Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਪੰਜਾਬ ਵਿਚ ਆਧਾਰ ਬਣਾਉਣਾ ਚਾਹੁੰਦੀਆਂ ਨੇ ਆਈ.ਟੀ. ਕੰਪਨੀਆਂ-ਸੁਖਬੀਰ

ਮੋਦੀ ਸੁਨਾਮੀ ਕਾਂਗਰਸ ਨੂੰ ਰੋੜ੍ਹ ਕੇ ਲੈ ਜਾਵੇਗੀ

Web Admin

Web Admin

5 ਦਰਿਆ ਨਿਊਜ਼

ਬੰਗਲੌਰ , 01 Oct 2013

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਦੱਖਣ ਭਾਰਤ ਦੀਆਂ ਅਨੇਕਾਂ ਨਾਮਵਰ ਆਈ.ਟੀ ਕੰਪਨੀਆਂ ਵਲੋਂ ਪੰਜਾਬ ਵਿਚ ਨਿਵੇਸ਼ ਦੀ ਸੰਭਾਵਨਾ ਤਲਾਸ਼ਣ ਲਈ ਆਪਣੇ ਵਫਦ ਭੇਜਣ ਦਾ ਭਰੋਸਾ ਦਿੱਤਾ ਗਿਆ ਹੈ ਕਿਉਂ ਜੋ ਇਹਨਾਂ ਕੰਪਨੀਆਂ ਦੇ ਪੰਜਾਬੀ ਮੁਲਾਜਮ ਕੰਪਨੀਆਂ ਨੂੰ ਪੰਜਾਬ ਵਿਚ ਆਪਣੇ ਯੂਨਿਟ ਸਥਾਪਿਤ ਕਰਨ ਲਈ ਜ਼ੋਰ ਪਾ ਰਹੇ ਹਨ।ਅੱਜ ਇਥੇ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਪਿਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ  ਅਨੇਕਾਂ ਕੰਪਨੀਆਂ ਵਲੋਂ ਉਨ੍ਹਾਂ ਨੂੰ ਮੋਹਾਲੀ ਦੀ ਨਾਲੇਜ ਸਿਟੀ, ਮੁੱਲਾਪੁਰ ਵਿਖੇ ਮੈਡੀਸਿਟੀ ਤੇ ਐਜੂਸਿਟੀ ਵਿਖੇ ਨਿਵੇਸ਼ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਰਾਂ ਕਿਹਾ ਕਿ ਪੰਜਾਬ ਸਰਕਾਰ ਵਲੋ ਇਨ੍ਹਾਂ ਤਿੰਨਾਂ ਪ੍ਰਾਜੈਕਟਾਂ ਲਈ ਕ੍ਰਮਵਾਰ 1600 ਏਕੜ, 2000 ਏਕੜ ਅਤੇ 300 ਏਕੜ ਜ਼ਮੀਨ ਪਹਿਲਾਂ ਹੀ ਰਾਖਵੀਂ ਰਖੀ ਗਈ ਹੈ।. ਬਾਦਲ ਨੇ ਕਿਹਾ ਕਿ ਉਨ੍ਹਾਂ ਵਲੋਂ ਅਨੇਕਾਂ ਆਈ.ਟੀ ਕੰਪਨੀਆਂ ਦੇ ਦਫਤਰਾਂ ਦਾ ਦੌਰਾ ਕੀਤਾ ਗਿਆ ਜਿੱਥੇ ਤਾਇਨਾਤ ਪੰਜਾਬੀ ਮੁਲਾਜਮਾਂ ਨੇ ਕਿਹਾ ਕਿ ਉਹ ਪੰਜਾਬ ਨੂੰ ਵੀ ਆਈ.ਟੀ ਹੱਬ ਵਜੋਂ ਵਿਕਸਤ ਕਰਨ ਤਾਂ ਜੋ ਉਹ ਆਪਣੇ ਘਰ (ਪੰਜਾਬ) ਦੇ ਨੇੜੇ ਜਾ ਸਕਣ। ਉਨ੍ਹਾਂ ਕਿਹਾ ਕਿ ਆਈ.ਟੀ ਕੰਪਨੀਆਂ ਵਲੋਂ ਵੀ ਮੁਲਾਜਮਾਂ ਦੀ ਇਸ ਮੰਗ ਦੇ ਮੱਦੇਨਜ਼ਰ ਪੰਜਾਬ ਵਿਚ ਆਪਣੀ ਯੂਨਿਟ ਸਥਾਪਿਤ ਕਰਨ ਵਿਚ ਦਿਲਚਸਪੀ ਦਿਖਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇੰਫੋਸੈਸ ਵਲੋਂ ਪੰਜਾਬ ਵਿਚ ਆਪਣਾ ਕੈਂਪਸ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਦੇ ਮੁਲਾਂਕਣ ਲਈ ਇਕ ਟੀਮ ਭੇਜਣ ਦਾ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਕੰਪਨੀਆਂ ਵਲੋਂ ਸੂਬੇ ਵਿਚ ਆਧੁਨਿਕ ਸੰਚਾਰ ਸਾਧਨਾਂ ਦੀ ਵਰਤੋਂ ਵਾਲਾ ਇਕ ਕਲਸਟਰ ਸਥਾਪਤ ਕਰਨ ਦੀ ਯੋਜਨਾ ਵਿਚ ਵੀ ਡੂੰਘੀ ਦਿਲਚਸਪੀ ਦਿਖਾਈ ਗਈ ਹੈ ।ਇਸ ਤੋਂ ਇਲਾਵਾ ਮੋਹਾਲੀ ਤੇ ਲੁਧਿਆਣਾ ਵਿਖ ਡਾਊਨ ਟਾਊਨ ਪ੍ਰਾਜਕੈਟਾਂ ਬਾਰੇ  ਵੀ ਨਿਵੇਸ਼ਕ ਬਹੁਤ ਉਤਸ਼ਾਹਿਤ ਹਨ। ਉਪ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਖੇਤਰ ਵਿਚ ਪੰਜਾਬ ਵਿਚ 30480 ਕਰੋੜ ਰੁਪਏ ਦਾ ਨਿਵੇਸ਼ ਪਹਿਲਾਂ ਹੀ ਹੋ ਚੁੱਕਾ ਹੈ ਅਤੇ  ਇਸ ਦੇ ਹੋਰ ਵਧਣ ਦੀਆਂ ਬਹੁਤ ਸੰਭਾਵਨਾਵਾਂ ਹਨ।ਉਨ੍ਹਾਂ ਕਿਹਾ ਕਿ ਜਦ 9 ਅਤੇ 10 ਦਸੰਬਰ ਨੂੰ ਪੰਜਾਬ ਨਿਵੇਸ਼ਕ  ਸੰਮੇਲਨ ਕਰਵਾਏਗਾ ਤਾਂ ਉਸ ਸਮੇਂ ਸੂਬਾ ਪਾਵਰ ਸਰਪਲੱਸ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਸੜਕੀ ਅਤੇ ਹਵਾਈ ਸੰਪਰਕ ਦੇ ਖੇਤਰ ਵਿਚ ਵੀ ਦੇਸ਼ ਵਿਚ ਮੋਹਰੀ ਹੈ ਜਿਸ ਦਾ ਕਾਰਨ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸਰਕਾਰ ਵਲੋਂ ਠੋਸ ਫੈਸਲੇ ਲੈਣਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ 'ਮੋਦੀ ਸੁਨਾਮੀ'  ਕਾਂਗਰਸ ਨੂੰ ਰੋੜ੍ਹ ਕੇ ਲੈ ਜਾਵੇਗੀ ਅਤੇ ਕਾਂਗਰਸ ਨੂੰ ਮਾਲਦੀਵ ਵਾਲੇ ਪਾਸੇ ਨੁੱਕਰੇ ਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋ ਪਹਿਲਾਂ ਹੋਰ ਸਹਿਯੋਗੀਆਂ ਦੇ ਆਉਣ ਨਾਲ ਐਨ.ਡੀ.ਏ ਹੋਰ ਤਾਕਤਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਾਰਾ ਦੇਸ਼ ਇਹ ਸੋਚ ਰਿਹਾ ਹੈ ਕਿ ਸਿਰਫ ਸ੍ਰੀ ਮੋਦੀ ਹੀ ਦੇਸ਼ ਦੀ ਅਗਵਾਈ  ਕਰ ਸਕਦੇ ਹਨ ਅਤੇ ਲੋਕ ਯੂ.ਪੀ.ਏ ਸਰਕਾਰ ਨੁੰ ਸਬਕ ਕੁਝ ਸਿਖਾਉਣ ਲਈ ਤਿਆਰ ਬਰ ਤਿਆਰ ਹਨ।

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD