Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਵਰਗਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਸਿੱਖਿਆ, ਸਿਹਤ ਤੇ ਖੇਡਾਂ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਇਆ : ਪ੍ਰਨੀਤ ਕੌਰ ਤੇ ਧਰਮੋਸਤ

ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਧਰਮਸੋਤ ਤੇ ਹੋਰ ਵਿਧਾਇਕ ਡੇਰਾ ਹੰਸਾਲੀ ਦੇ ਸਵ: ਸੰਤ ਬਾਬਾ ਅਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 10 Aug 2018

Last updated on: Aug 10, 2018, 00:00 IST

ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਤੇ ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਅੱਜ ਇਥੇ ਹੰਸਾਲੀ ਵਿਖੇ ਸਵਰਗਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਰਾਜਪੁਰਾ ਸ. ਹਰਦਿਆਲ ਸਿੰਘ ਕੰਬੋਜ, ਵਿਧਾਇਕ ਘਨੌਰ ਸ਼੍ਰੀ ਮਦਨ ਲਾਲ ਜਲਾਲਪੁਰ, ਵਿਧਾਇਕ ਸਮਾਣਾ ਸ. ਰਜਿੰਦਰ ਸਿੰਘ, ਵਿਧਾਇਕ ਸ਼ੁਤਰਾਣਾ ਸ. ਨਿਰਮਲ ਸਿੰਘ, ਬੀਬੀ ਮਨਦੀਪ ਕੌਰ ਨਾਗਰਾ ਅਤੇ  ਹਰਿੰਦਰਪਾਲ ਸਿੰਘ ਹੈਰੀ ਮਾਨ ਵੀ ਮੌਜੂਦ ਸਨ। ਇਸ ਮੌਕੇ ਡੇਰਾ ਹੰਸਾਲੀ ਦੇ ਮੁਖੀ ਬਾਬਾ ਪਰਮਜੀਤ ਸਿੰਘ ਨੇ ਸ਼੍ਰੀਮਤੀ ਪ੍ਰਨੀਤ ਕੌਰ, ਸ. ਸਾਧੂ ਸਿੰਘ ਧਰਮਸੋਤ ਅਤੇ ਹੋਰ ਵਿਧਾਇਕਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ।ਇਸ ਮੌਕੇ ਸ਼੍ਰੀਮਤੀ ਪ੍ਰਨੀਤ ਕੌਰ ਤੇ ਕੈਬਨਟ ਮੰਤਰੀ ਧਰਮਸੋਤ ਨੇ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਸਿੱਖਿਆ, ਸਿਹਤ ਤੇ ਖੇਡਾਂ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਇਆ ਹੈ ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਯਾਦ ਰੱਖਣਗੀਆਂ।  ਉਨ੍ਹਾਂ ਇਹ ਵੀ ਕਿਹਾ ਕਿ ਸੰਤ ਹਮੇਸ਼ਾਂ ਗਰੀਬਾਂ ਤੇ ਲੋੜਵੰਦਾਂ ਦੀ ਸਹਾਇਤਾ ਲਈ ਤਤਪਰ ਰਹਿੰਦੇ ਸਨ ਅਤੇ ਉਨ੍ਹਾਂ ਵੱਲੋਂ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੀ ਸ਼ਾਦੀ ਮੌਕੇ ਕੀਤੀ ਗਈ ਵਿੱਤੀ ਸਹਾਇਤਾ ਕਦੇ ਵੀ ਭੁੱਲਾਈ ਨਹੀਂ ਜਾ ਸਕਦੀ।ਉਨ੍ਹਾਂ ਕਿਹਾ ਕਿ ਸੰਤ ਹੰਸਾਲੀ ਵਾਲਿਆਂ ਵੱਲੋਂ ਪਾਏ ਗਏ ਪੂਰਨਿਆਂ 'ਤੇ ਚੱਲਦੇ ਹੋਏ ਬਾਬਾ ਪਰਮਜੀਤ ਸਿੰਘ ਵੱਲੋਂ ਵੀ ਸਮਾਜ ਸੇਵਾ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਵਿੱਚ ਲੋੜਵੰਦਾਂ ਲਈ ਮੈਡੀਕਲ ਚੈਕਅੱਪ ਕੈਂਪ ਲਗਾਉਣੇ ਅਤੇ ਵਿਸ਼ੇਸ਼ ਤੌਰ 'ਤੇ ਦੰਦਾਂ ਦੇ ਇਲਾਜ ਲਈ ਡੇਰੇ ਵੱਲੋਂ ਜੋ ਵੱਡੀ ਪੱਧਰ 'ਤੇ ਯੋਗਦਾਨ ਪਾਇਆ ਜਾ ਰਿਹਾ ਹੈ ਉਹ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਇਥੇ ਵਰਨਣਯੋਗ ਹੈ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭੋਗ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ, ਐਸ.ਪੀ. (ਹੈ/ਕੁ) ਸ. ਰਵਿੰਦਰਪਾਲ ਸਿੰਘ ਸੰਧੂ, ਡੀ.ਐਸ.ਪੀ. ਬਸੀ ਪਠਾਣਾ ਮਿਸ: ਨਵਨੀਤ ਕੌਰ ਗਿੱਲ, ਜ਼ਿਲ੍ਹਾ ਭਲਾਈ ਅਫਸਰ ਸ਼੍ਰੀ ਆਸ਼ੀਸ਼ ਕਥੂਰੀਆ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਸ਼੍ਰੀ ਗੁਰਜਿੰਦਰ ਸਿੰਘ, ਡੇਰੇ ਦੇ ਸੇਵਾਦਾਰ ਸਾਧੂ ਰਾਮ ਭੱਟਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਸ਼ਾਮਲ ਹੋਏ।

 

Tags: Parneet Kaur , Sadhu Singh Dharamsot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD