Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਆਪਣੀਆਂ ਜੜਾਂ ਨਾਲ ਜੁੜੋ : ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਪਟਿਆਲਾ ਦੇ ਇਤਿਹਾਸਕ ਸਥਾਨਾਂ ਦਾ ਦੌਰਾ

ਪੰਜਾਬ ਸਰਕਾਰ ਵੱਲੋਂ ਨੌਜਵਾਨ ਪ੍ਰਵਾਸੀਆਂ ਨੂੰ ਪੰਜਾਬੀ ਸਭਿਆਚਾਰ ਤੋਂ ਜਾਣੂ ਕਰਵਾਉਣ ਲਈ ਸੀ.ਵਾਈ.ਆਰ. ਪ੍ਰੋਗਰਾਮ ਤਹਿਤ ਪਹਿਲਾ ਗਰੁੱਪ ਪੰਜਾਬ ਪੁੱਜਾ

5 Dariya News

ਪਟਿਆਲਾ , 09 Aug 2018

ਆਪਣੀਆਂ ਜੜਾਂ ਨਾਲ ਜੁੜੋ ਪ੍ਰੋਗਰਾਮ ਤਹਿਤ ਇੰਗਲੈਡ ਤੋਂ ਆਏ 14 ਪ੍ਰਵਾਸੀ ਪੰਜਾਬੀ ਨੌਜਵਾਨਾਂ ਦਾ ਪਹਿਲਾਂ ਗਰੁੱਪ ਅੱਜ ਪਟਿਆਲਾ ਵਿਖੇ ਪੁੱਜਾ ਅਤੇ ਇਸ ਮੌਕੇ ਉਨ੍ਹਾਂ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਇਸ ਉਪਰੰਤ ਉਨ੍ਹਾਂ ਐਨ.ਆਈ.ਐਸ. ਪਟਿਆਲਾ ਵਿਖੇ ਸਪੋਰਟਸ ਮਿਊਜ਼ੀਅਮ ਵਿੱਚ ਭਾਰਤੀ ਖਿਡਾਰੀਆਂ ਦੀ ਪ੍ਰਾਪਤੀਆਂ ਨੂੰ ਬੜੀ ਗਹੁ ਨਾਲ ਦੇਖਿਆ ਅਤੇ ਦੁਪਹਿਰ ਸਮੇਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਭਿਆਚਾਰਕ ਪ੍ਰੋਗਰਾਮ ਦਾ ਅਨੰਦ ਮਾਣਿਆ ਤੇ ਸ਼ਾਮ ਵੇਲੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਗਏ। ਇਸ ਪ੍ਰੋਗਰਾਮ ਬਾਰੇ ਗੱਲ ਕਰਦਿਆ 14 ਨੌਜਵਾਨਾਂ ਨਾਲ ਇੰਗਲੈਡ ਤੋਂ ਆਏ ਪ੍ਰੋਗਰਾਮ ਦੇ ਕੋਆਰਡੀਨੇਟਰ ਸ. ਵਰਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਜਿਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਜਾ ਵੱਡੇ-ਵਡੇਰੇ ਵਿਦੇਸ਼ਾਂ ਵਿੱਚ ਰਹਿੰਦੇ ਹਨ ਜਾ ਵੱਸ ਗਏ ਹਨ ਲਈ ਆਪਣੀਆਂ ਜੜਾਂ ਨਾਲ ਜੁੜੋ ਪ੍ਰੋਗਰਾਮ ਆਰੰਭ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਪੰਜਾਬੀ ਮੂਲ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਦਾ ਪਹਿਲਾਂ ਗਰੁੱਪ 10 ਦਿਨਾਂ ਪੰਜਾਬ ਦੌਰੇ 'ਤੇ ਆਇਆ ਹੈ। ਉਨ੍ਹਾਂ ਦੱਸਿਆ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਪੰਜਾਬੀ ਮੂਲ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਪਣੇ ਵਿਰਸੇ ਨੂੰ ਜਾਣਨ ਲਈ ਆਪਣੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਉਣ ਦਾ ਮੌਕਾ ਦੇਣਾ ਹੈ। ਇਸ ਮੌਕੇ ਐਨ.ਆਰ.ਆਈ. ਨੌਜਵਾਨਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥ ਗਿਆਨੀ ਪ੍ਰਨਾਮ ਸਿੰਘ ਨੇ ਸਿਰੋਪਾਉ ਪਾਕੇ ਨੌਜਵਾਨਾਂ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ। 

ਇਸ ਮੌਕੇ ਟੂਰਿਸਟ ਗਾਈਡ ਪਟਿਆਲਾ ਸ਼੍ਰੀ ਸਰਬਜੀਤ ਸਿੰਘ ਨੇ ਪਟਿਆਲਾ ਦੇ ਇਤਿਹਾਸ ਤੋਂ ਨੌਜਵਾਨਾ ਨੂੰ ਜਾਣੂ ਕਰਵਾਇਆ। ਇਸ ਉਪਰੰਤ ਨੌਜਵਾਨਾਂ ਵੱਲੋਂ ਐਨ.ਆਈ.ਐਸ. ਪਟਿਆਲਾ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਖਿਡਾਰੀਆਂ ਦੇ ਬਣੇ ਮਿਊਜ਼ੀਅਮ ਨੂੰ ਬੜੀ ਗਹੁ ਨਾਲ ਦੇਖਿਆ ਇਸ ਮੌਕੇ ਐਨ.ਆਈ.ਐਸ. ਦੇ ਕੋਚ ਵੀ.ਕੇ. ਵਰਮਾ ਨੇ ਨੌਜਵਾਨਾਂ ਨੂੰ ਐਨ.ਆਈ.ਐਸ. ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਪਟਿਆਲਾ ਦੌਰੇ ਬਾਰੇ ਗੱਲ ਕਰਦਿਆ ਨੌਜਵਾਨਾਂ ਨੇ ਕਿਹਾ ਕਿ ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਕੇ ਉਨ੍ਹਾਂ ਬੜੇ ਸਕੂਨ ਦਾ ਅਨੁਭਵ ਕੀਤਾ ਹੈ। ਉਨ੍ਹਾਂ ਕਿਹਾ ਕਿ ਐਨ.ਆਈ.ਐਸ. ਵਿਖੇ ਮਿਊਜ਼ੀਅਮ ਵਿੱਚ ਭਾਰਤੀ ਖਿਡਾਰੀਆਂ ਦੀਆ ਪ੍ਰਾਪਤੀਆਂ ਦੇਖਕੇ ਉਨ੍ਹਾਂ ਨੂੰ ਭਾਰਤੀ ਮੂਲ ਦੇ ਹੋਣ 'ਤੇ ਮਾਣ ਮਹਿਸੂਸ ਹੋਇਆ ਹੈ। ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਸਭਿਆਚਾਰਕ ਪ੍ਰੋਗਰਾਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤੋਂ ਸਾਨੂੰ ਸਾਡੇ ਅਮੀਰ ਸਭਿਆਚਾਰ ਦੀ ਮਹਿਕ ਮਹਿਸੂਸ ਹੋਈ ਹੈ। ਨੌਜਵਾਨਾਂ ਨੇ ਗੱਲ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਕਿਉਂÎਕਿ ਜੇਕਰ ਅਸੀ ਇਕੱਲੇ-ਇਕੱਲੇ ਪੰਜਾਬ ਆਈਏ ਤਾਂ ਅਸੀਂ ਪੰਜਾਬ ਦੇ ਸਾਰੇ ਇਤਿਹਾਸਕ ਸਥਾਨਾਂ ਨੂੰ ਇਸ ਤਰਾਂ ਨਹੀਂ ਸੀ ਦੇਖ ਸਕਦੇ। ਉਨ੍ਹਾਂ ਕਿਹਾ ਕਿ ਸਾਨੂੰ ਹਰ ਇਤਿਹਾਸਕ ਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਜੋ ਕਿ ਇੱਕ ਚੰਗਾ ਉਪਰਾਲਾ ਹੈ। ਇਸ ਮੌਕੇ ਨੌਜਵਾਨਾਂ ਨਾਲ ਸੈਰ ਸਪਾਟਾ ਵਿਭਾਗ ਦੇ ਜ਼ਿਲ੍ਹਾ ਟੂਰਿਸਟ ਅਫ਼ਸਰ ਅੰਮ੍ਰਿਤਸਰ ਸਾਹਿਬ ਸ਼੍ਰੀ ਗੁਰਸ਼ਰਨ ਸਿੰਘ, ਟੂਰਿਸਟ ਅਫ਼ਸਰ ਪਟਿਆਲਾ ਸ਼੍ਰੀ ਹਰਦੀਪ ਸਿੰਘ, ਟੂਰਿਸਟ ਅਫ਼ਸਰ ਬਠਿੰਡਾ ਸ਼੍ਰੀ ਗੁਰਜੋਤ ਸਿੰਘ ਹਾਜ਼ਰ ਸਨ।

 

Tags: Connect to Your Roots

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD