Wednesday, 15 May 2024

 

 

ਖ਼ਾਸ ਖਬਰਾਂ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਮੁਕੰਮਲ ਨਸ਼ਾ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਮੰਗ

ਪਿੰਡ ਨਸ਼ਾ ਮੁਕਤ ਕਰਕੇ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ, ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਨਸ਼ਾ ਮੁਕਤੀ ਲਈ ਆਪਣਾਏ ਪਿੰਡ ਘੜੂੰਆਂ ਦੇ ਲੋਕਾਂ ਨਾਲ ਸੱਥ ਵਿੱਚ ਬੈਠ ਕੇ ਕੀਤੀ ਗੱਲਬਾਤ

5 Dariya News

ਖਰੜ , 09 Aug 2018

ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ  ਅਤੇ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਪਣੇ ਵੱਲੋਂ  ਨਸ਼ਾ ਮੁਕਤ ਕਰਨ ਲਈ ਅਪਣਾਏ ਇਤਿਹਾਸਕ ਪਿੰਡ ਘੜੂੰਆਂ ਦੇ ਕੰਮਿਉਨਿਟੀ ਹਾਲ ਵਿੱਚ ਲੋਕਾਂ ਦੇ ਸੱਥ ਵਿੱਚ ਬੈਠ ਕੇ ਪਿੰਡ ਨੂੰ ਮੁਕੰਮਲ ਨਸ਼ਾ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।  ਡਿਪਟੀ ਕਮਿਸ਼ਨਰ ਸਪਰਾ ਨੇ ਕਿਹਾ ਕਿ ਨਸ਼ਾ ਜੋ ਕਿ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਮੁੱਚੇ ਸਮਾਜ ਦੇ ਲੋਕਾਂ ਦੀ ਭਰਪੂਰ ਸਹਿਯੋਗ ਦੀ ਲੋੜ ਹੈ ਕਿਉਂਕਿ ਨਸ਼ਾ ਜੋ ਇਕ ਬਿਮਾਰੀ ਹੈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਸ ਦਾ ਹਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵੱਖ ਵੱਖ ਪ੍ਰੋਗਰਾਮ ਚਲਾਏ ਗਏ ਹਨ । ਜਿਨ੍ਹਾਂ ਵਿੱਚ ਹਰ ਵਰਗ ਤੋਂ ਸਹਿਯੋਗ ਲਿਆ ਜਾਵੇਗਾ। ਸ੍ਰੀਮਤੀ ਸਪਰਾ ਨੇ ਕਿਹਾ ਕਿ ਨਰੋਏ ਸਮਾਜ ਦੀ ਸਿਰਜਨਾ ਲਈ ਸਮਾਜ ਦਾ ਤੰਦਰੁਸਤ ਹੋਣਾ ਬੇਹੱਦ ਜਰੂਰੀ ਹੈ। ਉਨ੍ਹਾਂ ਹੋਰ ਕਿਹਾ ਕਿ ਨਸ਼ਾ ਜਿਥੇ ਇਨਸਾਨ ਨੂੰ ਆਰਥਿਕ, ਸਮਾਜਿਕ ਪੱਖੋਂ ਕਮਜੋਰ ਕਰਦਾ ਹੈ ਉਥੇ ਇਨਸਾਨ ਨੂੰ ਜਿੰਦਗੀ ਤੋਂ ਵੀ ਹੱਥ ਧੋਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਜੇਕਰ ਉਨ੍ਹਾ ਦੇ ਗੁਆਂਢ ਵਿੱਚ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਦੇ ਇਲਾਜ ਲਈ ਮੋਹਰੀ ਭੁਮਿਕਾ ਨਿਭਾਉਣੀ ਚਾਹੀਦੀ ਹੈ  ਅਤੇ ਉਸ ਦਾ ਇਲਾਜ ਨਸ਼ਾ ਛੁਡਾਊ ਕੇਂਦਰਾਂ ਵਿੱਚ ਕਰਾਉਣਾ ਚਾਹੀਦਾ ਹੈ। ਸ੍ਰੀਮਤੀ ਸਪਰਾ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸਾਸ਼ਨ ਨਾਲ ਆਪਣੀ ਨੇੜਤਾ ਵਧਾਉਣ ਅਤੇ ਪ੍ਰਸਾਸ਼ਨ ਹਮੇਸਾਂ ਉਨ੍ਹਾਂ ਦੇ ਸਹਿਯੋਗ ਲਈ ਵਚਨਬੱਧ ਹੈ। ਸ੍ਰੀਮਤੀ ਸਪਰਾ ਨੇ ਕਿਹਾ ਕਿ ਇਤਿਹਾਸਕ ਪਿੰਡ ਘੜੂੰਆਂ ਨੂੰ ਨਸ਼ਾ ਮੁਕਤ ਕਰਕੇ ਇਸ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ ਜਿਸ ਲਈ ਇੱਕ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ।  ਉਨ੍ਹਾਂ ਹੋਰ ਕਿਹਾ ਕਿ ਪਿੰਡ ਦੇ ਲੋਕਾਂ ਨੁੂੰ ਆਪਣੇ ਸੋੜੇ ਹਿੱਤਾਂ ਤੋਂ ਉਪਰ ਉੱਠ ਕੇ ਸਮੁੱਚੇ ਪਿੰਡ ਦੀ ਭਲਾਈ ਦੀ ਗੱਲ ਕਰਨੀ ਚਾਹੀਦੀ ਹੈ। 

ਸ੍ਰੀਮਤੀ ਸਪਰਾ ਨੇ ਪਿੰਡ ਘੜੂੰਆਂ ਵਿਖੇ ਸਦੀਆਂ ਤੋਂ ਬਣਦੇ ਆ ਰਹੇ ਲੋਹੇ ਦੇ ਰਿਵਾਇਤੀ  ਬਰਤਨ ਬਣਾਉਣ  ਵਾਲੇ ਕਾਰੀਗਰਾਂ ਨਾਲ ਉਨ੍ਹਾਂ ਦੇ ਕਾਰਖਾਨਿਆਂ ਵਿੱਚ ਜਾ ਕੇ ਗੱਲਬਾਤ ਕੀਤੀ ਅਤੇ ਇਨ੍ਹਾਂ ਰਿਵਾਇਤੀ ਬਰਤਨਾਂ ਦੇ ਕਿੱਤੇ ਨੁੰ ਪੀੜੀ ਦਰ ਪੀੜੀ ਜਾਰੀ ਰੱਖਣ ਲਈ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਪਿੰਡ ਦੇ ਲੋਕਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਸੋਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀ ਜਾਵੇਗਾ। ਜੇਕਰ ਕਿਸੇ ਬਾਰੇ ਉਨ੍ਹਾਂ ਨੂੰ ਪਤਾ ਲਗਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ । ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਵਿਸਵਾਸ਼ ਦਿਵਾਇਆ ਕਿ ਨਸ਼ਾ ਤਿਆਗਣ ਵਾਲੇ ਅਤੇ ਨਸ਼ਿਆਂ ਤੋਂ ਮੁਕਤ ਹੋਣ ਲਈ ਇਲਾਜ ਕਰਾਉਣ ਵਾਲੇ ਕਿਸੇ ਵੀ ਨਸ਼ੇ ਦੇ ਮਰੀਜ ਨੂੰ ਤੰਗ ਪਰੇਸ਼ਾਨ ਨਹੀਂ ਕੀਤਾ ਜਾਵੇਗਾ , ਸਗੋ ਉਸ ਦੇ ਇਲਾਜ ਲਈ ਪੁਲਿਸ ਆਪਣਾ ਬਣਦਾ ਸਹਿਯੋਗ ਦੇਵੇਗੀ। ਇਸ ਮੌਕੇ ਮਨੋਰੋਗਾਂ ਦੀ ਮਾਹਿਰ ਡਾਕਟਰ ਪੁਜਾ ਗਰਗ ਨੇ ਨਸ਼ਿਆਂ ਦੀ ਲਤ ਵਿੱਚ ਫਸੇ ਵਿਅਕਤੀਆਂ ਦੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਸ਼ਾ ਇੱਕ ਸਮਾਜਿਕ ਬਿਮਾਰੀ ਹੈ ਜੋ ਕਿ ਇਨਸਾਨ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਖੋਖਲਾ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾਉਣ ਲਈ ਆਪਣਾ ਸਹਿਯੋਗ ਦੇਣ ਤਾਂ ਜੋ ਉਹ ਨਸ਼ਾ ਮੁਕਤ ਹੋ ਕੇ ਆਮ ਨਾਗਰਿਕ ਵਾਲੀ ਜਿੰਦਗੀ ਬਸਰ ਕਰ ਸਕਣ। ਇਸ ਮੌਕੇ ਮਾਸਟਰ  ਗੁਰਚਰਨ ਸਿੰਘ, ਵਿਦਿਆਰਥੀ ਗੁਰਪ੍ਰੀਤ ਬੈਂਸ, ਜੀ.ਓ.ਜੀ ਕਰਨਲ ਭਜਨ ਸਿੰਘ, ਅਮਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਐਸ.ਡੀ.ਐਮ ਖਰੜ ਵਿਨੋਦ ਕੁਮਾਰ ਬਾਂਸਲ,   ਡੀ.ਐਸ.ਪੀ ਖਰੜ  ਦੀਪ ਕਮਲ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਸੁਖਸਾਗਰ ਸਿੰਘ ਸਿੰਘ, ਜ਼ਿਲ੍ਹਾ ਸਿੱਖਿਆ ਅਫਸ਼ਰ (ਐਲੀਮੈਂਟਰੀ) ਗੁਰਪ੍ਰੀਤ ਧਾਲੀਵਾਲ ਸਮੇਤ ਜ਼ਿਲ੍ਹਾ ਪੱਧਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: Tandarust Punjab , Anti Drug Mission , DC Mohali , SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD