Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਤੰਦਰੁਸਤ ਮਿਸ਼ਨ ਪੰਜਾਬ: ਸਿਹਤ ਵਿਭਾਗ ਵੱਲੋਂ ਮੇਨ ਸਬਜ਼ੀ ਮੰਡੀ ਵਿੱਚ ਫਰੂਟ ਅਤੇ ਸਬਜੀ ਦੀਆਂ ਦੁਕਾਨਾਂ 'ਤੇ ਚੈਕਿੰਗ ਕੀਤੀ

ਤੰਬਾਕੂ ਦੇ ਸੇਵਨ ਕਰਨ ਵਾਲਿਆਂ ਦੇ 7 ਚਲਾਨ ਕੱਟੇ ਗਏ

Web Admin

Web Admin

5 Dariya News

ਬਠਿੰਡਾ , 10 Aug 2018

Last updated on: Aug 10, 2018, 00:00 IST

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਯੋਗ ਅਗਵਾਈ ਅਤੇ ਸਹਾਇਕ ਸਿਵਲ ਸਰਜਨ ਅਨੁਪਮਾਂ ਸ਼ਰਮਾਂ ਦੀ ਦੇਖ ਰੇਖ ਹੇਠ ਸਿਹਤ ਸੁਪਰਵਾਈਜਰ ਦੀ ਹੈਲਥ ਅਤੇ ਸੈਨੀਟੇਸ਼ਨ ਟੀਮ ਵੱਲੋਂ ਬਠਿੰਡਾ ਸ਼ਹਿਰ ਵਿੱਚ ਗਰਮੀ ਅਤੇ ਬਰਸਾਤ ਰੁੱਤ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਮੇਨ ਸਬਜ਼ੀ ਮੰਡੀ ਵਿੱਚ ਫਰੂਟ ਅਤੇ ਸਬਜੀ ਦੀਆਂ ਦੁਕਾਨਾਂ 'ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਰਾਬ ਸਬਜ਼ੀਆਂ ਅਤੇ ਗਲੇ ਸੜੇ ਫਲ ਮੌਕੇ ਤੇੇ ਨਸ਼ਟ ਕਰਵਾਏ ਗਏ। ਰੇਹੜੀਆਂ 'ਤੇ ਨਾ ਪੀਣ ਯੋਗ ਜੂਸ ਮੌਕੇ ਤੇ ਨਸ਼ਟ ਕੀਤਾ ਗਿਆ। ਉਨਾਂ ਨੇ ਆਮ ਜਨਤਾ ਦੀ ਚੰਗੀ ਸਿਹਤ ਲਈ ਦੁਕਾਨਦਾਰਾਂ, ਰੇੜੀ ਵਾਲਿਆਂ ਅਤੇ ਫੜੀ ਲਾਉਣ ਵਾਲਿਆਂ ਨੂੰ ਸਖਤ ਹਦਾਇਤ ਕੀਤੀ ਕਿ ਫਲ ਪਹਿਲਾਂ ਤੋਂ ਹੀ ਕੱਟ ਕੇ ਨਾ ਰੱਖੇ ਜਾਣ ਅਤੇ ਨਾ ਹੀ ਜੂਸ ਪਹਿਲਾਂ ਤਿਆਰ ਕਰਕੇ ਰੱਖਿਆ ਜਾਵੇ। ਪਬਲਿਕ ਨੂੰ ਮੌਕੇ ਤੇ ਹੀ ਸਾਫ਼ ਸੁਥਰਾ ਅਤੇ ਤਾਜ਼ਾ ਜੂਸ ਪਿਲਾਇਆ ਜਾਵੇ। ਕਿਸੇ ਵੀ ਹਾਲਤ ਵਿੱਚ ਨਕਲੀ ਜੂਸ ਅਤੇ ਕੱਚੇ ਜਾਂ ਜਿਆਦਾ ਪੱਕੇ ਹੋਏ ਫਲਾਂ ਨੂੰ ਕੱਟ ਕੇ ਨਾ ਰੱਖਣ, ਸਬਜੀਆਂ ਆਦਿ ਨਾ ਵੇਚੇ ਜਾਣ। ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਜੇਕਰ ਕੋਈ ਵਿਕਰੇਤਾ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਟੀਮ ਵੱਲੋਂ ਜਨਤਕ ਸਥਾਨਾਂ ਉੱਪਰ ਤੰਬਾਕੂ ਦੇ ਸੇਵਨ ਕਰਨ ਵਾਲਿਆਂ ਦੇ 7 ਚਲਾਨ ਕੱਟੇ ਗਏ ਅਤੇ ਉਨਾਂ ਪਾਸੋਂ 500/- ਰੁਪਏ ਜ਼ੁਰਮਾਨਾਂ ਵਸੂਲ ਕੀਤਾ ਗਿਆ। ਇਸ ਟੀਮ ਵਿੱਚ ਐਸ.ਆਈ. ਗੁਰਪ੍ਰੀਤ ਸਿੰਘ, ਸ਼ੋੋਸ਼ਲ ਵਰਕਰ ਤਜਿੰਦਰ ਸਿੰਘ, ਐਮ.ਪੀ.ਐਚ.ਡਬਲਯੂ ਭੁਪਿੰਦਰ ਸਿੰਘ ਨੇ ਹਿਸਾ ਲਿਆ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD