Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ- ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੂੰ ਕੀੜਿਆਂ ਦੀ ਰੋਕਥਾਮ ਲਈ ਐਲਬੈਂਡਾਜੋਲ ਦੀ ਗੋਲੀ ਖੁਆਈਆਂ

5 Dariya News

ਰੂਪਨਗਰ , 10 Aug 2018

Last updated on: Aug 10, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ  ਡਿਪਟੀ ਕਮਿਸ਼ਨਰ ਰੂਪਨਗਰ ਡਾਕਟਰ  ਸੁਮੀਤ ਜਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਹਰਿੰਦਰ ਕੌਰ ਸਿਵਲ ਸਰਜਨ, ਰੂਪਨਗਰ ਦੀ  ਅਗਵਾਈ ਹੇਠ ਜਿਲ੍ਹੇ ਵਿੱਚ ਪੇਟ ਦੇ ਕੀੜਿਆਂ ਤੋਂ ਮੁਕਤੀ ਰਾਸ਼ਟਰੀ ਦਿਵਸ (ਨੈਸ਼ਨਲ ਡੀਵਾਰਮਿੰਗ ਡੇਅ) ਦਾ ਰਸਮੀ ਉਦਘਾਟਨ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨਿਧੀ ਸ਼੍ਰੀਵਾਸਤਵਾ  ਵੱਲੋਂ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੂੰ ਐਲਬੈਂਡਾਜੋਲ ਦੀ ਗੋਲੀ ਖੁਆ ਕੇ ਕੀਤਾ ਗਿਆ। ਇਸ ਮੌਕੇ ਤੇ ਡਾ. ਨਿਧੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਸਾਨੂੰ ਆਪਣੀ ਅਤੇ ਆਪਣੇ ਆਸ-ਪਾਸ ਦੀ ਸਫਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ, ਜਿਵੇਂ ਕਿ ਕਿਹਾ ਜਾਂਦਾ ਹੈ ਕਿ ''ਜਿਸ ਘਰ ਸਫਾਈ ਵੱਸੇ, ਉਸ ਘਰ ਤੋਂ ਬਿਮਾਰੀ ਨੱਸੇ'' ਅਨੁਸਾਰ ਸਫਾਈ ਰੱਖਣ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਜ਼ਰੂਰੀ ਹੈ ਕਿ ਅਸੀਂ ਸਾਰਿਆਂ ਨੂੰ ਸਫਾਈ ਰੱਖਣ ਪ੍ਰਤੀ ਜਾਗਰੂਕ ਕਰੀਏ। ਡਾ. ਦਿਨੇਸ਼ ਕੁਮਾਰ, ਮੈਡੀਕਲ ਅਫਸਰ ਰਾਸ਼ਟਰੀ ਬਾਲ ਸਵਸਥ ਕਾਰਯਕ੍ਰਮ ਨੇ ਦੱਸਿਆ ਕਿ ਪੇਟ ਦੇ ਕੀੜੇ ਨੂੰ ਖਤਮ ਕਰਨ ਲਈ ਅੱਜ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਕੌਮੀ ਡੀਵਾਰਮਿੰਗ ਡੇਅ (ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ) ਤਹਿਤ ਐਲਬੈਂਡਾਜੋਲ ਦੀ ਗੋਲੀ ਖੁਆਈ ਜਾ ਰਹੀ ਹੈ।  

ਸਰੀਰ ਵਿੱਚ ਖੂਨ ਦੀ ਕਮੀ ਦੇ ਮੁੱਖ ਕਾਰਣਾਂ ਵਿੱਚੋ ਇੱਕ ਕਾਰਣ ਪੇਟ ਵਿੱਚ ਕੀੜਿਆਂ ਦਾ ਹੋਣਾ ਹੋ ਸਕਦਾ ਹੈ, ਇਸ ਤੋਂ ਇਲਾਵਾਂ ਪੇਟ ਵਿੱਚ ਕੀੜਿਆਂ ਦੀ ਇੰਨਫੈਕਸਨ ਕਾਰਣ ਬੱਚਿਆਂ ਵਿੱਚ ਕੁਪੋਸ਼ਣ, ਭੁੱਖ ਨਾ ਲੱਗਣਾ, ਥਕਾਵਟ ਅਤੇ ਬੇਚੈਨੀ, ਜੀਅ ਮਤਲਾਣਾ, ਉਲਟੀ ਅਤੇ ਦਸਤ ਆਉਣਾ ਹੋ ਸਕਦੇ ਹਨ।ਸਰੀਰ ਵਿੱਚ ਖੂਨ ਦੀ ਕਮੀ ਨਾਲ ਕਾਰਜਕੁਸ਼ਲਤਾ, ਸਰੀਰਿਕ ਤੇ ਮਾਨਸਿਕ ਵਾਧੇ ਵਿੱਚ ਰੁਕਾਵਟਾਂ ਪੈਦਾ ਹੁੰਦੀਆਂ ਹਨ ਤੇ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟ ਜਾਂਦੀ ਹੈ। ਪੇਟ ਵਿੱਚ ਕੀੜੇ ਮਾਰਨ ਦੀ ਦਵਾਈ ਦੇ ਨਾਲ-ਨਾਲ ਇਹਨਾਂ ਕੀੜਿਆਂ ਦੀ ਰੋਕਥਾਮ ਲਈ ਨਹੁੰ ਸਾਫ ਅਤੇ ਛੋਟੇ ਰੱਖੋ, ਆਸ- ਪਾਸ ਸਫਾਈ ਰੱਖੋ, ਖਾਣੇ ਨੂੰ ਢੱਕ ਕੇ ਰੱਖੋ, ਜੁਤੀਆਂ ਜਾਂ ਚੱਪਲਾਂ ਪਾ ਕੇ ਰੱਖੋ, ਫਲਾਂ ਤੇ ਸਬਜੀਆਂ ਨੂੰ ਸਾਫ ਪਾਣੀ ਨਾਲ ਧੋਵੋ।  ਉਹਨਾਂ ਦੱਸਿਆ ਕਿ ਕਿਸੇ ਵੀ ਮੈਡੀਕਲ ਸਹਾਇਤਾ ਲਈ ਆਰ.ਬੀ.ਐਸ.ਕੇ. ਦੀਆਂ ਮੋਬਾਈਲ ਟੀਮਾਂ ਡਿਊਟੀ ਤੇ ਹਾਜ਼ਰ ਰਹਿਣਗੀਆਂ। ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਕੂਲ ਵਿੱਚ ਨਾ ਪੜ੍ਹਦੀਆਂ ਆਂਗਣਵਾੜੀਆਂ ਵਿੱਚ ਰਜਿਸਟਰਡ ਕਿਸ਼ੋਰ, ਕਿਸ਼ੋਰੀਆਂ ਨੂੰ ਵੀ ਇਹ ਗੋਲੀ ਜ਼ਰੂਰ ਖਵਾਈ ਜਾਵੇ।ਇਸ ਸਬੰਧ ਵਿੱਚ 17.08.2018 ਨੂੰ ਮੌਪ-ਅੱਪ ਡੇਅ ਹੋਵੇਗਾ। ਇਸ ਮੌਕੇ ਪ੍ਰਿੰਸੀਪਲ ਮੈਡਮ ਸੰਗੀਤਾ ਰਾਣੀ, ਸਕੂਲ ਸਿਹਤ ਅਫਸਰ ਡਾ. ਜਤਿੰਦਰ ਕੌਰ, ਡਾ. ਰਿੰਪਲ ਗਰਗ,  ਸਕੂਲ ਹੈਲਥ ਕੁਆਰਡੀਨੇਟਰ ਕਿਰਨਦੀਪ ਕੌਰ, ਜਿਲ੍ਹਾ ਬੀ.ਸੀ.ਸੀ ਫੈਸਲੀਟੇਟਰ ਸੁਖਜੀਤ ਕੰਬੋਜ, ਸਕੂਲ ਸਟਾਫ ਅਤੇ ਸਕੂਲੀ ਬੱਚੇ ਹਾਜਰ ਸਨ।  

 

Tags: Tandarust Punjab , Civil Surgeon Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD