Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਾਊ ਕੇਦਰਾਂ ਵਿੱਚ ਕਰਵਾਇਆ ਜਾ ਰਿਹਾ ਇਲਾਜ-ਐਸ.ਐਸ.ਪੀ.

ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਦਰ ਜਨੇਰ ਦੀ ਕੀਤੀ ਅਚਨਚੇਤ ਚੈਕਿੰਗ

Web Admin

Web Admin

5 Dariya News

ਮੋਗਾ , 08 Aug 2018

Last updated on: Aug 08, 2018, 00:00 IST

ਸੀਨੀਅਰ ਪੁਲਿਸ ਕਪਤਾਨ. ਗੁਰਪ੍ਰੀਤ ਸਿੰਘ ਤੂਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕੇਸ਼ਵ ਗੋਇਲ, ਸਿਵਲ ਸਰਜਨ ਡਾ. ਸੁਸ਼ੀਲ ਜੈਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਐਸ.ਕੇ. ਸੇਤੀਆ ਵੱਲੋ ਅੱਜ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਮੁੜ ਵਸਾਊ ਕੇਦਰ ਜਨੇਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਸ੍ਰ. ਗੁਰਪ੍ਰੀਤ ਸਿੰਘ ਤੂਰ ਨੇ ਕੇਂਦਰ ਵਿੱਚ ਦਾਖਲ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਖਿਲਾਫ਼ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਨਸ਼ੇ ਦੀ ਦਲਦਲ ਵਿੱਚ ਫ਼ਸੇ ਨੌਜਵਾਨਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕੇਦਰ ਵਿੱਚ ਦਾਖਲ ਮਰੀਜ਼ਾਂ ਨੂੰ ਨਸ਼ਿਆਂ ਵਿੱਚੋ ਨਿਕਲਣ ਲਈ ਹਮਦਰਦੀ ਭਰੇ ਵਤੀਰੇ ਨਾਲ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਚੰਗੇ ਸ਼ਹਿਰੀ ਬਣਨ, ਤਾਂ ਂਜੋ ਉਹ ਆਪਣੇ ਬੱਚਿਆਂ ਅਤੇ ਮਾਤਾ-ਪਿਤਾ ਦੀ ਚੰਗੇ ਢੰਗ ਨਾਲ ਦੇਖਭਾਲ ਕਰਨ ਦੇ ਕਾਬਲ ਬਣ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਪਿੰਡ-ਪਿੰਡ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉੱਥੇ ਨਸ਼ੇ ਵੇਚਣ ਵਾਲੇ ਅਨਸਰਾਂ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਮਰੀਜ਼ਾਂ ਨਾਲ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ ਇਸ ਮੌਕੇ ਸਮੁੱਚੀ ਟੀਮ ਵੱਲੋ ਕੇਦਰ ਵਿੱਚ ਬਣੀ ਲਾਇਬਰੇਰੀ, ਮਰੀਜ਼ਾਂ ਦੇ ਵਾਰਡ, ਜਿੰਮ ਅਤੇ ਬਾਥਰੂਮ ਵੀ ਚੈੱਕ ਕੀਤੇ ਗਏ। ਸ੍ਰੀ ਕੇਸ਼ਵ ਗੋਇਲ ਵੱਲੋ ਮਰੀਜ਼ਾਂ ਅਤੇ ਸਟਾਫ਼ ਦਾ ਹਾਜ਼ਰੀ ਰਜਿਸਟਰ ਵੀ ਚੈੱਕ ਕੀਤਾ ਗਿਆ ਅਤੇ ਉਨ੍ਹਾਂ ਸਕੱਤਰ ਰੈੱਡ ਕਰਾਸ ਸੁਸਾਇਟੀ ਮੋਗਾ ਸਤਿਨਾਮ ਸਿੰਘ ਅਤੇ ਪ੍ਰੋਜੈਕਟ ਡਾਇਰੈਕਟਰ ਬਲਵੰਤ ਸਿੰਘ ਸੰਘੇੜਾ ਤੋ ਕੇਦਰ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਪ੍ਰਕੀਤੀ।

 

Tags: Anti Drug Mission , SSP Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD