ਹੈ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬੀਅਤ ਦੇ ਅਮੀਰ ਵਿਰਸੇ ਨੂੰ ਕੌਮਾਂਤਰੀ ਪੱਧਰ 'ਤੇ ਪ੍ਰਚਾਰਨ ਲਈ ਹੰਭਲਾ ਮਾਰਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਸ. ਸਰਵਣ ਸਿੰਘ ਫਿਲੌਰ ਵੱਲੋਂ ਅੱਜ ਇਥੇ ਸ਼ੁਰੂ ਹੋਈ 'ਇੰਟਰਨੈਸ਼ਨਲ ਕਾਨਫਰੰਸ ਆਨ ਇਟਰਪਰੀਟੇਸ਼ਨ ਆਫ ਬਿਲਟ ਹੈਰੀਟੇਜ' ਵਿਸ਼ੇ 'ਤੇ ਸ਼ੁਰੂ ਹੋਈ ਦੋ ਰੋਜ਼ਾ ਕੌਮਾਂਤਰੀ ਕਾਨਫਰੰਸ ਦੇ ਉਦਘਾਟਨ ਉਪਰੰਤ ਆਪਣੇ ਸੰਬਧੋਨ ਵਿੱਚ ਕਹੀ। ਕਾਨਫਰੰਸ ਵਿੱਚ ਵੱਖ-ਵੱਖ ਸੂਬਿਆਂ ਦੇ ਡਿਪਟੀ ਕਮਿਸ਼ਨਰਾਂ, ਪੰਜਾਬ ਤੋਂ ਇਲਾਵਾ ਦੇਸ਼ ਅਤੇ ਵਿਦੇਸ਼ ਤੋਂ ਆਏ ਡੈਲੀਗੇਟਾਂ ਨੇ ਵੀ ਹਿੱਸਾ ਲਿਆ।

ਆਪਣੇ ਕੁੰਜੀਵਤ ਭਾਸ਼ਣ ਦੌਰਾਨ ਸ. ਸਰਵਣ ਸਿੰਘ ਫਿਲੌਰ ਨੇ ਕਿਹਾ ਕਿ ਇਨਫਰਾਸਟਕੱਚਰ ਡਿਵੈਲਪਮੈਂਟ ਇਨਵੈਸਟਮੈਂਟ ਪ੍ਰੋਗਰਾਮ ਫਾਰ ਟੂਰਿਜ਼ਮ (ਆਈ.ਡੀ.ਆਈ.ਪੀ.ਟੀ.), ਜਿਸ ਦੀ ਪੰਜਾਬ ਸਰਕਾਰ ਅਤੇ ਏਸ਼ੀਅਨ ਡਿਵੈਲਪਮੈਂਟ ਬੈਂਕ ਵੱਲੋਂ ਸਾਂਝੇ ਤੌਰ 'ਤੇ ਵਿੱਤੀ ਮੱਦਦ ਕੀਤੀ ਜਾ ਰਹੀ ਹੈ, ਅਤੇ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ (ਪੀ.ਐਚ.ਟੀ.ਪੀ.ਬੀ.) ਵੱਲੋਂ ਇਕੱਠਿਆ ਸੈਰ ਸਪਾਟਾ ਦੇ ਵੱਖ-ਵੱਖ ਪ੍ਰਾਜੈਕਟਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।ਇਹ ਪ੍ਰਾਜੈਕਟ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਦੋ ਪੜਾਵਾਂ ਵਿੱਚ ਲਾਗੂ ਕੀਤੇ ਜਾ ਰਹੇ ਹਨ। ਚੱਲ ਰਹੇ ਪਹਿਲੇ ਪੜਾਅ ਵਿੱਚ ਅੰਮ੍ਰਿਤਸਰ ਤੇ ਗੁਰਦਾਸਪੁਰ ਨੂੰ ਚੁਣਿਆ ਗਿਆ ਹੈ ਜਦੋਂ ਕਿ ਦੂਜੇ ਪੜਾਅ ਵਿੱਚ ਰੂਪਨਗਰ, ਮੁਹਾਲੀ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਕਪੂਰਥਲਾ, ਤਰਨਤਾਰਨ ਤੇ ਪਟਿਆਲਾ ਜ਼ਿਲ੍ਹਿਆਂ ਨੂੰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪੀ.ਐਚ.ਟੀ.ਪੀ.ਬੀ. ਵੱਲੋਂ ਬੀਤੇ ਸਾਲ 27 ਸਤੰਬਰ ਨੂੰ ਆਈ.ਡੀ.ਆਈ.ਪੀ.ਟੀ. ਦੀ ਅਗਵਾਈ ਹੇਠ ਵਿਰਾਸਤ ਬਾਰੇ ਵਰਕਸ਼ਾਪ ਕਰਵਾਈ ਗਈ ਸੀ ਅਤੇ ਇਸੇ ਦੀ ਲੜੀ ਵਜੋਂ ਅੱਜ ਸ਼ੁਰੂ ਹੋਈ ਕਾਨਫਰੰਸ ਵਿੱਚ ਪੰਜਾਬ ਦੀਆਂ ਅਮੀਰ ਇਤਿਹਾਸਕ ਵਿਰਾਸਤਾਂ ਬਾਰੇ ਸੈਲਾਨੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਬਾਰੇ ਇਕ ਧਾਰਨਾ ਬਣਾਉਣਾ ਹੈ।ਇਸ ਕਾਨਫਰੰਸ ਵਿੱਚ ਕੌਮਾਂਤਰੀ ਪ੍ਰਸਿੱਧੀ ਵਾਲੇ ਵਿਰਾਸਤ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਖਸ਼ੀਅਤਾਂ ਵੱਲੋਂ ਭਾਗ ਲਿਆ ਜਾ ਰਿਹਾ ਹੈ। ਇਹ ਸਖਸ਼ੀਅਤਾਂ ਯੂਨੈਸਕੋ, ਯੂਨਾਈਟਡ ਨੇਸ਼ਨ ਵਰਲਡ ਟੂਰਿਜ਼ਮ ਆਰਗੇਨਾਈਜੇਸ਼ਨ, ਇੰਟਰਨੈਸ਼ਨ ਕੌਂਸਲ ਆਫ ਮੌਨੋਮੈਂਟਸ ਐਂਡ ਸਾਈਟ, ਯੂਰੋਪੀਅਨ ਕਾਰਪੋਰੇਸ਼ਨ ਸੈਂਟਰ ਫਾਰ ਫੋਰਟੀਫਾਈਡ ਹੈਰੀਟੇਜ, ਨੈਸ਼ਨਲ ਐਸੋਸੀਏਸ਼ਨਜ਼ ਫਾਰ ਇੰਟਰਪਰਟੇਸ਼ਨਜ਼ ਵਰਗੀਆਂ ਕੌਮਾਂਤਰੀ ਪ੍ਰਸਿੱਧੀ ਵਾਲੀਆਂ ਸੰਸਥਾਵਾਂ ਨਾਲ ਜੁੜੇ ਹੋਏ ਹਨ। 

ਭਾਰਤ ਵੱਲੋਂ ਇਸ ਕਾਨਫਰੰਸ ਵਿੱਚ ਸ਼ਾਮਲ ਹੋਣ ਵਾਲੇ ਡੈਲੀਗੇਟ ਭਾਰਤੀ ਪੁਰਾਤਤਵ ਵਿਭਾਗ, ਨੈਸ਼ਨਲ ਮਿਊਜ਼ੀਅਮ ਅਥਾਰਟੀ, ਇਨਟੈਕ ਅਤੇ ਹੋਰਨਾਂ ਪ੍ਰਸਿੱਧ ਵਿਦਿਅਕ ਅਦਾਰਿਆਂ ਨਾਲ ਜੁੜੇ ਹੋਏ ਹਨ।ਪ੍ਰਮੁੱਖ ਸਕੱਤਰ (ਸੈਰ ਸਪਾਟਾ) ਸ੍ਰੀਮਤੀ ਗੀਤਿਕਾ ਕੱਲ੍ਹਾ ਨੇ ਦੱਸਿਆ ਕਿ ਇਸ ਤਰ੍ਹਾਂ ਦਾ ਉਪਰਾਲਾ ਭਾਰਤ ਵਿੱਚ ਪਹਿਲੀ ਵਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੁੱਖ ਤੌਰ 'ਤੇ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ 'ਤੇ ਹੀ ਜ਼ੋਰ ਦਿੱਤਾ ਜਾਂਦਾ ਹੈ ਜਦੋਂ ਕਿ ਉਨ੍ਹਾਂ ਇਮਾਰਤਾਂ ਦੇ ਇਤਿਹਾਸਕ ਪਿਛੋਕੜ ਬਾਰੇ ਚਾਨਣਾ ਪਾਉਣ ਲਈ ਸੈਲਾਨੀਆਂ ਨੂੰ ਸਿਰਫ ਛਪੀਆਂ ਕਿਤਾਬਾਂ, ਕਿਤਾਬਚੇ ਅਤੇ ਸਾਈਨ ਬੋਰਡਾਂ 'ਤੇ ਹੀ ਨਿਰਭਰ ਰਹਿਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਇਸ ਕਾਨਫਰੰਸ ਦਾ ਮੰਤਵ ਇਤਿਹਾਸਕ ਵਿਰਾਸਤ ਵਾਲੀਆਂ ਇਮਾਰਤਾਂ ਦੀ ਸਾਂਭ ਸੰਭਾਲ ਦੇ ਨਾਲ-ਨਾਲ ਇਨ੍ਹਾਂ ਦੀ ਇਤਿਹਾਸਕ ਪਿੱਠ ਭੂਮੀ ਅਤੇ ਸਬੰਧਤ ਇਤਿਹਾਸ ਬਾਰੇ ਆਧੁਨਿਕ ਤਕਨਾਲੋਜੀ ਦੀ ਸਹਾਇਤਾ ਨਾਲ ਸੈਲਾਨੀਆਂ ਨੂੰ ਜਾਣੂੰ ਕਰਵਾਉਣਾ ਹੈ।ਦਿਨ ਦੇ ਦੂਜੇ ਸੈਸ਼ਨ ਦੀ ਪ੍ਰਧਾਨਗੀ ਪ੍ਰਮੁੱਖ ਸਕੱਤਰ, ਸੱਭਿਆਚਾਰ ਮਾਮਲੇ ਸ੍ਰੀ ਐਸ.ਐਸ.ਚੰਨੀ ਨੇ ਕੀਤੀ। ਇਸ ਦੌਰਾਨ ਕਾਨਫਰੰਸ ਵਿੱਚ ਹਿੱਸਾ ਲੈਣ ਆਏ ਕੌਮਾਂਤਰੀ ਮਾਹਿਰਾਂ ਵਿੱਚੋਂ ਬਰਲਕੇ ਵਿਖੇ ਸੈਂਟਰ ਫਾਰ ਡਿਜ਼ਾਇਨ ਵਿਜ਼ੂਲਾਈਜੇਸ਼ਨ ਯੂਨੀਵਰਸਿਟੀ ਆਫ ਕੈਲੇਫੋਰਨੀਆ ਦੇ ਡਾਇਰੈਕਟਰ ਅਤੇ ਯੂਨੈਸਕੋ ਵਰਲਡ ਹੈਰੀਟੇਜ ਸੈਂਟਰ ਦੇ ਸਲਾਹਕਾਰ ਸ੍ਰੀ ਅਲੌਂਜ਼ੋ ਅਡੀਸਨ, ਯੂਰੋਪ ਤੋਂ ਆਏ ਸਾਇੰਟੇਫਿਕ ਕੋ-ਆਰਡੀਨੇਟਰ ਡਾ.ਹਾਂਸ ਰੋਡੋਲਫ ਨਿਊਮੈਨ, ਡਾ.ਗਾਈਲਜ਼ ਟਿਲੋਟਸਨ, ਡਾ.ਟੌਮ ਐਡੀਮੈਨ ਅਤੇ ਨੈਸ਼ਨਲ ਮੌਨੋਮੈਂਟਸ ਅਥਾਰਟੀ ਦੀ ਮੈਂਬਰ ਸ੍ਰੀਮਤੀ ਮੀਰਾ ਆਈ.ਦਾਸ ਨੇ ਸੱਭਿਆਚਾਰ ਅਤੇ ਵਿਰਾਸਤ ਬਾਰੇ ਆਪਣੀਆਂ ਖੋਜਾਂ ਬਾਰੇ ਪੇਪਰ ਪੜ੍ਹੇ ਅਤੇ ਆਡੀਓ-ਵਿਜ਼ੂਅਲ ਪੇਸ਼ਕਾਰੀ ਦਿੱਤੀ। ਇਸ ਤੋਂ ਪਹਿਲਾਂ ਸਵੇਰ ਦੇ ਸੈਸ਼ਨ ਦੌਰਾਨ ਸੈਰ ਸਪਾਟਾ ਵਿਭਾਗ ਦੀ ਸਕੱਤਰ ਡਾ. ਰਾਜੀ ਸ੍ਰੀਵਾਸਤਵਾ ਨੇ ਸਮੂਹ ਡੈਲੀਗੇਟਾਂ ਦਾ ਸਵਾਗਤ ਕੀਤਾ।

 

Tags: sarvan singh phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD