Friday, 17 May 2024

 

 

ਖ਼ਾਸ ਖਬਰਾਂ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ

 

ਕਰੋੜਾਂ ਰੂਪੈ ਖਰਚ ਕੇ ਬਣਾਏ ਟਰੀਟਮੈਂਟ ਪਲਾਂਟ ਚਿੱਟੇ ਹਾਥੀ ਬਣੇ-ਸੰਤ ਸੀਚੇਵਾਲ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੀਟਿੰਗ 'ਚ ਉਠਿਆ ਵਡਾਲਾ ਡਰੇਨ ਦਾ ਮੁੱਦਾ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 01 Oct 2013

ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੀਟਿੰਗ 'ਚ ਕਿਹਾ ਕਿ ਸਰਕਾਰ ਵੱਲੋਂ ਕਰੋੜਾਂ ਰੂਪੈ ਖਰਚ ਕਰਕੇ ਬਣਾਏ ਗਏ ਟਰੀਟਮੈਂਟ ਪਲਾਂਟ ਚਿੱਟੇ ਹਾਥੀ ਸਾਬਿਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦੇ ਖਰਚੇ ਗਏ ਕਰੋੜਾਂ ਰੂਪੈ ਖਰਚ ਕੇ ਵੀ ਲੋਕ ਦੁੱਖ ਭੋਗਣ ਲਈ ਮਜ਼ਬੂਰ ਹਨ।ਉਨ੍ਹਾਂ ਕਪੂਰਥਲਾ 'ਚ ਲੋਕਾਂ ਲਈ ਸਰਾਪ ਬਣਦੀ ਜਾ ਰਹੀ ਵਡਾਲਾ ਡਰੇਨ ਦਾ ਮੁੱਦਾ ਚੁੱਕਿਆ ਜਿਸ 'ਚ ਬੇਰੋਕ ਟੋਕ ਗੰਦੇ ਪਾਣੀ ਪਾਏ ਜਾ ਰਹੇ ਹਨ।ਬੋਰਡ ਦੀ ਮੀਟਿੰਗ 'ਚ ਹਿੱਸਾ ਲੈ ਕੇ ਪਰਤੇ ਸੰਤ ਸੀਚੇਵਾਲ ਨੇ ਇੱਥੇ ਗੱਲਬਾਤ ਦੌਰਾਨ ਦੱਸਿਆ ਕਿ ਕਰੋੜਾਂ ਰੂਪੈ ਖਰਚ ਕੇ ਬਣਾਏ ਟਰੀਟਮੈਂਟ ਪਲਾਂਟ ਨਾ ਚੱਲਣਾ ਬੜੀ ਮੰਦਭਾਗੀ ਗੱਲ ਹੈ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਰਵਿੰਦਰ ਸਿੰਘ ਦੇ ਧਿਆਨ 'ਚ ਲਿਆਂਦਾ ਹੈ।ਇਸ ਤੋਂ ਪਹਿਲਾ ਬੋਰਡ ਦੇ ਮੈਂਬਰ ਸਕੱਤਰ ਬਾਬੂ ਰਾਮ ਨੂੰ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੇ ਟਰੀਟਮੈਂਟ ਪਲਾਂਟਾਂ ਦਾ ਦੌਰਾ ਕਰਵਾ ਕੇ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਸੀ।ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਮਸਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਧਿਆਨ 'ਚ ਲਿਆਉਣਗੇ ਕਿ ਟਰੀਟਮੈਂਟ ਪਲਾਂਟਾਂ  ਨਾ ਚੱਲਣ ਕਾਰਨ ਇੰਨ੍ਹਾਂ 'ਤੇ ਖਰਚੇ ਕਰੋੜ ਰੂਪੈ ਅਜਾਈ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਕਪੂਰਥਲਾ ਦਾ ਟਰੀਟਮੈਂਟ ਪਲਾਂਟ 12 ਕਰੋੜ ਰੂਪੈ ਖਰਚ ਕੇ ਬਣਾਇਆ ਗਿਆ ਸੀ ਪਰ ਹੁਣ ਇਹ ਲੰਬੇ ਸਮੇਂ ਤੋਂ ਬੰਦ ਪਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ 45 ਸ਼ਹਿਰਾਂ 'ਚ ਵੀ ਨਵੇਂ ਟਰੀਟਮੈਂਟ ਪਲਾਂਟ ਬਣਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜੇ ਨਵੇਂ ਬਣਨ ਵਾਲੇ ਟਰੀਟਮੈਂਟ ਪਲਾਂਟਾਂ ਦਾ ਹਸ਼ਰ ਵੀ ਅਜਿਹਾ ਹੋਣਾ ਹੈ ਤਾਂ ਲੋਕਾਂ ਦੇ ਕਰੋੜਾਂ ਰੂਪੈ ਖਰਚਣ ਦਾ ਕੀ ਲਾਭ ਰਹਿ ਜਾਵੇਗਾ।ਸੰਤ ਸੀਚੇਵਾਲ ਨੇ ਕਿਹਾ ਕਿ ਟਰੀਟਮੈਂਟ ਪਲਾਂਟਾਂ ਦਾ ਸੋਧਿਆ ਪਾਣੀ ਖੇਤੀ ਲਈ ਵਰਤਿਆ ਜਾਵੇ।ਉਨ੍ਹਾਂ ਕਿਹਾ ਫੋਲੜੀਵਾਲ ਦੇ ਟਰੀਟਮੈਂਟ ਪਲਾਂਟ ਦਾ ਸੋਧਿਆ ਪਾਣੀ ਮੁੜ ਜਮਸ਼ੇਰ ਡਰੇਨ 'ਚ ਉਸੇ ਤਰ੍ਹਾਂ ਹੀ ਸੁਟਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕਪੂਰਥਲਾ ਦੀ ਵਡਾਲਾ ਡਰੇਨ ਦੀ ਸਥਿਤੀ ਬਾਰੇ ਬੋਰਡ ਦੀ ਮੀਟਿੰਗ ਦੌਰਾਨ  ਵੀਡੀਓ ਫਿਲਮ ਰਾਹੀ ਚੇਅਰਮੈਨ ਸਮੇਤ ਸਾਰੇ ਮੈਂਬਰ ਸਾਹਿਬਾਨਾਂ ਨੂੰ ਜਾਣੂ ਕਰਵਾਇਆ ਗਿਆ ਕਿ ਉਥੇ ਲੋਕ ਕਿਹੋ ਜਿਹੇ ਹਾਲਾਤਾਂ 'ਚ ਰਹਿਣ ਲਈ ਮਜ਼ਬੂਰ ਹਨ।ਉਨ੍ਹਾਂ ਕਿਹਾ ਬੋਰਡ ਦੇ ਮੈਂਬਰ ਹੋਣ ਕਾਰਨ ਉਹ ਲੋਕਾਂ ਨੂੰ ਜਵਾਬਦੇਹ ਹਨ।ਵਡਾਲਾ ਡਰੇਨ ਦੇ ਮਾਮਲੇ ਨੂੰ ਉਨ੍ਹਾਂ ਨੇ ਅਗਲੀ ਮੀਟਿੰਗ ਦੇ ਏਜੰਡੇ ਪਾਉਣ ਲਈ ਲਿਖਤੀ ਪੱਤਰ ਵੀ ਦਿੱਤਾ।

 

Tags: seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD