Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਸਰਕਾਰ ਦਾ ਵਿਲੱਖਣ ਉਪਰਾਲਾ- ਆਪਣੀਆਂ ਜੜਾਂ ਨਾਲ ਜੁੜੋ ਇੰਗਲੈਡ ਤੋਂ ਆਏ ਨੌਜਵਾਨਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨਾਂ ਦਾ ਦੌਰਾ

ਪੰਜਾਬ ਸਰਕਾਰ ਵੱਲੋਂ ਨੌਜਵਾਨ ਪ੍ਰਵਾਸੀਆਂ ਨੂੰ ਪੰਜਾਬੀ ਸਭਿਆਚਾਰ ਤੋਂ ਜਾਣੂ ਕਰਵਾਉਣ ਲਈ ਸੀ.ਵਾਈ.ਆਰ. ਪ੍ਰੋਗਰਾਮ ਤਹਿਤ ਪਹਿਲਾ ਗਰੁੱਪ ਪੰਜਾਬ ਪੁੱਜਾ

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ੍ਰੀ ਅਨੰਦਪੁਰ ਸਾਹਿਬ , 10 Aug 2018

Last updated on: Aug 10, 2018, 00:00 IST

ਆਪਣੀਆਂ ਜੜਾਂ ਨਾਲ ਜੁੜੋ ਪ੍ਰੋਗਰਾਮ ਤਹਿਤ ਇੰਗਲੈਡ ਤੋਂ ਆਏ 18 ਪ੍ਰਵਾਸੀ ਪੰਜਾਬੀ ਨੌਜਵਾਨਾਂ ਦਾ ਪਹਿਲਾਂ ਗਰੁੱਪ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਾ ਅਤੇ ਇਸ ਮੌਕੇ ਉਨ੍ਹਾਂ ਤਖਤ ਸ਼੍ਰੀ ਕੇਸਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ। ਇਸ ਉਪਰੰਤ ਉਨ੍ਹਾਂ ਵਿਰਾਸਤ-ਏ-ਖਾਲਸਾ ਵਿਖੇ ਮਿਊਜ਼ੀਅਮ ਵਿੱਚ ਜਾ ਕੇ ਪੰਜਾਬ ਅਤੇ ਸਾਡੇ ਗੁਰੂ ਸਾਹਿਬਾਨ ਦੇ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ  ਵਿਰਾਸਤ-ਏ-ਖਾਲਸਾ ਵਿਚ ਸਭਿਆਚਾਰਕ ਪ੍ਰੋਗਰਾਮ ਦਾ ਅਨੰਦ ਮਾਣਿਆ। ਇਸ ਦੋਰੇ ਬਾਰੇ ਗੱਲ ਕਰਦਿਆ 18 ਨੌਜਵਾਨਾਂ ਨਾਲ ਇੰਗਲੈਡ ਤੋਂ ਆਏ ਪ੍ਰੋਗਰਾਮ ਦੇ ਕੋਆਰਡੀਨੇਟਰ ਵਰਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਜਿਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਜਾ ਵੱਡੇ-ਵਡੇਰੇ ਵਿਦੇਸ਼ਾਂ ਵਿੱਚ ਰਹਿੰਦੇ ਹਨ ਜਾ ਵੱਸ ਗਏ ਹਨ ਲਈ ਆਪਣੀਆਂ ਜੜਾਂ ਨਾਲ ਜੁੜੋ ਪ੍ਰੋਗਰਾਮ ਆਰੰਭ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਪੰਜਾਬੀ ਮੂਲ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਦਾ ਪਹਿਲਾਂ ਗਰੁੱਪ 10 ਦਿਨਾਂ ਪੰਜਾਬ ਦੌਰੇ 'ਤੇ ਆਇਆ ਹੈ। ਉਨ੍ਹਾਂ ਦੱਸਿਆ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਪੰਜਾਬੀ ਮੂਲ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਪਣੇ ਵਿਰਸੇ ਨੂੰ ਜਾਣਨ ਲਈ ਆਪਣੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਉਣ ਦਾ ਮੌਕਾ ਦੇਣਾ ਹੈ। ਇਸ ਮੌਕੇ ਐਨ.ਆਰ.ਆਈ. ਨੌਜਵਾਨਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ । 

ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੌਰੇ ਬਾਰੇ ਗੱਲ ਕਰਦਿਆ ਜਸਵਿੰਦਰ ਕੌਰ ਖਹਿਰਾ  ਨੇ ਕਿਹਾ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਕੇ ਉਨ੍ਹਾਂ ਬੜੇ ਸਕੂਨ ਦਾ ਅਨੁਭਵ ਕੀਤਾ ਹੈ। ਹੋਰ ਨੌਜਵਾਨਾਂ ਨੇ ਗੱਲ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਕਿਉਂਕਿ ਜੇਕਰ ਅਸੀ ਇਕੱਲੇ-ਇਕੱਲੇ ਪੰਜਾਬ ਆਈਏ ਤਾਂ ਅਸੀਂ ਪੰਜਾਬ ਦੇ ਸਾਰੇ ਇਤਿਹਾਸਕ ਸਥਾਨਾਂ ਨੂੰ ਇਸ ਤਰਾਂ ਨਹੀਂ ਸੀ ਦੇਖ ਸਕਦੇ। ਉਨ੍ਹਾਂ ਕਿਹਾ ਕਿ ਸਾਨੂੰ ਹਰ ਇਤਿਹਾਸਕ ਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਜੋ ਕਿ ਇੱਕ ਚੰਗਾ ਉਪਰਾਲਾ ਹੈ। ਇਨ੍ਹਾਂ ਸਾਰੇ ਨੌਜਵਾਨਾਂ ਅਤੇ ਉਨ੍ਹਾਂ ਨਾਲ ਆਏ ਵਰਿੰਦਰ ਖਹਿਰਾ ਦੇ ਪਰਿਵਾਰਕ ਮੈਂਬਰਾਂ ਨੇ ਇਕ ਸੁਰ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਇਨ੍ਹਾਂ ਯਤਨਾ ਦੀ ਸਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਨਵੇਕਲਾ ਉਪਰਾਲਾ ਕੀਤਾ ਹੈ। ਜਿਸ ਦੇ ਲਈ ਅਸੀ ਉਨ੍ਹਾਂ ਦੇ ਧੰਵਾਦੀ ਹਾਂ। ਭੰਜਾਬ ਦੀ ਪਰੁੳਣਚਾਰੀ ਵੀ ਬੇਹਦ ਵਧੀਆ ਹੈ। ਉਨਾਂ ਕਿਹਾ ਕਿ ਸਾਡੇ ਬੱਚੇ ਅਤੇ ਸਾਥੀ ਅੱਜ ਹੀ ਪੁਛ ਰਹੇ ਹਨ ਕਿ ਮੁੜ ਪੰਜਾਬ ਦਾ ਚੰਕਰ ਕਦੋਂ ਲਗਾਵਾਂਗੇ।ਜਿਸ ਤੋਂ ਇਹ ਪ੍ਰਤੀਤ ਹੋ ਰਿਹਾ ਹੈ ਕਿ ਅਸੀ ਪੰਜਾਬ ਆਕੇ ਆਪਣੇ ਜੀਵਨ ਵਿਚ ਇਕ ਵੱਡੀ ਪ੍ਰਾਪਤੀ ਕੀਤੀ ਹੈ।ਇਸ ਮੌਕੇ ਨੌਜਵਾਨਾਂ ਨਾਲ  ਪ੍ਰਮੁੱਖ ਸਕੱਤਰ ਐਨ ਆਰ ਆਈ ਮਾਮਲੇ ਸ੍ਰੀ ਐਸ ਆਰ ਲੱਧੜ,ਸ੍ਰੀ ਬੀ ਐਸ ਚਾਨਾ ਮੈਨੇਜਰ ਵਿਰਾਸਤ-ਏ- ਖਾਲਸਾ,ਸੈਰ ਸਪਾਟਾ ਵਿਭਾਗ ਦੇ ਜ਼ਿਲ੍ਹਾ ਟੂਰਿਸਟ ਅਫ਼ਸਰ ਅੰਮ੍ਰਿਤਸਰ ਸਾਹਿਬ ਸ਼੍ਰੀ ਗੁਰਸ਼ਰਨ ਸਿੰਘ, ਟੂਰਿਜਮ ਅਫਸਰ ਬਠਿੰਡਾ ਗੁਰਜੋਤ ਸਿੰਘ, ਟੂਰਿਜਮ ਅਫਸਰ ਕਨਵਰਦੀਪ ਸਿੰਘ,ਭੁਪਿੰਦਰ ਸਿੰਘ  ਹਾਜ਼ਰ ਸਨ।

 

Tags: Connect to Your Roots

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD