Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਾਂਧੀ ਪਰਿਵਾਰ ਨੇ ਦੇਸ਼ ਦੀਆਂ ਜਮਹੂਰੀ ਕਦਰਾਂ-ਕੀਮਤਾਂ ਦੀਆਂ ਧੱਜੀਆਂ ਉਡਾਈਆਂ: ਮਜੀਠੀਆ

ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਨਵ-ਨਿਯੁਕਤ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ ਆਪਣਾ ਅਹੁਦਾ ਸੰਭਾਲਦਾ ਹੋਏ।

Web Admin

Web Admin

5 ਦਰਿਆ ਨਿਊਜ਼

ਨਵਾਂਸ਼ਹਿਰ , 04 Oct 2013

Last updated on: Oct 04, 2013, 00:00 IST

ਪੰਜਾਬ ਦੇ ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ  ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਅਤੇ ਗਾਂਧੀ ਪਰਿਵਾਰ ਵੱਲੋਂ ਜਮਹੂਰੀ ਕਦਰਾਂ-ਕੀਮਤਾਂ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ ਨਾਲ ਦੇਸ਼ ਦੇ ਮਾਣ ਨੂੰ ਵੱਡੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੂਝਵਾਨ ਵੋਟਰ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੇ ਮਹਾ-ਘੁਟਾਲਿਆਂ ਅਤੇ ਲੋਕ ਵਿਰੋਧੀ ਫ਼ੈਸਲਿਆਂ ਵਿੱਚ ਘਿਰੇ 10 ਸਾਲਾ ਕੁਸ਼ਾਸਨ ਨੂੰ ਖ਼ਤਮ ਕਰ ਕੇ ਦੇਸ਼ ਅੰਦਰ ਐਨ.ਡੀ.ਏ. ਸਰਕਾਰ ਦੇ ਗਠਨ ਲਈ ਤਤਪਰ ਹੋ ਚੁੱਕੇ ਹਨ।ਅੱਜ ਇਥੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲੇ ਜਾਣ ਉਪਰੰਤ ਇੱਕ ਵੱਡੇ ਇਕੱਠ ਨੂੰ ਮੁਖ਼ਾਤਬ ਹੁੰਦਿਆਂ ਸ. ਮਜੀਠੀਆ ਨੇ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਅਤੇ ਕੇਂਦਰੀ ਕੈਬਨਿਟ ਦੀ ਸਮਝਦਾਰੀ ਦੀ ਤੌਹੀਨ ਕੀਤੀ ਗਈ ਹੈ, ਉਸ ਨੇ ਦੇਸ਼ ਦੀ ਜਨਤਾ ਅੱਗੇ ਇਕ ਗੰਭੀਰ ਚੁਣੌਤੀ ਪੇਸ਼ ਕੀਤੀ ਹੈ ਕਿ ਕੀ ਗਾਂਧੀ ਪਰਿਵਾਰ ਸਮੂਹ ਜਮਹੂਰੀ ਕਦਰਾਂ-ਕੀਮਤਾਂ ਅਤੇ ਪ੍ਰਕਿਰਿਆਵਾਂ ਤੋਂ ਉਪਰ ਹੈ? ਉਨ੍ਹਾਂ ਕਿਹਾ ਕਿ ਅਸੀਂ ਕਿਸ ਤਰ੍ਹਾਂ ਸਾਡੇ ਪ੍ਰਧਾਨ ਮੰਤਰੀ ਦੀ ਅਮਰੀਕਾ ਜਾਂ ਪਾਕਿਸਤਾਨ ਵੱਲੋਂ ਇੱਜ਼ਤ ਕੀਤੇ ਜਾਣ ਦੀ ਤਵੱਕੋ ਕਰ ਸਕਦੇ ਹਾਂ ਜਦੋਂ ਉਨ੍ਹਾਂ ਦੀ ਹੀ ਪਾਰਟੀ ਦਾ ਇੱਕ ਆਗੂ ਉਨ੍ਹਾਂ ਦੀ ਬੇਕਦਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਦੇਸ਼ ਦੀ ਅਗਵਾਈ ਕਰਨ ਦਾ ਸੁਪਨਾ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਜਿਸ ਤਰ੍ਹਾਂ ਭਾਜਪਾ 'ਤੇ ਫ਼ਿਰਕੂ ਧੜੇਬੰਦੀ ਦਾ ਦੋਸ਼ ਲਾਇਆ ਗਿਆ ਹੈ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਸੱਤਾ 'ਤੇ ਦੁਬਾਰਾ ਕਾਬਜ਼ ਹੋਣ ਲਈ ਕਿਸ ਤਰ੍ਹਾਂ ਤਰਲੋਮੱਛੀ ਹੋ ਰਹੀ ਹੈ ਅਤੇ ਦੇਸ਼ ਅੰਦਰ ਫ਼ਿਰਕੂ ਧੜੇਬੰਦੀ ਦੇ ਗ਼ੈਰ ਮੁੱਦੇ ਨੂੰ ਉਭਾਰਨ ਦੇ ਆਪਣੇ ਲੁਕਵੇਂ ਏਜੰਡੇ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਹੁਲ ਦੀ ਲੋਕਾਂ ਦੀਆਂ ਭਾਵਨਾਵਾਂ ਅਤੇ ਖ਼ਾਹਿਸ਼ਾਂ ਨੂੰ ਸਮਝਣ ਵਿੱਚ ਅਸਮਰੱਥਾ ਦਾ ਕਾਰਨ ਇਹ ਹੈ ਕਿ ਉਸ ਨੂੰ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਦੀ ਉਸ ਜੁੰਡਲੀ ਵੱਲੋਂ ਇੱਕ ਸਿਆਸਤਦਾਨ ਦੇ ਤੌਰ 'ਤੇ ਤਿਆਰ ਕੀਤਾ ਜਾ ਰਿਹਾ ਹੈ, ਜੋ ਸਮੇਂ-ਸਮੇਂ 'ਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ 'ਕੋਈ ਪ੍ਰਵਾਹ ਨਹੀਂ' ਦੇ ਵਤੀਰੇ ਨੂੰ ਜੱਗ ਜ਼ਾਹਰ ਕਰਦੀ ਆ ਰਹੀ ਹੈ।

ਸ. ਮਜੀਠੀਆ ਨੇ ਕਿਹਾ ਕਿ ਜਿਸ ਤਰ੍ਹਾਂ ਤੇਲਗੂ ਦੇਸਮ ਜਿਹੀਆਂ ਪੁਰਾਣੀਆਂ ਭਾਈਵਾਲ ਪਾਰਟੀਆਂ ਵੱਲੋ ਐਨ.ਡੀ.ਏ. ਅਤੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਸ੍ਰੀ ਨਰਿੰਦਰ ਮੋਦੀ ਪ੍ਰਤੀ ਝੁਕਾਅ ਦਿਖਾਇਆ ਜਾ ਰਿਹਾ ਹੈ, ਉਸ ਤੋਂ ਦੇਸ਼ ਦੇ ਵੋਟਰਾਂ ਦੇ ਬਦਲ ਰਹੇ ਮਨ ਦੇ ਸਪੱਸ਼ਟ ਸੰਕੇਤ ਮਿਲ ਰਹੇ ਹਨ ਕਿ ਉਹ ਕਿਸ ਤਰ੍ਹਾਂ ਦੇਸ਼ ਦੀ ਹੁਣ ਤੱਕ ਦੀ ਨਾਅਹਿਲ ਅਤੇ ਭ੍ਰਿਸ਼ਟ ਯੂ.ਪੀ.ਏ. ਸਰਕਾਰ ਨੂੰ ਚਲਦਾ ਕਰਨ ਲਈ ਦ੍ਰਿੜ੍ਹ ਸਕੰਲਪ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਨੇ ਦੇਸ਼ ਦੇ ਲੋਕਾਂ ਦੇ ਮਨਾਂ ਅੰਦਰ ਆਸ ਦੀ ਇੱਕ ਵੱਡੀ ਕਿਰਨ ਜਗਾਈ ਹੈ ਅਤੇ ਉਹ ਇੱਕ ਵਿਸ਼ਾਲ ਜਨ-ਆਧਾਰ ਵਾਲੇ ਆਗੂ ਹੋਣ ਸਦਕਾ ਦੇਸ਼ ਨੂੰ ਮੁੜ ਵਿਕਾਸ ਅਤੇ ਆਰਥਿਕ ਸਥਿਰਤਾ ਦੀਆਂ ਲੀਹਾਂ 'ਤੇ ਪਾਉਣ ਲਈ ਲੋੜੀਂਦੇ ਸਮਰੱਥ ਆਗੂ ਵਜੋਂ ਉਭਰ ਕੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਨੇ ਆਪਣੀਆਂ ਗ਼ਲਤ ਨੀਤੀਆਂ ਕਰ ਕੇ ਨਾ ਕੇਵਲ ਦੇਸ਼ ਦੀ ਕਰੰਸੀ ਨੂੰ ਡਾਲਰ ਦੇ ਮੁਕਾਬਲੇ ਬੇਹਦ ਕਮਜ਼ੋਰ ਕਰ ਦਿੱਤਾ ਹੈ, ਸਗੋਂ ਕੌਮੀ ਸਰੋਤਾਂ ਦੀ ਲੁੱਟ ਵੀ ਬੇਸ਼ਰਮੀ ਨਾਲ ਕਰਵਾਈ ਹੈ। ਸ. ਮਜੀਠੀਆ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੇ ਜਿਸ ਤਰ੍ਹਾਂ ਆਪਣੇ ਸਿਆਸੀ ਵਿਰੋਧੀਆਂ ਅਤੇ ਭਾਈਵਾਲਾਂ ਦੀ ਬਾਂਹ ਮਰੋੜਨ ਲਈ ਸੀ.ਬੀ.ਆਈ. ਨੂੰ ਵਰਤਿਆ ਹੈ, ਉਸ ਬਾਰੇ ਮਾਣਯੋਗ ਅਦਾਲਤ ਨੂੰ ਵੀ ਸੀ.ਬੀ.ਆਈ. ਨੂੰ 'ਪਿੰਜਰੇ ਵਿੱਚ ਬੰਦ ਤੋਤਾ' ਕਹਿਣਾ ਪਿਆ ਹੈ। ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਨੇ ਆਪਣੇ ਪਸੰਦੀਦਾ ਭਾਈਵਾਲਾਂ ਜਾਂ ਭਵਿੱਖ ਦੇ ਭਾਈਵਾਲਾਂ ਲਈ ਕੇਂਦਰੀ ਫ਼ੰਡਾਂ ਦੀ ਵੰਡ ਦੇ ਨਿਰਧਾਰਤ ਫ਼ਾਰਮੂਲੇ ਨਾਲ ਵੀ ਛੇੜਛਾੜ ਕਰਨ ਤੋਂ ਗੁਰੇਜ਼ ਨਹੀਂ ਕੀਤਾ ਅਤੇ ਵਿਰੋਧੀ ਰਾਜ ਸਰਕਾਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ ਗਏ।ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਸਮੇਤ ਪੰਜਾਬ ਤੋਂ ਸਮੂਹ 8 ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੰਜਾਬ ਦੇ ਕੇਂਦਰੀ ਫ਼ੰਡਾਂ ਵਿੱਚ ਬਣਦੇ ਹਿੱਸੇ ਨੂੰ ਰੋਕਣ ਲਈ ਪੂਰੀ ਵਾਹ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਨਵੇਂ ਕੇਂਦਰੀ ਪ੍ਰਾਜੈਕਟਾਂ ਦੀ ਤਾਂ ਕੀ ਗੱਲ ਕਰਨੀ ਹੈ, ਉਨ੍ਹਾਂ ਪੁਰਾਣੇ ਚਲ ਰਹੇ ਪ੍ਰਾਜੈਕਟਾਂ ਵਿੱਚ ਵੀ ਅੜਿੱਕੇ ਖੜੇ ਕਰਨ ਦੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਂਗਰਸੀ ਸੰਸਦ ਮੈਂਬਰਾਂ ਦੀ ਹੱਦ ਸ਼ੰਭੂ ਬੈਰੀਅਰ ਤੱਕ ਹੈ ਕਿਉਂਕਿ ਉਸ ਤੋਂ ਅੱਗੇ ਜਾ ਕੇ ਉਨ੍ਹਾਂ ਪੰਜਾਬ ਨਾਲ ਸਬੰਧਤ ਕਿਸੇ ਵੀ ਮੁੱਦੇ ਜਾਂ ਧੱਕੇ ਬਾਰੇ ਗੱਲ ਨਹੀਂ ਕੀਤੀ ਅਤੇ ਸਿਰਫ਼ ਅਖ਼ਬਾਰੀ ਬਿਆਨਬਾਜ਼ੀ ਤੱਕ ਹੀ ਸੀਮਤ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਮੌਜੂਦਾ ਕਾਂਗਰਸੀ ਸੰਸਦ ਮੈਂਬਰ ਨੂੰ ਮੁੜ ਲੋਕ ਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਦਾ ਸੁਪਨਾ ਪੂਰੀ ਤਰ੍ਹਾਂ ਛੱਡ ਦੇਣਾ ਚਾਹੀਦਾ ਹੈ ਅਤੇ ਖ਼ੁਦ ਨੂੰ ਮਾਨਸਿਕ ਤੌਰ 'ਤੇ ਆਪਣੀ ਜ਼ਿੰਦਗੀ ਦੀ ਸਭ ਤੋਂ ਨਮੋਸ਼ੀਜਨਕ ਸਿਆਸੀ ਹਾਰ ਲਈ ਹੁਣ ਤੋਂ ਹੀ ਤਿਆਰ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਦੀ ਵਧਾਈ ਦਿੰਦਿਆਂ ਸ. ਮਜੀਠੀਆ ਨੇ ਆਸ ਪ੍ਰਗਟਾਈ ਕਿ ਡਾ. ਸੁੱਖੀ ਆਪਣੇ ਜ਼ਿਲ੍ਹੇ ਦੇ ਤੇਜ਼ੀ ਨਾਲ ਸਰਬ ਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ ਅਤੇ ਜ਼ਿਲ੍ਹੇ ਦੇ ਲੋਕਾਂ ਅਤੇ ਸਰਕਾਰ ਦਰਮਿਆਨ ਕੜੀ ਦਾ ਕੰਮ ਕਰਨਗੇ।ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਭਰੋਸੇ ਅਤੇ ਆਸ ਨਾਲ ਉਨ੍ਹਾਂ ਨੂੰ ਚੇਅਰਮੈਨ ਦਾ ਮਾਣ ਦਿੱਤਾ ਗਿਆ ਹੈ, ਉਹ ਉਸ 'ਤੇ ਹਮੇਸ਼ਾਂ ਖਰੇ ਉਤਰਣਗੇ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਮਿਲੀ ਇਸ ਨਵੀਂ ਜ਼ਿੰਮੇਂਵਾਰੀ ਨੂੰ ਸਰਕਾਰ ਅਤੇ ਲੋਕਾਂ ਦਰਮਿਆਨ ਕੜੀ ਵਜੋਂ ਨਿਭਾਉਣਗੇ ਅਤੇ ਜ਼ਿਲ੍ਹੇ ਵਿੱਚ ਸਰਕਾਰੀ ਪਾਲਿਸੀਆਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾਉਣਗੇ।ਇਸ ਮੌਕੇ ਪੀ.ਪੀ.ਪੀ. ਨੂੰ ਛੱਡ ਕੇ ਸ੍ਰੋਮਣੀ ਅਕਾਲੀ ਦਲ ਵਿੱਚ ਆਏ ਚੌਧਰੀ ਬਿਮਲ ਕੁਮਾਰ ਚੇਅਰਮੈਨ, ਸ. ਬਲਵੀਰ ਸਿੰਘ ਢਿੱਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ, ਚੌ. ਦੁਰਗੇਸ਼ ਜੰਡੀ ਕੌਮੀ ਮੀਤ ਪ੍ਰਧਾਨ, ਸ. ਦਲਜੀਤ ਸਿੰਘ ਕੌਮੀ ਮੀਤ ਪ੍ਰਧਾਨ, ਚੌਧਰੀ ਪਰਮਵੀਰ ਭਾਟੀਆ ਮੀਤ ਪ੍ਰਧਾਨ ਟਰੱਕ ਯੂਨੀਅਨ ਬਲਾਚੌਰ, ਸ. ਬਲਵੰਤ ਸਿੰਘ ਜੰਡੀ ਨੰਬਰਦਾਰ ਮੀਤ ਪ੍ਰਧਾਨ ਪੰਜਾਬ, ਚੌ. ਨੰਦ ਲਾਲ ਮਾਲੇਵਾਲ ਅਤੇ ਕਾਂਗਰਸ ਵਿੱਚੋਂ ਅਕਾਲੀ ਦਲ ਵਿੱਚ ਆਏ ਸੰਦੀਪ ਕੁਮਾਰ ਪੰਚ ਭੂਖੜੀ, ਜਸਪਾਲ ਸਿੰਘ ਪੰਚ ਭੂਖੜੀ, ਮੋਹਣ ਸਿੰਘ ਪੰਚ ਭੂਖੜੀ ਦਾ ਸਿਰੋਪਾਓ ਦੇ ਕੇ ਸਵਾਗਤ ਕੀਤਾ ਗਿਆ।ਹੋਰਨਾਂ ਤੋਂ ਇਲਾਵਾ ਚੌ. ਨੰਦ ਲਾਲ ਮੁੱਖ ਸੰਸਦੀ ਸਕੱਤਰ ਵਣ ਤੇ ਜੰਗਲੀ ਜੀਵ, ਰਣਜੀਤ ਸਿੰਘ ਢਿੱਲੋਂ ਐਮ.ਐਲ.ਏ. ਲੁਧਿਆਣਾ, ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫ਼ੈਡ, ਗੁਰਬਖ਼ਸ਼ ਸਿੰਘ ਖਾਲਸਾ ਮੈਂਬਰ ਐਸ.ਜੀ.ਪੀ.ਸੀ., ਰੇਸ਼ਮ ਸਿੰਘ ਥਿਆੜਾ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸੰਜੀਵ ਭਾਰਦਵਾਜ ਜ਼ਿਲ੍ਹਾ ਪ੍ਰਧਾਨ ਭਾਜਪਾ, ਡਾ. ਪਰਮਜੀਤ ਸਿੰਘ ਮਾਨ, ਸਤਨਾਮ ਸਿੰਘ ਲਾਦੀਆਂ ਅਤੇ ਸੁਖਦੀਪ ਸਿੰਘ ਸ਼ਿਕਾਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮੁੱਖ ਸੰਸਦੀ ਸਕੱਤਰ ਸ੍ਰੀ ਹਰਮੀਤ ਸਿੰਘ ਸੰਧੂ ਤੇ ਇੰਦਰਵੀਰ ਸਿੰਘ ਬੁਲਾਰੀਆ, ਭਾਜਪਾ ਦੀ ਸੂਬਾਈ ਮੀਤ ਪ੍ਰਧਾਨ ਸੁਦੇਸ਼ ਸ਼ਰਮਾ, ਟਰੱਕ ਯੂਨੀਅਨ ਨਵਾਂਸ਼ਹਿਰ ਦੇ ਪ੍ਰਧਾਨ ਸੇਠ ਜਸਜੀਤ ਸਿੰਘ ਲਾਲੀ, ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਪਰਮਜੀਤ ਸਿੰਘ ਮੀਰਪੁਰ, ਜ਼ਿਲ੍ਹਾ ਪ੍ਰੀਸ਼ਦ ਸ਼ਹੀਦ ਭਗਤ ਸਿੰਘ ਨਗਰ ਦੇ ਉੱਪ ਚੇਅਰਮੈਨ ਸਰਜੀਤ ਸਿੰਘ ਝਿੰਗੜ, ਸੋਹਣ ਲਾਲ ਢੰਡਾ, ਚੌ. ਰਾਮ ਕ੍ਰਿਸ਼ਨ, ਸੁਖਦੇਵ ਸਿੰਘ ਪਟਵਾਰੀ, ਜਸਪਾਲ ਸਿੰਘ ਜਾਡਲੀ, ਜਗਦੀਪ ਸਿੰਘ ਲਿੱਦੜ, ਸਰਵਣ ਸਿੰਘ ਕੁਲਾਰ ਤੇ ਹੋਰ ਅਕਾਲੀ ਦਲ ਤੇ ਭਾਜਪਾ ਆਗੂ ਮੌਜੂਦ ਸਨ।

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD