Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਤੰਦਰੁਸਤ ਪੰਜਾਬ: ਪੁਲਿਸ ਵਲੋਂ ਵੱਖ-ਵੱਖ ਪਿੰਡਾਂ, ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਖਿਲਾਫ਼ ਸੈਮੀਨਾਰ ਕਰਵਾਏ ਗਏ

Web Admin

Web Admin

5 Dariya News

ਬਠਿੰਡਾ , 07 Aug 2018

Last updated on: Aug 07, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਪਸ਼ੂ ਪਾਲਣ ਵਿਭਾਗ ਅਤੇ ਡੇਅਰੀ ਫਾਰਮਰ ਐਸੋਸੀਏਸ਼ਨ ਨਾਲ ਮਿਲ ਕੇ ਨਕਲੀ ਦੁੱਧ ਅਤੇ ਉਸ ਦੇ ਉਤਪਾਦਾਂ ਸਬੰਧੀ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਦੁੱਧ ਉਤਪਾਦਕਾਂ ਨੂੰ ਕਿਹਾ ਗਿਆ ਕਿ ਉਹ ਉਪਭੋਗਤਾਵਾਂ ਨੂੰ ਉੱਚ ਮਿਆਰੀ ਦਾ ਦੁੱਧ ਅਤੇ ਉਸ ਦੇ ਉਤਪਾਦ ਦੇਣ ਜੇਕਰ ਕੋਈ ਵੀ ਦੁੱਧ ਉਤਪਾਦਕ ਜਾਂ ਦੁੱਧ ਵੇਚਣ ਵਾਲਾ ਦੁੱਧ ਵਿਚ ਕਿਸੇ ਵੀ ਪ੍ਰਕਾਰ ਦੀ ਮਿਲਾਵਟ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰਾਂ ਬਾਗਬਾਨੀ ਵਿਭਾਗ ਵਲੋਂ ਪਿੰਡ ਭਗਵਾਨਗੜ ਵਿਖੇ ਕਿਸਾਨਾਂ ਨੂੰ ਬਗ਼ੀਚੀ ਬਣਾਉਣ ਲਈ ਪ੍ਰੇਰਿਆ ਗਿਆ ਅਤੇ ਉਨਾਂ ਨੂੰ ਬਿਨਾਂ ਰੇਹ-ਸਪਰੇਅ ਦੇ ਸਬਜ਼ੀ ਦੀ ਕਾਸ਼ਤ ਸਬੰਧੀ ਨੁਸਕੇ ਦੱਸੇ ਗਏ। ਖੇਤੀਬਾੜੀ ਵਿਭਾਗ ਵਲੋਂ ਪਿੰਡ ਸੰਗਤ ਅਤੇ ਪਿੰਡ ਗਹਿਰੀ ਬੁੱਟਰ ਵਿਖੇ ਵੱਖ-ਵੱਖ ਕਿਸਾਨਾਂ ਦੇ ਨਰਮੇ ਦੀ ਫ਼ਸਲ ਦਾ ਨਿਰੀਖਣ ਕੀਤਾ ਗਿਆ ਅਤੇ ਫ਼ਸਲ ਸਿਹਤਮੰਦ ਪਾਈ ਗਈ।ਇਸੇ ਤਰਾਂ ਨਗਰ ਨਿਗਮ ਬਠਿੰਡਾ ਵਲੋਂ ਕ੍ਰਿਸ਼ਨਾ ਕਲੋਨੀ ਵਿਖੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਤੌਰ 'ਤੇ ਸੁੱਟਣ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ। ਬੰਗੀ ਨਗਰ ਵਿਖੇ ਲੋਕਾਂ ਨੂੰ ਜਨਤਕ ਪਖਾਨੇ ਇਸਤੇਮਾਲ ਕਰਨ ਲਈ ਕਿਹਾ ਗਿਆ। ਨਗਰ ਪੰਚਾਇਤ ਨਥਾਣਾ ਵਲੋਂ ਮੁੱਖ ਬਜ਼ਾਰਾਂ ਦੀ ਸਫ਼ਾਈ ਕੀਤੀ ਗਈ, ਮੰਡੀ ਕਲਾਂ ਵਿਖੇ ਵਾਰਡ ਨੰਬਰ 4 ਅਤੇ 5 ਦੀਆਂ ਗਲੀਆਂ ਅਤੇ ਨਾਲੀਆਂ ਦੀ ਸਫ਼ਾਈ ਕੀਤੀ ਗਈ। ਨਗਰ ਪੰਚਾਇਤ ਮਹਿਰਾਜ ਵਿਖੇ ਸੰਦਲੀ ਪੱਤੀ ਅਤੇ ਸਰਕਾਰੀ ਹਸਪਤਾਲ ਦੀ ਸਫਾਈ ਕੀਤੀ ਗਈ, ਨਗਰ ਪੰਚਾਇਤ ਮਲੂਕਾ ਵਿਖੇ ਵਾਰਡ ਨੰਬਰ 3 ਦੀਆਂ ਗਲੀਆਂ ਅਤੇ ਨਾਲੀਆਂ ਦੀ ਸਫ਼ਾਈ ਕੀਤੀ ਗਈ ਅਤੇ ਨਗਰ ਪੰਚਾਇਤ ਭਾਈਰੂਪਾ ਵਿਖੇ ਵਾਰਡ ਨੰਬਰ 12 ਅਤੇ 13 ਦੀ ਸਫ਼ਾਈ ਕੀਤੀ ਗਈ। ਜ਼ਿਲਾ ਮੰਡੀ ਦਫ਼ਤਰ ਵਲੋਂ ਬਠਿੰਡਾ, ਰਾਮਪੁਰਾ, ਤਲਵੰਡੀ ਸਾਬੋ ਅਤੇ ਰਾਮਾਂ ਮੰਡੀ ਵਿਖੇ ਸਬਜ਼ੀ ਮੰਡੀ ਦੀਆਂ ਚੈਕਿੰਗਾਂ ਕੀਤੀਆਂ ਗਈਆਂ ਅਤੇ ਗਲ-ਸੜੇ ਫਲਾਂ ਅਤੇ ਸਬਜ਼ੀਆਂ ਨੂੰ ਨਸ਼ਟ ਕੀਤਾ ਗਿਆ। ਪੁਲਿਸ ਵਲੋਂ ਪਿੰਡ ਧਨ ਸਿੰਘ ਖਾਨਾ, ਕੋਟਫੱਤਾ ਅਤੇ ਕਿੱਲੀ ਨਿਹਾਲ ਸਿੰਘ ਵਾਲਾ ਵਿਖੇ ਪਿੰਡਾਂ ਦੀਆਂ ਸੱਥਾਂ ਅਤੇ ਸਰਕਾਰੀ ਸਕੂਲਾਂ ਵਿਚ ਨਸ਼ਿਆਂ ਖਿਲਾਫ਼ ਜਾਣਕਾਰੀ ਦਿੱਤੀ ਗਈ। ਪਿੰਡ ਵਾਸੀ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਵੀ ਜਾਗਰੂਕ ਕੀਤਾ ਗਿਆ। 

 

Tags: Tandarust Punjab , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD