Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਸਵਾਮੀ ਸਦਾਨੰਦ ਮਹਾਰਾਜ ਮਾਨਯੋਗ ਮੈਂਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

ਮਾਨਯੋਗ ਮੈਂਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ ਨੇ ਨਗਰ ਨਿਗਮ ਯੂਨੀਅਨਾਂ ਦੀਆਂ ਮੰਗਾ ਤੇ ਕੀਤੀ ਚਰਚਾ

Web Admin

Web Admin

5 Dariya News

ਪਠਾਨਕੋਟ , 07 Aug 2018

Last updated on: Aug 07, 2018, 00:00 IST

ਹਰੇਕ ਵਿਭਾਗ ਵਿੱਚ ਜੋ ਵੀ ਕਰਮਚਾਰੀ ਠੇਕੇ ਤੇ ਕੰਮ ਕਰਦੇ ਹਨ ਉਨ੍ਹਾਂ ਦੀ ਐਕਟ ਦੇ ਅਨੁਸਾਰ ਤਰੱਕੀ ਕੀਤੀ ਜਾਵੇ ਅਤੇ ਸੁਵਿਧਾਵਾਂ ਦਿੱਤੀਆਂ ਜਾਣ, ਨਗਰ ਨਿਗਮ ਪਠਾਨਕੋਟ ਵੱਲੋਂ ਹਰੇਕ ਸਫਾਈ ਕਰਮਚਾਰੀ ਲਈ ਹਰੇਕ ਵਾਰਡ ਅੰਦਰ ਇਕ ਚੈਨਜਿੰਗ ਰੂਮ ਬਣਾਇਆ ਜਾਵੇ ਅਤੇ ਉੱਥੇ ਪਖਾਨੇ,ਬਿਜਲੀ ਅਤੇ ਪਾਣੀ ਆਦਿ ਦੀ ਸੁਵਿਧਾ ਵੀ ਦਿੱਤੀ ਜਾਵੇ ਤਾਂ ਜੋ ਸਫਾਈ ਕਰਮਚਾਰੀ ਉੱਥੇ ਕੰਮ ਦੋਰਾਨ ਕੂਝ ਸਮੇਂ ਲਈ ਅਰਾਮ ਕਰ ਸਕੇ। ਇਹ ਪ੍ਰਗਟਾਵਾ ਸ੍ਰੀ ਸਵਾਮੀ ਸਦਾਨੰਦ ਮਹਾਰਾਜ ਮਾਨਯੋਗ ਮੈਂਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ, ਮਨਿਸਟਰੀ ਆਫ ਸੋਸਲ ਜ਼ਸਟਿਸ ਐਂਡ ਇੰਪਲਾਈਮੈਂਟ ਭਾਰਤ ਸਰਕਾਰ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਵੱਖ ਵੱਖ ਕਰਮਚਾਰੀ ਯੂਨੀਅਨਾਂ ਦੇ ਆਹੁਦੇਦਾਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਨ ਮਗਰੋਂ ਸਬੋਧਨ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸੁਖਵਿੰਦਰ ਸਿੰਘ ਜਿਲ੍ਹਾ ਭਲਾਈ ਅਫਸ਼ਰ ਅਤੇ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ। ਇਸ ਮੋਕੇ ਤੇ ਸਵੱਛ ਭਾਰਤ ਵਾਟਰ ਸਪਲਾਈ ਯੂਨੀਅਨ ਦੇ ਪ੍ਰਧਾਨ ਧਰਮਿੰਦਰ ਸਿੰਘ, ਸਵੱਛ ਭਾਰਤ ਸਫਾਈ ਮਜਦੂਰ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ  ਅਤੇ ਅਖਿਲ ਭਾਰਤੀ ਸਫਾਈ ਮਜਦੂਰ ਯੂਨੀਅਨ ਦੇ ਪ੍ਰਧਾਨ ਰਾਮੇਸ ਕੁਮਾਰ ਨੇ ਅਪਣੇ ਅਪਣੇ ਯੂਨੀਅਨ ਆਹੁਦੇਦਾਰਾਂ ਨਾਲ ਸ੍ਰੀ ਸਵਾਮੀ ਸਦਾਨੰਦ ਮਹਾਰਾਜ ਮਾਨਯੋਗ ਮੈਂਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ ਦਾ ਸਵਾਗਤ ਕੀਤਾ ਅਤੇ ਅਪਣੀ-ਅਪਣੀ ਯੂਨੀਅਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ। ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਸਵਾਮੀ ਸਦਾਨੰਦ ਮਹਾਰਾਜ ਮਾਨਯੋਗ ਮੈਂਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੇ ਅਧਿਕਾਰਾਂ ਦੀ ਰਾਖੀ ਕਰਦਿਆਂ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ। ਸਰਕਾਰ ਨੂੰ ਲਿਖਿਤ ਤੋਰ ਤੇ ਉਨ੍ਹਾਂ ਦੀਆਂ ਮੰਗਾਂ ਭੇਜ ਕੇ ਜਾਣੂ ਕਰਵਾਇਆ ਜਾਵੇਗਾ। 

ਉਨ੍ਹਾਂ ਨਗਰ ਨਿਗਮ ਪਠਾਨਕੋਟ, ਨਗਰ ਕੋਂਸਲ ਸੁਜਾਨਪੁਰ ਅਤੇ ਨਗਰ ਕੋਂਸਲ ਨਰੋਟ ਜੈਮਲ ਸਿੰਘ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਠੇਕੇ ਤੇ ਰੱਖੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਸਰਵਿਸ ਦੇ ਅਨੁਸਾਰ ਤਰੱਕੀ ਦਿੱਤੀ ਜਾਵੇ ਅਤੇ ਹਰੇਕ ਕਰਮਚਾਰੀ ਦੀ ਕਿਰਤ ਤੇ ਸੁਲਾਹ ਦਫਤਰ ਪਠਾਨਕੋਟ ਤੋਂ ਰਜਿਸਟ੍ਰੇਸਨ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪਠਾਨਕੋਟ 50 ਵਾਰਡਾਂ ਅਤੇ ਨਗਰ ਕੌਸਲ ਸੁਜਾਨਪੁਰ ਦੇ 15 ਵਾਰਡਾਂ ਵਿੱਚੋਂ ਹਰੇਕ ਵਾਰਡ ਅੰਦਰ ਸਫਾਈ ਕਰਮਚਾਰੀ ਦੇ ਲਈ ਇੱਕ ਚੈਨਜਿੰਗ ਰੂਮ ਬਣਾਇਆ ਜਾਵੇਗਾ ਜਿਸ ਵਿੱਚ ਪਖਾਨੇ, ਪਾਣੀ ਅਤੇ ਬਿਜਲੀ ਦੀ ਸੁਵਿਧਾ ਹੋਵੇਗੀ ਤਾਂ ਜੋ ਕਰਮਚਾਰੀ ਕੰਮ ਦੋਰਾਨ ਅਗਰ ਅਰਾਮ ਕਰਨਾ ਚਾਹੇ ਤਾ ਉੱਥੇ ਉਸ ਨੂੰ ਸਾਰੀਆਂ ਸੁਵਿਧਾਵਾਂ ਮਿਲ ਸਕਣ। ਕਰਮਚਾਰੀਆਂ ਯੂਨੀਅਨ ਦੀਆਂ ਮੰਗਾਂ ਤੇ ਚਰਚਾ ਦੋਰਾਨ ਉਨ੍ਹਾਂ ਕਿਹਾ ਕਿ ਹਰੇਕ ਕਰਮਚਾਰੀ ਨੂੰ ਉਸ ਦੀ ਜਰੂਰਤ ਦੇ ਅਨੁਸਾਰ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹੂਲਤ ਨੂੰ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਹਿਰ ਅੰਦਰ ਜੋ ਸਫਾਈ ਲਈ ਆਟੋ, ਛੋਟੇ ਹਾਥੀ ਆਦਿ ਰੱਖੇ ਹੋਏ ਹਨ ਉਸ ਨਾਲ ਕੂੜਾਂ ਚੁੱਕਣ ਦੇ ਲਈ ਇਕ ਇਕ  ਕਰਮਚਾਰੀ ਦੀ ਡਿਊਟੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਸਲ ਅੰਦਰ ਅਗਰ ਕੋਈ ਕਰਮਚਾਰੀ ਡਰਾਇਵਰ ਦੇ ਆਹੁਦੇ ਦੀਆਂ ਸੇਵਾਵਾਂ ਦੇ ਰਿਹਾ ਹੈ ਤਾਂ ਉਸ ਨੂੰ ਸਕੇਲ ਵੀ ਡਰਾਇਵਰ ਵਾਲਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੀਵਰ ਵਾਲੇ ਕਰਮਚਾਰੀਆਂ ਨੂੰ ਕੰਮ ਦੋਰਾਨ ਪਾਉਂਣ ਲਈ ਬੂੱਟ, ਮਾਸਕ, ਆਦਿ ਸਮਾਨ ਮੂਹਈਆਂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਹਿਰ ਅੰਦਰ ਜਨਤਕ ਥਾਵਾਂ ਤੇ ਜਿੱਥੇ ਵੀ ਪਖਾਨੇ ਬਣਾਏ ਜਾਣੇ ਹਨ ਉਸ ਦਾ ਓਪਨ ਟੈਂਡਰ ਲਗਾਇਆ ਜਾਵੇ ਅਤੇ ਇਸ ਦੇ ਨਾਲ ਪਖਾਨੇ ਦੀ ਸਾਫ ਸਫਾਈ ਲਈ ਵੀ ਕਰਮਚਾਰੀ ਨਿਯੂਕਤ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਅਤੇ ਸਿਵਲ ਹਸਪਤਾਲ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਉਹ ਵੀ ਅਪਣੇ ਅਪਣੇ ਖੇਤਰ ਅੰਦਰ ਕੰਮ ਕਰਨ ਵਾਲੇ ਠੇਕੇ ਤੇ ਰੱਖੇ ਕਰਮਚਾਰੀਆਂ ਦੀ ਰਜਿਸਟ੍ਰੇਸਨ ਲੈਬਰ ਵਿਭਾਗ ਤੋਂ ਜਰੂਰ ਕਰਵਾਉਂਣ ਅਤੇ ਐਕਟ ਦੇ ਅਨੁਸਾਰ ਉਨ੍ਹਾਂ ਕਰਮਚਾਰੀਆਂ ਦੀ ਤਰੱਕੀ ਵੀ ਜਰੂਰ ਕਰਨ। ਉਨ੍ਹਾਂ ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਸਬੰਧਤ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਹਰੇਕ ਤਿੰਨ ਮਹੀਨੇ ਬਾਅਦ ਇੱਕ ਮੀਟਿੰਗ ਕੀਤੀ ਜਾਵੇ ਅਤੇ ਉਨ੍ਹਾਂ ਦੀਆਂ ਮੰਗਾ ਤੇ ਵੀ ਚਰਚਾ ਕੀਤੀ ਜਾਵੇ। 

 

Tags: PUNJAB ADMIN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD