Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਸਾਬਕਾ ਫੌਜੀਆਂ ਦੇ ਆਸ਼ਰਿਤਾਂ ਨੂੰ ਕਿੱਤਾ ਮੁਖੀ ਕੋਰਸ ਕਰਵਾਏ ਜਾਣਗੇ-ਵਲਟੋਹਾ

ਫੀਸ ਦਾ 80 ਫੀਸਦੀ ਖਰਚਾ ਪੰਜਾਬ ਸਰਕਾਰ ਕਰੇਗੀ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 10 Oct 2013

ਪੰਜਾਬ ਸਰਕਾਰ ਵਲੋ' ਰਾਜ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ  ਸਾਬਕਾ ਫੌਜੀਆਂ/ਉਨ੍ਹਾਂ ਦੀਆਂ ਵਿਧਵਾਵਾਂ/ਆਸ਼ਰਿਤਾਂ ਅਤੇ ਗਰੀਬੀ ਰੇਖਾ ਤੋ' ਹੇਠਾਂ ਰਹਿ ਰਹੇ ਬੱਚਿਆਂ ਵਾਸਤੇ ਵੱਖ- ਵੱਖ ਕਿੱਤਾ ਮੁਖੀ ਕੋਰਸ ਚਲਾਏ ਜਾ ਰਹੇ ਹਨ।ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰੱਖਿਆਂ ਸੇਵਾਂਵਾਂ ਭਲਾਈ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ. ਵਿਰਸਾ ਸਿੰਘ ਵਲਟੋਹਾ ਨੇ ਦੱਸਿਆ ਕਿ  ਚਲਾਏ ਜਾ ਰਹੇ ਕੋਰਸਾਂ ਵਿਚ 12ਵੀ' ਪਾਸ ਵਿਦਿਆਰਥੀਆਂ ਲਈ ਆਯੁਰਵੈਦਿਕ ਥੈਰੇਪੀ ਕੋਰਸ; 10ਵੀ' ਪਾਸ ਵਿਦਿਆਰਥੀਆਂ ਲਈ ਇਲੈਕਟ੍ਰੀਕਲ ਟੈਕਨੀਸ਼ਅਨ, ਰੈਫਰੀਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ, ਕੰਪਿਊਟਰ ਐਪਲੀਕੇਸ਼ਨ ਸਰਟੀਫਿਕੇਟ ਕੋਰਸ, ਹੋਮਿਓਪੈਥਿਕ ਡਿਸਪੈਸਿੰਗ- ਸਰਟੀਫਿਕੇਟ ਕੋਰਸ ਕਰਾਏ ਜਾਣਗੇ। ਇਹਨਾ ਸਾਰੇ ਕੋਰਸਾਂ ਦਾ ਸਮਾਂ ਇਕ ਸਾਲ ਹੋਵੇਗਾ।ਉਹਨਾ ਅੱਗੇ ਦੱਸਿਆ ਕਿ ਅੱਠਵੀ' ਪਾਸ ਵਿਦਿਆਰਥੀਆਂ ਲਈ ਪਲੰਬਿਗ ਅਤੇ ਬਿਊਟੀ ਕਲਚਰ ਦਾ 6 ਮਹੀਨੇ ਦਾ ਕੋਰਸ ਅਤੇ ਪੰਜਵੀ ਪਾਸ ਵਿਦਿਆਰਥੀਆਂ ਲਈ ਕਟਿੰਗ ਟੇਲਰਿੰਗ ਅਤੇ ਡਰੈੱਸ ਮੇਕਿੰਗ ਦਾ 6 ਮਹੀਨੇ ਦਾ ਕੋਰਸ ਕਰਵਾਇਆ ਜਾਵੇਗਾ।ਉਹਨਾਂ ਅੱਗੇ ਦੱਸਿਆ ਕਿ  ਇਹ ਕੋਰਸ ਪੰਜਾਬ ਵਿਚ ਜ਼ਿਲ੍ਹਾ ਪੱਧਰ/ਤਹਿਸੀਲ ਪੱਧਰ ਤੇ ਚਲਾਏ ਜਾਣਗੇ। ਕੋਰਸਾਂ ਨਾਲ ਸਬੰਧਿਤ ਸਾਰਾ ਸਮਾਨ, ਕਿਤਾਬਾਂ ਮੁਫਤ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ 80 ਫੀਸਦੀ ਫੀਸ  ਦਾ ਖਰਚਾ ਪੰਜਾਬ ਸਰਕਾਰ ਵਲੋ' ਅਦਾ ਕੀਤਾ ਜਾਵੇਗਾ।ਉਹਨਾ ਦੱਸਿਆ ਕਿ ਪਹਿਲੇ ਪੜਾਅ ਵਿਚ ਇਹ ਕੋਰਸ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਮੋਹਾਲੀ, ਰੂਪਨਗਰ ਅਤੇ ਸੰਗਰੂਰ ਵਿਖੇ ਚਲਾਏ ਜਾਣਗੇ ਅਤੇ ਬਾਕੀ ਜ਼ਿਲ੍ਹਿਆਂ ਵਿਚ ਲੋੜੀ'ਦੀ ਜਗ੍ਹਾ ਉਪਲਬਧ ਹੋਣ ਤੇ ਇਹ ਕੋਰਸ ਚਲਾਏ ਜਾਣਗੇ।ਵਲਟੋਹਾ ਨੇ ਦੱਸਿਆ ਕਿ ਇਹ ਕੋਰਸ ਰੈਗੂਲਰ ਕੋਰਸਾਂ ਵਾਂਗ ਚਲਾਏ ਜਾਣਗੇ ਅਤੇ ਹਫਤੇ ਵਿਚ 5 ਦਿਨ ਕਲਾਸਾਂ ਲੱਗਣਗੀਆਂ। ਉਹਨਾ ਪੰਜਾਬ ਰਾਜ ਨਾਲ ਸਬੰਧਤ ਚਾਹਵਾਨ ਵਿਦਿਆਰਥੀ ਨੂੰ ਅਪੀਲ ਕੀਤੀ ਕਿ ਉਹ ਇਹਨਾ ਕੋਰਸਾਂ ਲਈ ਆਪਣੇ ਜ਼ਿਲੇ ਦੇ ਜ਼ਿਲ੍ਹਾ ਰੱਖਿਆ ਸੇਵਾਂਵਾਂ ਭਲਾਈ ਦਫਤਰ ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾਉਣ।

 

Tags: virsa singh baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD