Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਰਾਹੁਲ ਵੱਲੋਂ ਪ੍ਰਧਾਨ ਮੰਤਰੀ ਅਹੁਦੇ ਨੂੰ ਦਾਗ਼ਦਾਰ ਕਰਨਾ ਤੇ ਸੋਨੀਆ ਦਾ ਮਨਮੋਹਨ ਸਿੰਘ ਨੂੰ ਪਲੋਸਣਾ ਕਾਂਗਰਸ ਦੀ ਅੰਦਰੂਨੀ ਖ਼ਾਨਾਜੰਗੀ ਦਾ ਸਬੂਤ : ਮਜੀਠੀਆ

ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਚੇਅਰਮੈਨਾਂ ਤੇ ਵਾਈਸ ਚੇਅਰਮੈਨਾਂ ਦੀ ਹੋਈ ਤਾਜਪੋਸ਼ੀ

Web Admin

Web Admin

5 ਦਰਿਆ ਨਿਊਜ਼

ਲੁਧਿਆਣਾ , 01 Oct 2013

Last updated on: Oct 01, 2013, 00:00 IST

ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਕਾਂਗਰਸ ਦੇ 'ਕਾਕੇ' ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਆਪਣੀ ਹੀ ਪਾਰਟੀ ਦੀ ਸਰਕਾਰ ਦਾ ਵਿਰੋਧ ਕਰ ਕੇ ਜਿਥੇ ਪ੍ਰਧਾਨ ਮੰਤਰੀ ਦੀ 'ਪੱਗ' ਨੂੰ ਹੱਥ ਪਾਉਣ ਦੇ ਤੁਲ ਕਾਰਵਾਈ ਕੀਤੀ ਹੈ, ਉਥੇ ਰਾਹੁਲ ਦੇ ਬਿਆਨ ਤੋਂ ਪਾਰਟੀ ਦੀ ਅੰਦਰੂਨੀ ਖ਼ਾਨਾਜੰਗੀ ਵੀ ਜੱਗ ਜ਼ਾਹਰ ਹੋਈ ਹੈ।ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਸ ਭਾਗ ਸਿੰਘ ਮਾਨਗੜ ਤੇ ਵਾਈਸ ਚੇਅਰਮੈਨ ਸ ਪਰਮਿੰਦਰ ਸਿੰਘ ਰੰਗੀਆਂ ਅਤੇ ਬਲਾਕ ਸੰਮਤੀ ਲੁਧਿਆਣਾ-2 ਦੀ ਚੇਅਰਪਰਸਨ ਸ੍ਰੀਮਤੀ ਹਰਪਾਲ ਕੌਰ ਮੰਗਲੀ ਅਤੇ ਵਾਈਸ ਚੇਅਰਮੈਨ ਸ੍ਰੀ ਸ਼ਾਦੀ ਰਾਮ ਨੂੰ ਜ਼ਿਲਾ ਪ੍ਰੀਸ਼ਦ ਕੰਪਲੈਕਸ ਵਿਖੇ ਅਹੁਦੇ ਸੰਭਾਲਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਮਜੀਠੀਆ ਨੇ ਕਿਹਾ, ''ਇੱਕ ਪਾਸੇ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਰੁਤਬੇ ਨੂੰ ਦਾਗ਼ਦਾਰ ਕਰ ਰਿਹਾ ਹੈ ਤਾਂ ਦੂਜੇ ਪਾਸੇ ਉਸ ਦੀ ਮਾਤਾ ਸੋਨੀਆ ਗਾਂਧੀ ਕਹਿ ਰਹੀ ਹੈ ਕਿ ਅਸੀ ਪ੍ਰਧਾਨ ਮੰਤਰੀ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ। ਕਾਂਗਰਸ ਦੇ ਇਹ ਦੂਹਰੇ ਮਾਪਦੰਡ ਲੋਕਾਂ ਦੇ ਗਲ 'ਚੋਂ ਨਹੀਂ ਉਤਰ ਰਹੇ।'' ਉਨਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਅਹੁਦੇ ਨੂੰ ਢਾਹ ਲਾ ਕੇ  ਡਾ. ਮਨਮੋਹਨ ਸਿੰਘ ਦੀ ਪੱਗ ਨੂੰ ਹੱਥ ਪਾਉਣ ਦੇ ਤੁਲ ਕੀਤੀ ਕਾਰਵਾਈ ਦੀ ਸ਼੍ਰੋਮਣੀ ਅਕਾਲੀ ਦਲ ਨਿਖੇਧੀ ਕਰਦਾ ਹੈ। ਮਜੀਠੀਆ ਨੇ ਨਾਲ ਹੀ ਕਿਹਾ ਕਿ ਕਾਂਗਰਸ ਦਾ ਦੋ-ਮੂੰਹੀ ਹੋਣਾ ਹੀ ਇਸ ਨੂੰ ਆਗਾਮੀ ਚੋਣਾਂ 'ਚ ਲੈ ਡੁੱਬੇਗਾ। ਲਾਲੂ ਪ੍ਰਸ਼ਾਦ ਯਾਦਵ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਉਣ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ 'ਚ ਉਨਾਂ ਕਿਹਾ ਕਿ ਇਸ ਬਾਰੇ ਉਹ ਸਿਰਫ਼ ਏਨਾ ਹੀ ਕਹਿ ਸਕਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਦਾ ਹੈ ਅਤੇ ਇਸ ਕਾਰਵਾਈ ਨਾਲ ਦੋਗਲੀ ਤੇ ਘਪਲੇਬਾਜ਼ ਕਾਂਗਰਸ ਦਾ ਲੋਕ ਵਿਰੋਧੀ ਚਿਹਰਾ ਅਤੇ ਦੂਹਰੇ ਮਾਪਦੰਡ ਲੋਕਾਂ ਸਾਹਵੇਂ ਪ੍ਰਤੱਖ ਹੋਏ ਹਨ। 

ਇਸ ਤੋਂ ਪਹਿਲਾਂ ਸ਼ੁਕਰਾਨੇ ਵਜੋਂ ਕਰਵਾਏ ਗਏ ਪਾਠ ਦੇ ਭੋਗ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਰ ਵਰਗ ਦੇ ਈਮਾਨਦਾਰ, ਮਿਹਨਤੀ ਦੇ ਸਿਦਕੀ ਵਰਕਰਾਂ ਦਾ ਸਨਮਾਨ ਕੀਤਾ ਹੈ ਅਤੇ ਉਨਾਂ ਨੂੰ ਸਮੇਂ-ਸਮੇਂ 'ਤੇ ਬਣਦੇ ਅਹੁਦਿਆਂ ਨਾਲ ਨਿਵਾਜਿਆ ਹੈ। ਉਨਾਂ ਕਿਹਾ ਕਿ ਅਕਾਲੀ ਦਲ ਵਿੱਚ ਲੋਕਾਂ ਲਈ ਸੇਵਾ ਭਾਵ ਨਾਲ ਕੰਮ ਕਰਨ ਵਾਲੇ ਵਰਕਰਾਂ ਦੀ ਚੋਣ ਕਰੜੀ ਪਰਖ 'ਤੇ ਕਰ ਕੇ ਅਹੁਦੇ ਦਿੱਤੇ ਜਾਂਦੇ ਹਨ ਜਿਸ ਦਾ ਸਬੂਤ ਲੁਧਿਆਣਾ ਤੋਂ ਜ਼ਿਲਾ ਪ੍ਰੀਸ਼ਦ ਚੇਅਰਮੈਨ ਰਹਿ ਚੁੱਕੇ ਤੇ ਮੌਜੂਦਾ ਵਿਧਾਇਕ ਸ. ਮਨਪ੍ਰੀਤ ਸਿੰਘ ਇਆਲੀ ਹਨ, ਜਿਨਾਂ ਨੂੰ ਜ਼ਿਲਾ ਪ੍ਰੀਸ਼ਦ 'ਚ ਵਧੀਆ ਤੇ ਪ੍ਰੇਰਨਾਤਮਕ ਕੰਮਾਂ ਕਰ ਕੇ ਪ੍ਰਧਾਨ ਮੰਤਰੀ ਐਵਾਰਡ ਨਾਲ ਸਨਮਾਨਿਆ ਗਿਆ ਜਦ ਕਿ ਕਾਂਗਰਸ ਵਿੱਚ ਅਹੁਦੇ ਵੰਡਣ ਸਮੇਂ ਵੱਖਰਾ ਹੀ ਤਰੀਕਾ ਵਰਤਿਆ ਜਾਂਦਾ ਹੈ। ਉਨਾਂ ਸਰਬਸਮੰਤੀ ਨਾਲ ਚੁਣੇ ਗਏ ਉਕਤ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਅਹੁਦੇਦਾਰਾਂ ਨੂੰ ਇਲਾਕੇ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਹੋਰਨਾਂ ਆਗੂਆਂ ਦਾ ਸਹਿਯੋਗ ਤੇ ਸਲਾਹ ਲੈ ਕੇ ਅਤੇ ਲੋਕਾਂ ਦੀ ਮਰਜ ਪਛਾਣ ਕੇ ਈਮਾਨਦਾਰੀ ਤੇ ਸ਼ਿੱਦਤ ਨਾਲ ਕੰਮ ਕਰਨ ਲਈ ਕਿਹਾ ਅਤੇ ਉਮੀਦ ਜਤਾਈ ਕਿ ਉਹ ਵੀ ਪਿਛਲੀ ਜ਼ਿਲਾ ਪ੍ਰੀਸ਼ਦ ਟੀਮ ਵਾਂਗ ਪੰਜਾਬ ਲਈ ਇਸ ਤੋਂ ਵੱਡਾ ਐਵਾਰਡ ਹਾਸਲ ਕਰਨਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਸੋਚ 'ਤੇ ਪਹਿਰਾ ਦਿੰਦਿਆਂ ਉਕਤ ਅਹੁਦੇਦਾਰਾਂ ਦਾ ਸਰਬਸੰਮਤੀ ਨਾਲ ਚੁਣੇ ਜਾਣਾ ਲੁਧਿਆਣਾ ਜ਼ਿਲੇ 'ਚ ਪਾਰਟੀ ਦੀ ਇਕਜੁਟਤਾ ਨੂੰ ਭਲੀਭਾਂਤ ਦਰਸਾਉਂਦਾ ਹੈ। ਉਨਾਂ ਪਿਛਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪੰਜਾਬ ਦੇ ਲੋਕਾਂ ਦਾ ਖ਼ਾਸ ਤੌਰ 'ਤੇ ਧੰਨਵਾਦ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਉਮੀਦ ਪ੍ਰਗਟਾਈ ਕਿ ਲੁਧਿਆਣਾ ਜ਼ਿਲੇ ਦੇ ਦਿਹਾਤੀ ਖੇਤਰ ਦਾ ਵੱਧ ਤੋਂ ਵੱਧ ਵਿਕਾਸ ਕਰਨ ਲਈ ਨਵੇਂ ਅਹੁਦੇਦਾਰ ਇਕਜੁਟ ਹੋ ਕੇ ਕੰਮ ਕਰਨਗੇ ਅਤੇ ਲੋਕਾਂ ਦੀ ਆਸਾਂ 'ਤੇ ਖਰਾ ਉਤਰਨਗੇ।

ਸਮਾਗਮ ਨੂੰ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਵਿਧਾਇਕ ਦਾਖਾ ਸ. ਮਨਪ੍ਰੀਤ ਸਿੰਘ ਇਆਲੀ, ਵਿਧਾਇਕ ਜਗਰਾਉ. ਸ੍ਰੀ ਐਸ.ਆਰ. ਕਲੇਰ, ਵਿਧਾਇਕ ਲੁਧਿਆਣਾ ਪੂਰਬੀ ਸ. ਰਣਜੀਤ ਸਿੰਘ ਢਿੱਲੋ, ਵਿਧਾਇਕ ਹਲਕਾ ਗਿੱਲ ਸ. ਦਰਸ਼ਨ ਸਿੰਘ ਸ਼ਿਵਾਲਿਕ, ਸਮਰਾਲਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸ. ਜਗਜੀਵਨ ਸਿੰਘ ਖੀਰਨੀਆ, ਰਾਏਕੋਟ ਦੇ ਇੰਚਾਰਜ ਸ. ਬਿਕਰਮਜੀਤ ਸਿੰਘ ਖ਼ਾਲਸਾ, ਜ਼ਿਲਾ ਪ੍ਰਧਾਨ ਸ਼ੋਮਣੀ ਅਕਾਲੀ ਦਲ ਦਿਹਾਤੀ ਤੇ ਚੇਅਰਮੈਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਸ. ਸੰਤਾ ਸਿੰਘ ਉਮੈਦਪੁਰੀ, ਸ. ਭਾਗ ਸਿੰਘ ਮਾਨਗੜ ਅਤੇ ਸ੍ਰੀ ਪਰਮਿੰਦਰ ਸਿੰਘ ਰੰਗੀਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਨਵੇਂ ਅਹੁਦੇਦਾਰਾਂ ਨੇ ਮੁੱਖ ਮਹਿਮਾਨ ਸਣੇ ਪੁੱਜੇ ਹੋਰਨਾਂ ਪਤਵੰਤਿਆਂ ਨੂੰ ਸਿਰੋਪਾਉ ਅਤੇ ਸ੍ਰੀ ਸਾਹਿਬ ਭੇਟ ਕੇ ਸਨਮਾਨਤ ਕੀਤਾ।

ਸਮਾਗਮ ਦੌਰਾਨ ਨਗਰ ਨਿਗਮ ਦੇ ਮੇਅਰ ਸ. ਗੁਰਚਰਨ ਸਿੰਘ ਗੋਹਲਵੜੀਆ, ਸ. ਜਗਦੀਸ਼ ਸਿੰਘ ਗਰਚਾ ਸਾਬਕਾ ਮੰਤਰੀ, ਸ. ਸੁਖਵਿੰਦਰ ਸਿੰਘ ਗਰੇਵਾਲ ਤੇ ਸ. ਚਰਨ ਸਿੰਘ ਆਲਮਗੀਰ (ਦੋਵੇ ਐਸ.ਜੀ.ਪੀ.ਸੀ ਮੈਬਰ), ਸ. ਅਜਮੇਰ ਸਿੰਘ ਭਾਗਪੁਰ ਚੇਅਰਮੈਨ ਮਿਲਕ ਪਲਾਟ, ਸ. ਸਿਮਰਨਜੀਤ ਸਿੰਘ ਢਿੱਲੋਂ, ਗੁਰਦੀਪ ਸਿੰਘ ਗੋਸ਼ਾ, ਸ. ਯਾਦਵਿੰਦਰ ਸਿੰਘ ਯਾਦੂ (ਤਿੰਨੋ ਸੀਨੀਅਰ ਯੂਥ ਅਕਾਲੀ ਆਗੂ), ਸ੍ਰੀ ਹਰਪ੍ਰੀਤ ਸਿੰਘ ਸ਼ਿਵਾਲਿਕ, ਬਾਬਾ ਜਗਰੂਪ ਸਿੰਘ, ਸ੍ਰੀ ਇੰਦਰਮੋਹਨ ਸਿੰਘ ਕਾਦੀਆ, ਸ੍ਰੀ ਰਛਪਾਲ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਜ਼ਿਲ•ਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਬਰ ਅਤੇ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਮੌਜੂਦ ਸਨ।   

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD