Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬੀਆਂ ਵਲੋਂ ਰਾਹੁਲ ਦੇ ਭਾਸ਼ਣ ਦਾ ਮੁਕੰਮਲ ਬਾਈਕਾਟ ਕੀਤੇ ਜਾਣ ਦਾ ਬਿਕਰਮ ਮਜੀਠੀਆ ਵਲੋਂ ਸਵਾਗਤ

ਮੁੱਖ ਮੰਤਰੀ ਨੂੰ ਸਮਾਗਮ ਵਿਚ ਨਾ ਸੱਦੇ ਜਾਣ ਦਾ ਪੰਜਾਬੀਆਂ ਨੇ ਬੁਰਾ ਮਣਾਇਆ- ਮਜੀਠੀਆ

ਬਿਕਰਮ ਸਿੰਘ ਮਜੀਠੀਆ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 10 Oct 2013

Last updated on: Oct 10, 2013, 00:00 IST

ਸੀਨੀਅਰ ਅਕਾਲੀ ਆਗੂ ਅਤੇ ਮਾਲ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਪੰਜਾਬੀਆਂ ਦੀ ਇਸ ਗੱਲੋਂ ਪ੍ਰਸ਼ੰਸਾ ਕੀਤੀ ਕਿ ਉਨ੍ਹਾਂ ਨੇ ਸੰਗਰੂਰ ਵਿਖੇ ਕਾਂਗਰਸ ਦੇ ਯੂਵਰਾਜ ਰਾਹੁਲ ਗਾਂਧੀ ਦਾ ਭਾਸ਼ਣ ਸ਼ੁਰੂ ਹੋਣ ਸਮੇਂ ਹੀ ਪੰਡਾਲ ਖਾਲੀ ਕਰ ਦਿੱਤਾ।ਮੀਡੀਆ ਨੂੰ ਜ਼ਾਰੀ ਬਿਆਨ ਵਿਚ ਸ. ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਸਮਾਗਮ ਵਿਚ ਸ਼ਿਰਕਤ ਕਰਦੇ ਹੋਏ ਪੰਜਾਬੀਆਂ ਨੇ ਇਸ ਗੱਲ ਦਾ ਸਬੂਤ ਦਿੱਤਾ ਕਿ ਉਹ ਸਿਆਸੀ ਵਿਚਾਰਧਾਰਾ ਵੱਖਰੀ ਰੱਖਦੇ ਹਨ ਪਰ ਕਾਂਗਰਸ ਦੇ ਯੂਵਰਾਜ ਵਲੋਂ ਇਸ ਸਮਾਗਮ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੂੰ ਸੱਦਾ ਨਾ ਦੇਕੇ ਸਦਾਚਾਰ ਤੇ ਸਵਿਧਾਨਿਕ ਰਿਵਾਇਤਾਂ ਦੀ ਕੀਤੀ ਗਈ ਉਲੰਘਣਾ ਨੂੰ ਸਵੀਕਾਰ ਨਹੀ ਕਰਦੇ। ਉਨ੍ਹਾਂ ਕਿਹਾ ਕਿ ਸਦਾਚਾਰ ਦੀ ਇਸ ਉਲੰਘਣਾ ਕਾਰਨ ਹੀ ਪੰਜਾਬੀਆਂ ਨੇ ਪੰਡਾਲ ਉਸ ਸਮੇਂ ਖਾਲੀ ਕਰ ਦਿੱਤਾ ਜਦੋ ਰਾਹੁਲ ਗਾਂਧੀ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਇਹ ਰਾਹੁਲ ਗਾਂਧੀ ਨੂੰ ਇਹ ਸੰਦੇਸ਼ ਦਿੱਤਾ ਹੈ ਕਿ ਉਹ ਉਸਦੀ ਹੋਛੀ ਰਾਜਨੀਤੀ ਅਤੇ ਤਹਜੀਬ ਤੋਂ ਉਲਟ ਵੱਡਿਆ ਦਾ ਸਤਿਕਾਰ ਨਾ ਕੀਤੇ ਜਾਣ ਦੀ ਗੱਲ ਨੂੰ ਸਵੀਕਾਰ ਨਹੀ ਕਰਦੇ। 

ਰਾਹੁਲ  ਦੇ ਭਾਸ਼ਣ 'ਤੇ ਚੋਟ ਕਰਦਿਅÎ ਸ. ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ  ਇਸ ਗੱਲ 'ਤੇ ਕਾਫੀ ਸਦਮਾਂ ਪੰਹੁਚਿਆ ਹੈ ਕਿ ਕਾਂਗਰਸ ਦਾ ਉਪ ਪ੍ਰਧਾਨ ਸਚਾਈ ਤੋਂ ਉਕਾ ਹੀ ਕੋਰਾ ਹੈ ਅਤੇ ਉਹ ਆਪਣੇ ਅਧਿਕਾਰੀਆਂ ਵਲੋਂ ਬਣਾਈ ਗਈ ਸਪੀਚ ਦਾ ਹੀ ਤੋਤਾ ਰੱਟਣ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਨੇ ਨਸ਼ਿਆ ਦੀ ਤਸਕਰੀ ਕੀਤੀ ਹੈ ਕਿ ਪਰ ਉਹ ਇਹ ਨਹੀਂ ਜਾਣਦਾ ਕਿ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਨਸ਼ਿਆ ਖਿਲਾਫ ਜੰਗ ਦਾ ਐਲਾਨ ਕਰ ਰੱਖਿਆ ਹੈ ਜਿਸ ਦੇ ਸਿੱਟੇ ਵਜੋਂ 7500 ਨਸ਼ਿਆਂ ਦੇ ਵਪਾਰੀ ਕਾਬੂ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬੀਤੇ ਸਮੇਂ ਵਿਚ ਕੀਤੀਆਂ ਗਈਆਂ ਗਿਰਫਤਾਰੀਆਂ ਇਹ ਸਿੱਧ ਕਰਦਿਆਂ ਹਨ ਕਿ ਸੀਮਾ ਸੁਰੱਖਿਆ ਬਲ ਦੇ ਜਵਾਨ ਸਮਗਲਰਾਂ ਨਾਲ ਮਿਲੇ ਹੋਏ ਹਨ। 

ਉਨ੍ਹਾਂ ਕਿਹਾ ਕਿ ਰਾਹੁਲ ਨੂੰ ਅਸਲ ਵਿਚ ਸੱਰਹਦ ਰਾਹੀਂ ਨਸ਼ਿਆ ਦੀ ਤਸਕਰੀ ਨੂੰ ਰੋਕਣ ਦੀ ਗੱਲ ਕਰਨੀ ਚਾਹੀਦੀ ਸੀ ਕਿਉਂਕਿ ਸਭ ਜਾਣਦੇ ਹਨ ਕਿ ਪੰਜਾਬ ਵਿਚ ਨਸ਼ਾ ਪਾਕਿਸਤਾਨ ਤੋਂ ਆਉਂਦਾ ਹੈ ਪਰ ਰਾਹੁਲ ਨੇ ਸਿਰਫ ਹੋਛੀ ਰਾਜਨੀਤੀ ਖੇਡਦਿਆਂ ਸਿਆਸੀ ਲਾਹਾ ਲੈਣ ਦੀ ਗੱਲ ਕੀਤੀ।ਸ. ਮਜੀਠੀਆ ਨੇ ਰਾਹੁਲ ਗਾਂਧੀ ਨੂੰ 'ਮਾਂ ਦਾ ਲਾਡਲਾ' ਦੱਸਦੇ ਹੋਏ ਕਿਹਾ ਕਿ ਉਹ ਸਿਰਫ ਆਪਣੀ ਮਾਂ ਦੀ ਹੀ ਗੱਲ ਸੁਣਦਾ ਹੈ ਜਿਸ ਨੂੰ ਇਹ ਨਹੀ ਪਤਾ ਕਿ ਨੇਸ਼ਨਲ ਕ੍ਰਾਈਮ ਰਿਕਾਰਡ ਬਿਓਰੋ ਦੀ ਰਿਪੋਰਟ ਵਿਚ ਪੰਜਾਬ ਨੂੰ ਦੇਸ਼ ਤੋਂ ਸੱਭ ਤੋਂ ਸੁਰੱਖਿਅਤ ਸੂਬਾ ਗਰਦਾਨਿਆ ਗਿਆ ਹੈ ਜਿਸ ਵਿਚ ਅਪਰਾਧਾਂ ਦਾ ਆਂਕੜਾ ਹੇਠਾ ਆਇਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇਸ ਰਿਪੋਰਟ ਵਿਚ ਜਾਬ ਨੂੰ ਔਰਤਾਂ 'ਤੇ ਹੁੰਦੇ ਅਪਰਾਧਾਂ ਦੇ ਮਾਮਲੇ ਵਿਚ ਸੁਰੱਖਿਅਤ ਆਖਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਦਾ ਇਹ ਯੂਵਰਾਜ ਗੁਜਰਾਤ ਦੇ ਸਿੱਖ ਕਿਸਾਨਾਂ ਬਾਰੇ ਗੱਲ ਕਰਦਿਆਂ ਬਾਰੇ ਤੋਤਾਂ ਰੱਟਣ ਹੀ ਕਰ ਰਿਹਾ ਹੈ ਕਿਉਂਕਿ ਉਸ ਨੂੰ ਇਹ ਨਹੀ ਦੱਸਿਆ ਗਿਆ ਕਿ ਸਿੱਖ ਕਿਸਾਨਾਂ ਦੀ ਇਹ ਦੁਰਦਸ਼ਾ ਕਾਂਗਰਸ ਪਹਿਲਾਂ ਵਾਲੀਆਂ ਸਰਕਾਰਾਂ ਵਲੋਂ ਕਾਨੂੰਨ ਵਿਚ ਕੀਤੀ ਗਈ ਤਰਮੀਮ ਕਾਰਨ ਹੀ ਹੋਈ ਹੈ।ਇਸੇ ਦੌਰਾਨ ਸ. ਮਜੀਠੀਆ ਨੇ ਕਿਹਾ ਕਿ ਸੰਗਰੂਰ ਦੇ ਇਸ ਸਮਾਗਮ ਵਿਚ ਕਾਂਗਰਸ ਦਾ ਵਖਰੇਵਾਂ ਅਤੇ ਪਾਟੋਧਾੜ ਸਾਹਮਣੇ ਆ ਗਈ ਕਿਉਂਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੌਜੁਦਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨਾਲ ਹੱਥ ਮਿਲਾਣ ਤੋਂ ਇੰਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੱਬ ਕੁੱਝ ਮੀਡੀਆ ਦੇ ਸਾਹਮਣੇ ਹੋਇਆ ਜਿਸ ਨਾਲ ਕਾਂਗਰਸ ਦੀ ਖੋਖਲੀ ਸਿਥਿਤੀ ਸਾਹਮਣੇ ਆ ਗਈ ।

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD