Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਖਾਣ ਪੀਣ ਦਾ ਕਾਰੋਬਾਰ ਕਰਨ ਵਾਲਿਆਂ ਦੀ ਜਾਂਚ ਲਗਾਤਾਰ ਕਰਨ ਦੇ ਹੁਕਮ

'ਫੂਡ ਬਿਜਨੈਸ' ਦਾ ਕੰਮ ਕਰਨ ਵਾਲੇ ਸਾਰੇ ਕਾਰੋਬਾਰੀ 31 ਅਗਸਤ ਤੱਕ ਹੋਣ ਰਜਿਸਟਰਡ- ਲਖਬੀਰ ਸਿੰਘ ਭਾਗੋਵਾਲੀਆ

Web Admin

Web Admin

5 Dariya News

ਅੰਮ੍ਰਿਤਸਰ , 09 Aug 2018

Last updated on: Aug 09, 2018, 00:00 IST

ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ ਅਗਰਵਾਲ ਨੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫੂਡ ਸੇਫਟੀ ਐਕਟ ਨੂੰ ਲੈ ਕੇ ਜਿਲ੍ਹਾ ਸਿਹਤ ਅਫਸਰ ਲਖਬੀਰ ਸਿੰਘ ਭਾਗੋਵਾਲੀਆ, ਗਗਨਦੀਪ ਕੌਰ ਫੂਡ ਸੇਫਟੀ ਅਫਸਰ ਅਤੇ ਸਿਮਰਨਜੀਤ ਸਿੰਘ ਗਿੱਲ ਫੂਡ ਸੇਫਟੀ ਅਫਸਰ ਨਾਲ ਕੀਤੀ ਵਿਸ਼ੇਸ਼ ਮੀਟਿੰਗ ਵਿਚ ਹਦਾਇਤ ਕੀਤੀ ਕਿ ਅੰਮ੍ਰਿਤਸਰ ਵਿਚ ਚੱਲਦੇ ਹੋਟਲਾਂ, ਰੈਸਟੋਰੈਂਟ ਤੇ ਹੋਰ ਖਾਣ-ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ, ਦੁਕਾਨਾਂ ਵਾਲਿਆਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੋ ਵੀ ਕਾਰੋਬਾਰੀ ਇਸ ਐਕਟ ਅਧੀਨ ਆਪਣੇ ਆਪ ਨੂੰ ਰਜਿਸਟਰਡ ਨਹੀਂ ਕਰਦਾ ਤੇ ਲਾਇਸੈਂਸ ਨਹੀਂ ਬਣਾਉਂਦਾ ਉਸ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਹਰ ਖਾਣ ਪੀਣ ਦਾ ਕਾਰੋਬਾਰੀ ਸਾਈਟ 6ssai.gov.in ਤੇ ਜਾ ਕੇ ਲਾਇਸੈਂਸ ਲਈ ਆਨ ਲਾਈਨ ਅਪਲਾਈ ਕਰ ਸਕਦਾ ਹੈ ਅਤੇ ਇਸ ਲਈ ਕਿਸੇ ਵੀ ਦਫਤਰ ਜਾਣ ਦੀ ਲੋੜ ਨਹੀਂ।  ਉਨ੍ਰਾਂ ਕਿਹਾ ਕਿ ਜਿਹੜੇ ਕਾਰੋਬਾਰੀ 31 ਅਗਸਤ ਤੱਕ ਆਪਣਾ ਲਾਇਸੈਂਸ ਨਹੀਂ ਲੈਂਦੇ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਲਾਨਾ 12 ਲੱਖ ਤੋਂ ਘੱਟ ਟਰਨ ਓਵਰ ਕਰਨ ਵਾਲੇ ਵਪਾਰੀਆਂ ਦੀ ਲਾਇਸੈਂਸ ਫੀਸ 100 ਰੁਪਏ ਅਤੇ 12 ਲੱਖ ਤੋਂ ਵੱਧ ਟਰਨ ਓਵਰ ਕਰਨ ਵਾਲੇ ਵਪਾਰੀਆਂ ਦੀ ਲਾਇਸੈਂਸ ਫੀਸ 2000 ਰੁਪਏ ਤੋਂ ਸ਼ੁਰੂ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਲੈਣ ਲਈ ਵਪਾਰੀ ਸਿਵਲ ਸਰਜਨ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। 

ਅਗਰਵਾਲ ਨੇ ਕਿਹਾ ਕਿ ਜਿਲ੍ਹਾ ਵਾਸੀਆਂ ਅਤੇ ਇੱਥੇ ਆਉਂਦੇ ਸੈਲਾਨੀਆਂ ਤੇ ਯਾਤਰੀਆਂ ਨੂੰ ਤੰਦਰੁਸਤ ਰੱਖਣ ਲਈ ਇਹ ਜ਼ਰੂਰੀ ਹੈ ਕਿ ਇੱਥੇ ਖਾਣ-ਪੀਣ ਦੀਆਂ ਵਸਤਾਂ ਬਣਾਉਂਦੇ ਤੇ ਵਰਤਾਉਂਦੇ ਹਰੇਕ ਕਾਰੋਬਾਰੀ ਖੁਰਾਕੀ ਵਸਤਾਂ ਦੀ ਸਾਂਭ-ਸੰਭਾਲ, ਗੁਣਵਤਾ ਅਤੇ ਸਾਫ-ਸਫਾਈ ਦਾ ਧਿਆਨ ਰੱਖੇ, ਤਾਂ ਜੋ ਆਮ ਲੋਕ ਬਿਮਾਰੀਆਂ ਤੋਂ ਬਚੇ ਰਹਿਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਹੈਜ਼ਾ, ਟਾਈਫਾਈਡ, ਪੀਲੀਆ ਵਰਗੀਆਂ ਬਿਮਾਰੀਆਂ ਜਿੱਥੇ ਰਸੋਈ ਤੇ ਭੋਜਨ ਦੀ ਸਾਫ-ਸਫਾਈ ਸਹੀ ਨਾ ਹੋਣ ਕਾਰਨ ਫੈਲਦੀਆਂ ਹਨ, ਉਥੇ ਭੋਜਨ ਪਦਾਰਥਾਂ ਵਿਚ ਮਿਲਾਵਟ ਕਾਰਨ ਕੈਂਸਰ ਤੇ ਗਰੁਦੇ ਦੇ ਭਿਆਨਕ ਰੋਗ ਵੀ ਹੁੰਦੇ ਹਨ। ਉਨਾਂ ਹਦਾਇਤ ਕੀਤੀ ਕਿ ਰੇਹੜੀ ਤੋਂ ਲੈ ਕੇ ਪੰਜ ਤਾਰਾ ਹੋਟਲ ਤੱਕ ਦੇ ਹਰੇਕ ਅਦਾਰੇ ਦੀ ਨਿਰੰਤਰ ਜਾਂਚ-ਪੜਤਾਲ ਕੀਤੀ ਜਾਵੇ। ਉਨਾਂ ਭੋਜਨ ਪਦਾਰਥਾਂ ਵਿੱਚ ਮਿਲਾਵਟ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਇਸ ਕੰਮ ਤੋਂ ਬਾਝ ਆ ਜਾਣ, ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। ਸਿਹਤ ਅਧਿਕਾਰੀ ਸ. ਲਖਬੀਰ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਉਕਤ ਲਾਇਸੈਂਸ ਲੈਣ ਲਈ ਕਿਸੇ ਦਫਤਰ ਜਾਣ ਦੀ ਲੋੜ ਨਹੀਂ, ਕੇਵਲ ਆਨ ਲਾਈਨ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਦੀ ਵੈਬਸਾਈਟ 'ਤੇ ਜਾ ਕੇ 100 ਰੁਪਏ ਫੀਸ ਭਰਕੇ ਅਪਲਾਈ ਕਰਨਾ ਹੈ ਅਤੇ ਉਥੋਂ ਹੀ ਈ-ਮੇਲ 'ਤੇ ਲਾਇਸੈਂਸ ਮਿਲਣਾ ਹੈ। ਉਨਾਂ ਕਿਹਾ ਕਿ ਇਸ ਕਾਨੂੰਨ ਤਹਿਤ ਰਜਿਸਟਰਡ ਨਾ ਹੋਣ ਦੀ ਹਾਲਤ ਵਿਚ 6 ਮਹੀਨੇ ਦੀ ਸਜ਼ਾ ਤੇ 5 ਲੱਖ ਰੁਪਏ ਜੁਰਮਾਨੇ ਤੱਕ ਹੋ ਸਕਦਾ ਹੈ। 

 

Tags: Tandarust Punjab , DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD