Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਸਥਾਨ ਦੇ ਚਿਤੋੜਗੜ੍ਹ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਮੋਗਾ ਅਤੇ ਜਗਰਾਓ ਏਰੀਆ 'ਚ ਸਪਲਾਈ ਕਰਨ ਵਾਲੇ ਪੰਜ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ-ਗੁਰਪ੍ਰੀਤ ਸਿੰਘ ਤੂਰ

ਤਿੰਨ ਫ਼ਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਪੁਲਿਸ ਪਾਰਟੀਆਂ ਵੱਲੋਂ ਉਨ੍ਹਾਂ ਦੇ ਘਰਾਂ 'ਤੇ ਕੀਤੀ ਗਈ ਰੇਡ

Web Admin

Web Admin

5 Dariya News

ਮੋਗਾ , 07 Aug 2018

Last updated on: Aug 07, 2018, 00:00 IST

ਸੀਨੀਅਰ ਕਪਤਾਨ ਪੁਲਿਸ ਮੋਗਾ ਗੁਰਪ੍ਰੀਤ ਸਿੰਘ ਤੂਰ, ਆਈ.ਪੀ.ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਨੰਬਰ 79 ਮਿਤੀ 06.08.18 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਮਹਿਣਾ ਮੁਖਬਰੀ ਦੇ ਅਧਾਰ 'ਤੇ ਪੰਜ ਵਿਅਕਤੀਆਂ ਧਰਮਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਲੰਢੇ ਕੇ, ਗੁਰਵੀਰ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਰੱਤੀਆਂ (ਦੋਵੇਂ ਗ੍ਰਿਫਤਾਰ ਮਿਤੀ 6.8.18), ਜਗਦੇਵ ਸਿੰਘ ਉਰਫ਼ ਦੇਬਣ ਪੁੱਤਰ ਸੂਰਤਾ ਸਿੰਘ ਵਾਸੀ ਦੋਲੇਵਾਲਾ, ਸਿੰਦਰ ਸਿੰਘ ਪੁੱਤਰ ਨਰੰਜਣ ਸਿੰਘ ਵਾਸੀ ਦੌਲੇਵਾਲਾ ਅਤੇ ਬੂਟਾ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਚੜਿੱਕ (ਤਿੰਨੋਂ ਫ਼ਰਾਰ) ਵਿਰੁੱਧ ਦਰਜ ਕੀਤਾ ਗਿਆ ਸੀ। ਸ. ਗੁਰਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਇਹ ਵਿਅਕਤੀ ਆਪਸ ਵਿੱਚ ਮਿਲ ਕੇ ਰਾਜਸਥਾਨ ਦੇ ਚਿਤੋੜਗੜ੍ਹ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਮੋਗਾ ਅਤੇ ਜਗਰਾਓ ਦੇ ਏਰੀਆ ਵਿੱਚ ਸਪਲਾਈ ਕਰਦੇ ਹਨ, ਜੋ ਟੱਰਕ ਨੰਬਰ ਪੀਬੀ-07ਯੂ-1945 ਵਿੱਚ ਭੁੱਕੀ ਚੂਰਾ ਪੋਸਤ ਦੀਆ ਬੋਰੀਆਂ ਲੱਦ ਕੇ ਲਿਆ ਰਹੇ ਸਨ।ਇਸ ਟਰੱਕ ਦੀ ਅਗਵਾਈ ਸਕਾਰਪੀਓ ਗੱਡੀ ਨੰਬਰ ਪੀਬੀ-29ਐਨ-9314 ਵਿੱਚ ਬੂਟਾ ਸਿੰਘ ਤੇ ਸਿੰਦਰ ਸਿੰਘ ਸਵਾਰ ਹੋ ਕੇ ਕਰ ਰਹੇ ਸਨ, ਜਦ ਕਿ ਟਰੱਕ ਨੂੰ ਧਰਮਜੀਤ ਸਿੰਘ ਚਲਾ ਰਿਹਾ ਸੀ ਅਤੇ ਉਸ ਦੇ ਨਾਲ ਗੁਰਵੀਰ ਸਿੰਘ ਤੇ ਜਗਦੇਵ ਸਿੰਘ ਉਰਫ ਦੇਬਣ ਬੈਠੇ ਸਨ। ਉਨ੍ਹਾਂ ਦੱਸਿਆ ਕਿ  ਉਕਤ ਮੁਕੱਦਮਾ ਵਿੱਚ ਗ੍ਰਿਫਤਾਰ ਧਰਮਜੀਤ ਸਿੰਘ ਤੇ ਗੁਰਵੀਰ ਸਿੰਘ ਨੂੰ ਅੱਜ ਮਿਤੀ 7.8.18 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 03 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਦੋਸ਼ੀਆਂ ਪਾਸੋਂ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। 

ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਮੁਕੱਦਮਾ ਹਜ਼ਾ ਵਿੱਚ ਫ਼ਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਪੁਲਿਸ ਪਾਰਟੀਆਂ ਵੱਲੋਂ ਉਨ੍ਹਾਂ ਦੇ ਘਰਾਂ 'ਤੇ ਰੇਡ ਕੀਤੇ ਗਏ।ਦੋਸ਼ੀ ਸ਼ਿੰਦਰ ਸਿੰਘ ਦੇ ਘਰੋ ਤੂੜੀ ਵਾਲੇ ਕਮਰੇ ਵਿਚੋਂ ਦੋ ਬੋਰੀਆਂ ਭੁੱਕੀ ਚੂਰਾ ਪੋਸਤ 30/30 ਕਿੱਲੋਂ ਕੁੱਲ ਵਜ਼ਨੀ 60 ਕਿੱਲੋਂ ਬਰਾਮਦ ਹੋਈਆਂ ਹਨ, ਜਿਸ ਸਬੰਧੀ ਸ਼ਿੰਦਰ ਸਿੰਘ ਵਿਰੁੱਧ ਮੁਕੱਦਮਾ ਨੰਬਰ 103 ਮਿਤੀ 07.08.18 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਕੋਟ ਈਸੇ ਖਾਂ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ। ਇੱਥੇ ਇਹ ਵਰਨਣਯੋਗ ਹੈ ਕਿ ਸ਼ਿੰਦਰ ਸਿੰਘ ਦੇ ਖਿਲਾਫ਼ 08 ਮੁਕੱਦਮੇ ਹੋਰ ਦਰਜ ਹਨ, ਜਿਨ੍ਹਾਂ ਵਿਚੋਂ 06 ਮੁਕੱਦਮੇ ਐਨ.ਡੀ.ਪੀ.ਐਸ ਐਕਟ ਦੇ ਹਨ, ਜੋ ਕਿ ਅਦਾਲਤ ਵੱਲੋਂ ਭਗੋੜਾ ਕਰਾਰ ਦਿੱਤਾ ਹੋਇਆ ਹੈ।  ਜਗਦੇਵ ਸਿੰਘ ਉਰਫ਼ ਦੇਬਣ ਦੇ ਖਿਲ਼ਾਫ 08 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ 04 ਮੁਕੱਦਮੇ ਐਨ.ਡੀ.ਪੀ.ਐਸ ਐਕਟ ਦੇ ਅਤੇ 01 ਮੁਕੱਦਮਾ ਪੁਲਿਸ ਹਿਰਾਸਤ ਵਿੱਚੋਂ ਭੱਜਣ ਸਬੰਧੀ ਦਰਜ ਹੈ, ਜੋ ਘਰ ਤੋ ਰੂਪੋਸ ਹੈ। ਇਸੇ ਤਰ੍ਹਾਂ ਬੂਟਾ ਸਿੰਘ ਦੇ ਖਿਲਾਫ਼ ਵੀ ਪਹਿਲਾਂ ਹੀ  01 ਮੁਕੱਦਮਾ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਚੋਂਕੀ ਕਮਾਲਕੇ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਨੰਬਰ 88/17 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਮਹਿਣਾ ਵਿੱਚ ਭਗੋੜੇ ਦੋਸ਼ੀ ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਅੰਗਰੇਜ ਰਾਏ ਸਿੱਖ ਵਾਸੀ ਸਿਰਸੜੀ ਨੂੰ ਗ੍ਰਿਫਤਾਰ ਕੀਤਾ ਹੈ।

 

Tags: SSP Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD