Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਨੇ ਉਪਰਾਲੇ- ਮਨਪ੍ਰੀਤ ਸਿੰਘ

ਝੋਨੇ ਦੀ ਫ਼ਸਲ 'ਤੇ ਸਮੇਂ ਸਿਰ ਅਤੇ ਸਿਫ਼ਾਰਸ-ਸ਼ੁਦਾ ਮਿਕਦਾਰ ਵਿੱਚ ਹੀ ਪਾਈ ਜਾਵੇ ਯੂਰੀਆ ਖਾਦ

Web Admin

Web Admin

5 Dariya News

ਫਾਜ਼ਿਲਕਾ , 09 Aug 2018

Last updated on: Aug 09, 2018, 00:00 IST

ਡਿਪਟੀ ਕਮਿਸ਼ਨਰ  ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਖੇਤੀਬਾੜੀ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡਾਂ ਵਿੱਚ ਸੈਮੀਨਾਰ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਕਿਸਾਨਾਂ ਨੂੰ ਫਸਲ ਵਿੱਚ ਵਿਭਿਨਤਾ ਲਿਆਉਣ ਅਤੇ ਸਹਾਇਕ ਧੰਦੇ ਅਪਣਾਉਣ ਲਈ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ. ਬਲਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕਿਸਾਨ ਵੀਰ ਝੋਨੇ ਦੀ ਫ਼ਸਲ 'ਤੇ ਸਮੇਂ ਸਿਰ ਅਤੇ ਸਿਫ਼ਾਰਸ-ਸ਼ੁਦਾ ਮਿਕਦਾਰ ਵਿੱਚ ਹੀ ਯੂਰੀਆ ਖਾਦ ਪਾਉਣ। ਇਸ ਨਾਲ ਜਿੱਥੇ ਫ਼ਸਲ ਦਾ ਝਾੜ ਵੱਧ ਹੋਵੇਗਾ ਉੱਥੇ ਉਨ੍ਹਾਂ ਦਾ ਖੇਤੀ ਖਰਚਾ ਵੀ ਘੱਟ ਹੋਵੇਗਾ।। ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀ ਫ਼ਸਲ ਲਈ ਕੇਵਲ ਦੋ ਥੈਲੇ ਹੀ ਯੂਰੀਆ ਖਾਦ ਦੀ ਸਿਫ਼ਾਰਸ ਕੀਤੀ ਹੋਈ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀ ਤਕਨੀਕਾਂ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਝੋਨੇ ਦੀ ਲਵਾਈ ਤੋਂ ਪਹਿਲਾਂ ਜੰਤਰ/ਮੂੰਗੀ ਦੀ ਫ਼ਸਲ ਬਤੌਰ ਹਰੀ ਖਾਦ ਖੇਤ ਵਿੱਚ ਉਗਾਈ ਹੋਵੇ, ਤਾਂ ਯੂਰੀਆ ਖਾਦ ਦੇ ਕੇਵਲ ਇੱਕ ਤੋਂ ਡੇਢ ਥੈਲੇ ਹੀ ਲੋੜੀਂਦੇ ਹਨ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਯੂਰੀਆ ਖਾਦ ਪਨੀਰੀ ਲਗਾਉਣ ਤੋਂ ਕੇਵਲ 45 ਦਿਨਾਂ ਦੇ ਅੰਦਰ ਹੀ ਪਾਉਣੀ ਚਾਹੀਦੀ ਹੈ, ਇਸ ਤੋਂ ਬਾਅਦ ਪਾਈ ਯੂਰੀਆ ਖਾਦ ਦਾ ਫ਼ਸਲ ਨੂੰ ਕੋਈ ਲਾਭ ਨਹੀਂ ਹੁੰਦਾ। ਉਨ੍ਹਾਂ ਇਹ ਵੀ ਕਿਹਾ ਕਿ ਸਿਫ਼ਾਰਸ ਤੋਂ ਜ਼ਿਆਦਾ ਅਤੇ 45 ਦਿਨਾਂ ਤੋਂ ਬਾਅਦ ਪਾਈ ਯੂਰੀਆ ਖਾਦ ਹਾਨੀਕਾਰਕ ਕੀੜਿਆਂ ਖਾਸ ਕਰਕੇ ਤੇਲਾ ਅਤੇ ਬੀਮਾਰੀਆਂ ਨੂੰ ਸੱਦਾ ਦਿੰਦੀ ਹੈ, ਜਿਸ ਨਾਲ ਨਾ ਕੇਵਲ ਕਿਸਾਨ ਦਾ ਖਰਚਾ ਵੱਧਦਾ ਹੈ ਤੇ ਝਾੜ ਘੱਟਦਾ ਹੈ, ਸਗੋਂ ਧਰਤੀ ਅਤੇ ਵਾਤਾਵਰਣ ਵਿੱਚ ਜ਼ਹਿਰਾਂ ਦੀ ਮਿਕਦਾਰ ਵੀ ਵੱਧਦੀ ਹੈ। ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਯੂਰੀਆ ਪਾਉਣ ਸਮੇਂ ਖੇਤ ਵਿੱਚੋਂ ਪਾਣੀ ਬਿਲਕੁੱਲ ਘਟਾ ਦੇਣਾ ਚਾਹੀਦਾ ਹੈ ਅਤੇ ਯੂਰੀਆ ਪਾਉਣ ਤੋਂ ਬਾਅਦ ਤੀਸਰੇ ਦਿਨ ਪਾਣੀ ਦੇਣਾ ਚਾਹੀਦਾ ਹੈ।

 

Tags: Tandarust Punjab , DC Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD