Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਹੁਲ ਗਾਂਧੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਦੇ ਸੁਪਨੇ ਨਹੀਂ ਦੇਖਣੇ ਚਾਹੀਦੇ-ਮਜੀਠੀਆ

ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਬਿਸਤਰਾ ਗੋਲ ਹੋਵੇਗਾ

Web Admin

Web Admin

5 ਦਰਿਆ ਨਿਊਜ਼

ਲੁਧਿਆਣਾ , 11 Oct 2013

Last updated on: Oct 11, 2013, 00:00 IST

ਲੋਕਤੰਤਰੀ ਪ੍ਰੰਪਰਾਵਾਂ ਦੀਆਂ ਧੱਜ਼ੀਆਂ ਉਡਾਉਣ ਵਾਲੇ ਕਾਂਗਰਸ ਦੇ ਆਗੂ ਸ੍ਰੀ ਰਾਹੁਲ ਗਾਂਧੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁੱਦੇ ਦੇ ਸੁਪਨੇ ਨਹੀਂ ਲੈਣੇ ਚਾਹੀਦੇ ਕਿਉਂਕਿ ਸਮੇਂ-ਸਮੇਂ ਤੇ ਉਹਨਾਂ ਵੱਲੋਂ ਦਿੱਤੇ ਜਾਂਦੇ ਬਚਕਾਨਾ ਬਿਆਨਾਂ ਤੋਂ ਇਹ ਸਿੱਧ ਹੁੰਦਾ ਹੈ ਕਿ ਉਹ ਇਸ ਅਹੁੱਦੇ ਲਈ ਕਾਬਲੀਅਤ ਹੀ ਨਹੀਂ ਰੱਖਦੇ। ਇੱਕ ਪਾਸੇ ਤਾਂ ਕੁੱਝ ਦਿਨ ਪਹਿਲਾਂ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅਮਰੀਕਾ ਵਿਖੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨੀ ਸੀ ਤਾਂ ਉਸ ਸਮੇਂ ਰਾਹੁਲ ਗਾਂਧੀ ਵੱਲੋਂ ਦਾਗੀ ਨੇਤਾਵਾਂ ਸਬੰਧੀ ਕੈਬਨਿਟ ਵੱਲੋਂ ਆਰਡੀਨੈਂਸ ਜਾਰੀ ਕਰਨ ਦੇ ਫੈਸਲੇ ਵਿਰੁੱਧ ਘਟੀਆਂ ਸ਼ਬਦਾਵਲੀ ਵਰਤ ਕੇ ਪ੍ਰਧਾਨ ਮੰਤਰੀ ਦੀ ਪੱਗ ਉਛਾਲੀ ਸੀ, ਉਥੇ ਪੰਜਾਬ ਵਿੱਚ ਆ ਕੇ ਉਹਨਾਂ ਵੱਲੋਂ ਡਾ. ਮਨਮੋਹਨ ਸਿੰਘ ਨੂੰ ਆਪਣਾ ਰਾਜਨੀਤਿਕ ਗੁਰੂ ਮੰਨਣ ਦੇ ਬਿਆਨ ਤੋਂ ਦੋਹਰੀ ਰਾਜਨੀਤੀ ਝਲਕਦੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਮਾਲ, ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਨੇ ਕਿਚਲੂ ਨਗਰ ਵਿਖੇ ਸ੍ਰੀ ਰਾਮ ਸ਼ਰਣਨਮ ਆਸ਼ਰਮ ਵੱਲੋਂ ਕਰਵਾਏ ਗਏ 'ਰਮਾਇਣ ਗਿਆਨ ਯੱਗ' ਵਿੱਚ ਸ਼ਮੂਲੀਅਤ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਦਾ ਇਹ ਰਿਕਾਰਡ ਹੈ ਕਿ ਉਹ ਦੇਸ਼ ਦੇ ਜਿਸ ਵੀ ਰਾਜ ਵਿੱਚ ਚੋਣਾਂ ਦੌਰਾਨ ਪ੍ਰਚਾਰ ਕਰਨ ਵਾਸਤੇ ਗਏ, ਉਥੇ ਕਾਂਗਰਸ ਦੀ ਬੁਰੀ ਤਰ੍ਹਾਂ ਹਾਰ ਹੋਈ। ਅਜਿਹਾ ਹੀ ਬਿਹਾਰ ਯੂ.ਪੀ. ਅਤੇ ਗੁਜਰਾਤ ਵਿੱਚ ਵਾਪਰਿਆ ਅਤੇ ਹੁਣ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਦਾ ਬੋਰੀਆ ਬਿਸਤਰਾ ਪੂਰੀ ਤਰ੍ਹਾਂ ਗੋਲ ਕਰ ਦੇਣਗੇ। 

 ਸ੍ਰ. ਮਜੀਠੀਆ ਨੇ ਰਾਹੁਲ ਗਾਂਧੀ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਦੀ ਬਾਂਹ ਫੜ੍ਹਨ ਦੇ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ, ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਵਿਤਕਰਾ ਕਰਕੇ ਹਮੇਸ਼ਾਂ ਧ੍ਰੋਹ ਕਮਾਇਆ ਹੈ, ਕਿਉਂਕਿ ਦੇਸ਼ ਦੇ ਹੋਰ ਰਾਜਾਂ ਦੇ ਕਿਸਾਨਾਂ, ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਵੱਡੀਆ ਰਿਆਇਤਾਂ ਦਿੱਤੀਆਂ ਗਈਆਂ ਹਨ, ਪ੍ਰਤੂੰ ਪੰਜਾਬ ਲਈ ਕੋਈ ਵੀ ਪੈਕੇਜ਼ ਦੇਣ ਦੀ ਥਾਂ ਤੇ ਫੋਕੀ ਬਿਆਨਬਾਜ਼ੀ ਕਰਕੇ ਮਗਰਮੱਛ ਦੇ ਹੰਝੂ ਵਹਾਏ ਜਾਂਦੇ ਹਨ। ਕੇਂਦਰ ਦੀ ਕਾਂਗਰਸ ਸਰਕਾਰ ਦੀ ਇਸ ਡਰਾਮੇਬਾਜ਼ੀ ਅਤੇ ਦੋਹਰੇ ਮਾਪਦੰਡਾਂ ਤੋਂ ਪੰਜਾਬ ਦੇ ਲੋਕ ਭਲੀ-ਭਾਂਤ ਜਾਣੂ ਹਨ। ਉਹਨਾਂ ਕਿਹਾ ਕਿ ਸੰਗਰੂਰ ਰੈਲੀ ਵਿੱਚ ਬਹੁਤ ਘੱਟ ਲੋਕਾਂ ਦੇ ਪੁੱਜਣ ਅਤੇ ਰਾਹੁਲ ਗਾਂਧੀ ਦੇ ਭਾਸ਼ਣ ਸਮੇਂ ਲੋਕਾਂ ਦੇ ਉਠ ਕੇ ਜਾਣ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ।  ਉਹਨਾਂ ਕਿਹਾ ਕਿ ਪਿਛਲੇ 50 ਸਾਲਾਂ ਤੋਂ ਦੇਸ਼ ਵਿੱਚ ਗਾਂਧੀ ਪਰਿਵਾਰ ਰਾਜ ਕਰ ਹੈ ਜਿਸ ਨੇ ਦੇਸ਼ ਦੇ ਕਿਸੇ ਵੀ ਵਰਗ ਦਾ ਕੁੱਝ ਵੀ ਨਹੀਂ ਸਵਾਰਿਆ ਸਗੋਂ ਦੇਸ਼ ਨੂੰ ਗਰੀਬੀ, ਭੁੱਖਮਰੀ, ਅਨਪੜ੍ਹਤਾ, ਬੇਰੋਜ਼ਗਾਰੀ ਅਤੇ ਮਹਿੰਗਾਈ ਵਧਾ ਕੇ ਆਮ ਲੋਕਾਂ ਦਾ ਜੀਣਾ ਦੁਸ਼ਵਾਰ ਕਰ ਦਿੱਤਾ ਹੈ। 

  ਪੰਜਾਬ ਵਿੱਚ ਨਸ਼ਿਆਂ ਦੇ ਪ੍ਰਚਲਨ ਬਾਰੇ ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਦੀ ਨਿੰਦਾ ਕਰਦਿਆਂ ਸ੍ਰ. ਮਜੀਠੀਆ ਨੇ ਕਿਹਾ ਕਿ ਅਫਗਾਨਿਸਤਾਨ ਅਤੇ ਹੋਰ ਗੁਆਂਢੀ ਦੇਸ਼ਾਂ ਤੋਂ ਹੈਰੋਈਨ ਅਤੇ ਹੋਰ ਨਸ਼ਿਆਂ ਦੀ ਤਸਕਰੀ ਲਈ ਸਿੱਧੇ ਤੌਰ ਤੇ ਕੇਂਦਰ ਸਰਕਾਰ ਜਿੰਮੇਵਾਰ ਹੈ, ਕਿਉਂਕਿ ਅੰਤਰ ਰਾਸ਼ਟਰੀ ਬਾਰਡਰ ਤੇ ਨਸ਼ਿਆਂ ਦੀ ਰੋਕਥਾਮ ਲਈ ਬੀ.ਐਸ.ਐਫ. ਜਿੰਮੇਵਾਰ ਹੁੰਦੀ ਹੈ ਜੋ ਕਿ ਸਿੱਧੀ ਕੇਂਦਰ ਦੇ ਅਧੀਨ ਹੈ। ਉਹਨਾਂ ਰਾਹੁਲ ਗਾਂਧੀ ਨੂੰ ਆਖਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸ੍ਰ. ਪ੍ਰਤਾਪ ਸਿੰਘ ਬਾਜਵਾ ਤੇ ਨਸ਼ਿਆਂ ਦੇ ਤਸਕਰਾਂ ਅਤੇ ਦੇਸ਼ ਵਿਰੋਧੀ ਅਨਸਰਾਂ ਨਾਲ ਸਬੰਧਾਂ ਬਾਰੇ ਲਾਏ ਦੋਸ਼ਾਂ ਦਾ ਸਪੱਸ਼ਟੀਕਰਨ ਦਿੱਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਦੇ ਉਪ-ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵੱਡੀ ਪੱਧਰ ਤੇ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਵੱਡੀ ਮਾਤਰਾ ਵਿੱਚ ਹੈਰੋਈਨ ਅਤੇ ਹੋਰ ਨਸ਼ੇ ਫੜ੍ਹੇ ਗਏ ਹਨ।

ਮਜੀਠੀਆ ਨੇ ਪੱਤਰਕਾਰਾਂ ਵੱਲੋਂ ਪੁੱਛੇ ਇੱਕ ਹੋਰ ਸੁਆਲ ਦੇ ਜੁਆਬ ਵਿੱਚ ਕਿਹਾ ਕਿ ਪੰਜਾਬ ਦੇ ਯੂਥ ਕਾਂਗਰਸੀ ਆਗੂਆਂ ਵੱਲੋਂ ਸ਼ੁਰੂ ਕੀਤੀ ਗਈ ਅਧਿਕਾਰ ਯਾਤਰਾ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਅੰਤਿਮ ਯਾਤਰਾ ਸਿੱਧ ਹੋਵੇਗੀ। ਉਹਨਾਂ ਅੱਗੇ ਕਿਹਾ ਕਿ ਪੰਜਾਬ ਤੋਂ ਲੋਕ ਸਭਾ ਵਿੱਚ ਕਾਂਗਰਸ ਦੇ 8 ਮੈਂਬਰ ਪਾਰਲੀਮੈਂਟਾਂ ਨੂੰ 'ਚੁਪ ਰਹਿਣ ਦਾ ਖਿਤਾਬ' ਮਿਲਣਾ ਚਾਹੀਦਾ ਹੈ ਕਿਊਂਕਿ ਉਹਨਾਂ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਲਈ ਪਾਰਲੀਮੈਟ ਵਿੱਚ ਇੱਕ ਸ਼ਬਦ ਵੀ ਨਹੀਂ ਬੋਲਿਆ। ਉਹਨਾਂ ਆਖਿਆ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੇ ਕਾਂਗਰਸੀ ਐਮ.ਪੀਜ਼ ਦੀ ਹੱਦ ਸਿਰਫ ਸੰਬੈਰੀਅਰ ਤੱਕ ਹੈ ਅਤੇ ਉਹਨਾਂ ਦਾ ਆਮ ਲੋਕਾਂ ਵਿੱਚ ਕੋਈ ਅਧਾਰ ਨਹੀਂ ਹੈ।

ਮਜੀਠੀਆ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਕੇਂਦਰ ਵਿੱਚ ਐਨ.ਡੀ.ਏ. ਦੀ ਅਗਵਾਈ ਵਾਲੀ ਸਰਕਾਰ ਬਨਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਲਈ ਅੱਗੇ ਆਉਣ ਤਾਂ ਜੋ ਦੇਸ਼ ਨੂੰ ਆਰਥਿਕ ਨਿਗਾਰ ਵਿੱਚੋਂ ਬਾਹਰ ਕੱਢਿਆ ਜਾ ਸਕੇ ਅਤੇ ਦੇਸ਼ ਨੂੰ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਨਿਜਾਤ ਦਿਵਾਈ ਜਾ ਸਕੇ। ਇਸ ਤੋਂ ਪਹਿਲਾਂ ਸ੍ਰ. ਮਜੀਠੀਆ ਨੇ ਸ੍ਰੀ ਰਾਮ ਸ਼ਰਣਨਮ ਆਸ਼ਰਮ ਵੱਲੋਂ ਕਿਚਲੂ ਨਗਰ ਵਿਖੇ ਕਰਵਾਏ ਗਏ ਰਮਾਇਣ ਪਾਠ ਵਿੱਚ ਸ਼ਮੂਲੀਅਤ ਕੀਤੀ ਅਤੇ ਭਗਤ ਸ੍ਰੀ ਹੰਸ ਰਾਜ ਜੀ ਅਤੇ ਸ੍ਰੀ ਕ੍ਰਿਸ਼ਨ ਵਿੱਜ ਜੀ ਤੋਂ ਅਲਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੇਨ ਸ੍ਰ. ਹੀਰਾ ਸਿੰਘ ਗਾਬੜੀਆ ਅਤੇ ਸ੍ਰੀ ਪ੍ਰਵੀਨ ਚੌਧਰੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD