Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵਲੋਂ ਮਾਈ ਭਾਗੋ ਵਿਦਿਆ ਸਕੀਮ ਤਹਿਤ ਕੁੜੀਆਂ ਨੂੰ ਡੇਢ ਲੱਖ ਸਾਈਕਲ ਵੰਡਣ ਦੀ ਤਿਆਰੀ

ਜਗਰਾਉਂ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ

Web Admin

Web Admin

5 ਦਰਿਆ ਨਿਊਜ਼

ਚੰਡੀਗ਼ੜ , 12 Oct 2013

Last updated on: Oct 12, 2013, 00:00 IST

ਪੰਜਾਬ ਸਰਕਾਰ ਵਲੋਂ ਮਾਈ ਭਾਗੋ ਵਿਦਿਆ ਸਕੀਮ ਤਹਿਤ ਸਰਕਾਰੀ ਸਕੂਲਾਂ ਦੀਆਂ 11 ਵੀਂ ਤੇ 12 ਵੀਂ ਕਲਾਸ ਦੀਆਂ ਕੁੜੀਆਂ ਨੂੰ 1,52,330 ਸਾਈਕਲ ਵੰਡਣ ਦੀ ਤਿਆਰੀ ਕਰ ਲਈ ਗਈ ਹੈ। ਇਸ ਸਕੀਮ ਦੀ ਸ਼ੁਰੂਆਤ 25 ਅਕਤੂਬਰ ਨੂੰ ਜਗਰਾਉਂ (ਲੁਧਿਆਣਾ) ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੀਤੀ ਜਾਵੇਗੀ। ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਲੁਧਿਆਣਾ ਜਿਲੇ ਦੇ ਵਿਧਾਇਕਾਂ, ਸਮਾਜਿਕ ਸੁਰੱਖਿਆ ਤੇ ਸੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜਿਲੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਸਕੀਮ ਲਈ ਪੰਜਾਬ ਸਰਕਾਰ ਵਲੋਂ 41.90 ਕਰੋੜ ਰੁਪੈ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਕੁੜੀਆਂ ਨੂੰ ਸਿੱਖਿਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਇਹ ਸਕੀਮ 2011-12 ਵਿਚ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਉਸ ਵੇਲੇ 30 ਕਰੋੜ ਰੁਪੈ ਨਾਲ 1 ਲੱਖ 11 ਹਜ਼ਾਰ ਲੜਕੀਆਂ ਨੂੰ ਮੁਫਤ ਸਾਈਕਲ ਵੰਡੇ ਗਏ ਸਨ। ਸ. ਮਜੀਠੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਗਲੇ 2 ਮਹੀਨਿਆਂ ਦੌਰਾਨ ਸ਼ੁਰੂ ਕੀਤੇ ਜਾਣ ਵਾਲੇ ਅਨੇਕਾਂ ਲੋਕ ਭਲਾਈ ਸਕੀਮਾਂ ਦੀ ਸ਼ੁਰੂਆਤ ਸਾਈਕਲ ਵੰਡਣ ਨਾਲ ਹੋਵੇਗੀ। ਉਨਾਂ ਵਿਧਾਇਕਾਂ ਨੂੰ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਹੋਣ ਦੇ ਨਾਤੇ ਉਨਾਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਲੋਕਪੱਖੀ ਯੋਜਨਾਵਾਂ ਦਾ ਹੇਠਲੇ ਪੱਧਰ 'ਤੇ ਤੇਜੀ ਨਾਲ ਸਫਲਤਾਪੂਰਵਕ ਲਾਗੂ ਹੋਣਾ ਯਕੀਨੀ ਬਣਾਉਣ। ਉਨਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਲੋਕਾਂ ਦੀ ਸਹੂਲਤ ਲਈ ਪਾਰਕਿੰਗ ਤੇ ਪੀਣ ਵਾਲੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ। ਇਸੇ ਦੌਰਾਨ ਮੀਟਿੰਗ ਵਿਚ ਭਾਗ ਲੈਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਪਾਇਲ ਤੋਂ ਵਿਧਾਇਕ ਸ੍ਰੀ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਅਜਿਹੀਆਂ ਲੋਕ ਪੱਖੀ ਨੀਤੀਆਂ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪ੍ਰਸਾਰ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਉਨਾਂ ਨੂੰ ਮਿਲ ਰਹੇ ਲਾਭÎਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਮੀਟਿੰਗ ਵਿਚ ਮੁੱਖ ਤੌਰ 'ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ, ਦਰਸ਼ਨ ਸਿੰਘ ਸ਼ਿਵਾਲਿਕ, ਮਨਪ੍ਰੀਤ ਸਿੰਘ ਇਆਲੀ ਤੇ ਐਸ.ਆਰ. ਕਲੇਰ (ਸਾਰੇ ਵਿਧਾਇਕ), ਹੀਰਾ ਸਿੰਘ ਗਾਬੜੀਆ ਤੇ ਜਗਦੀਸ਼ ਸਿੰਘ ਗਰਚਾ ਦੋਵੇਂ ਸਾਬਕਾ ਮੰਤਰੀ, ਅਮਰੀਕ ਸਿੰਘ ਆਲੀਵਾਲ ਸਾਬਕਾ ਸਾਂਸਦ, ਇੰਦਰ ਇਕਬਾਲ ਸਿੰਘ ਅਟਵਾਲ ਤੇ ਜਗਜੀਵਨ ਸਿੰਘ ਖੀਰਨੀਆਂ ਦੋਵੇਂ ਸਾਬਕਾ ਵਿਧਾਇਕ, ਜਗਪਾਲ ਸਿੰਘ ਸੰਧੂ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਅੰਜਲੀ ਭਾਵੜਾ ਪ੍ਰਮੁੱਖ ਸਕੱਤਰ ਸਿੱਖਿਆ, ਗਗਨਦੀਪ ਸਿੰਘ ਬਰਾੜ ਤੇ ਗੁਰਕੀਰਤ ਕਿਰਪਾਲ ਸਿੰਘ, ਦੋਵੇਂ ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ, ਡੀ.ਸੀ. ਲੁਧਿਆਣਾ ਰਜਤ ਅਗਰਵਾਲ ਤੇ ਆਸ਼ਿਸ਼ ਚੌਧਰੀ ਐਸ.ਐਸ.ਪੀ. ਲੁਧਿਆਣਾ ਦਿਹਾਤੀ ਹਾਜ਼ਰ ਸਨ।

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD