Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੇਟ ਦੇ ਕੀੜੇ ਮਾਰਨ ਲਈ ਜਿਲ੍ਹੇ ਵਿਚ 6 ਲੱਖ 80 ਹਜ਼ਾਰ ਬੱਚਿਆਂ ਨੂੰ ਖੁਆਈ ਜਾਵੇਗੀ ਦਵਾਈ- ਡਾ. ਹਰਦੀਪ ਸਿੰਘ ਘਈ

ਵਿਕਾਸ ਸੋਨੀ ਨੇ ਬੱਚਿਆਂ ਨੂੰ ਦਵਾਈ ਖਵਾ ਕੇ ਕੀਤੀ ਡੀ. ਵਾਰਮਿੰਗ ਦਿਵਸ ਦੀ ਸ਼ੁਰੂਆਤ

Web Admin

Web Admin

5 Dariya News

ਅੰਮ੍ਰਿਤਸਰ , 10 Aug 2018

Last updated on: Aug 10, 2018, 00:00 IST

ਪੇਟ ਦੇ ਕੀੜਿਆਂ ਤੋਂ ਮੁਕਤੀ ਅਤੇ ਬੱਚਿਆਂ ਨੂੰ ਨਰੋਆ ਭਵਿੱਖ ਦੇਣ ਦੇ ਮਕਸਦ ਨਾਲ ਜਿਲ੍ਹਾ ਅੰਮ੍ਰਿਤਸਰ ਵਿਚ ਇਕ ਤੋਂ 19 ਸਾਲ ਤੱਕ ਦੇ ਕਰੀਬ 6 ਲੱਖ 80 ਹਜ਼ਾਰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦੀਆਂ ਗੋਲੀਆਂ ਖਵਾਉਣ ਦਾ ਪ੍ਰੋਗਰਾਮ ਅੱਜ ਤੋਂ ਸ਼ੁਰੂ ਕੀਤਾ ਗਿਆ ਹੈ, ਜੋ ਕਿ 17 ਅਗਸਤ ਨੂੰ ਪੂਰਾ ਕਰ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਡੀ.ਵਾਰਮਿੰਗ ਦਿਵਸ ਸਬੰਧੀ ਸਰਕਾਰੀ ਸੀਨੀਅਰ ਸਕੈਡਰੀ ਸਕੂਲ (ਲੜਕੀਆਂ) ਨਵਾ ਕੋਟ ਵਿਖੇ ਕਰਵਾਏ ਗਏ ਵਿਸ਼ੇਸ਼ ਸਮਗਾਮ ਨੂੰ ਸੰਬੋਧਨ ਕਰਦੇ ਕੀਤਾ। ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋ ਸਿੱਖਿਆ ਤੇ ਵਾਤਾਵਰਣ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਸ਼ਿਰਕਤ ਕਰਨੀ ਸੀ, ਪਰ ਉਨਾਂ ਦੀ ਗੈਰਹਾਜ਼ਰੀ ਵਿਚ ਕੌਂਸਲਰ ਸ੍ਰੀ ਵਿਕਾਸ ਸੋਨੀ ਹਾਜ਼ਰ ਹੋਏ ਅਤੇ ਉਨਾਂ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨਾਲ ਮਿਲਕੇ ਇਕ ਛੋਟੀ ਬਚੀ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ ਐਲਬੈਂਡਾਜੋਲ ਖੁਆ ਕੇ ਇਸ ਵਿਸ਼ੇਸ਼ ਪ੍ਰੋਗਰਾਮ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਬੱਚਿਆਂ ਦੇ ਪੇਟ ਵਿਚ ਕੀੜੇ ਆਮ ਰੋਗ ਹੈ, ਪਰ ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬੀਮਾਰੀਆਂ ਦਾ ਰੂਪ ਲੈ ਸਕਦਾ ਹੈ। ਇਸ ਲਈ ਸਿਹਤ ਵਿਭਾਗ ਵਲੋ ਐਲਬੈਡਾਜੋਲ ਦੀ ਗੋਲੀ ਸਕੂਲੀ ਬਚਿਆ ਨੂੰ ਖੁਆਈ ਜਾਣੀ ਜਰੁਰੀ ਹੈ।  ਉਨਾਂ ਨੇ ਕਿਹਾ ਕਿ ਖਾਣਾ ਖਾਣ ਤੋਂ ਪਹਿਲਾ ਅਤੇ ਪਾਖਾਨਾ ਜਾਣ ਤੋਂ ਬਾਦ ਹੱਥ ਚੰਗੀ ਤਰਾਂ ਧੋਣੇ ਬਹੁਤ ਜ਼ਰੂਰੀ ਹਨ। 

ਇਸ ਮੌਕੇ ਸੰਬੋਧਨ ਕਰਦੇ ਸ੍ਰੀ ਵਿਕਾਸ ਸੋਨੀ ਕੌਂਸਲਰ ਨੇ ਸਿਹਤ ਵਿਭਾਗ ਵੱਲੋਂ ਬੱਚਿਆਂ ਦੀ ਸਿਹਤ-ਸੰਭਾਲ ਲਈ ਉਲੀਕੇ ਗਏ ਇਸ ਪ੍ਰੋਗਰਾਮ ਦੀ ਤਾਰੀਫ ਕਰਦੇ ਕਿਹਾ ਕਿ ਸਿਹਤ ਕਰਮਚਾਰੀ ਵਧਾਈ ਦੇ ਪਾਤਰ ਹਨ, ਜੋ ਦੇਸ਼ ਦੇ ਭਵਿੱਖ ਦੀ ਸਿਹਤ ਦਾ ਖਿਆਲ ਰੱਖ ਰਹੇ ਹਨ। ਡਾ. ਰਮੇਸ਼ਪਾਲ ਸਿੰਘ, ਜਿਲ੍ਹਾ ਟੀਕਾਕਰਨ ਅਫਸਰ ਨੇ ਇਸ ਮੌਕੇ ਦੱਸਿਆ ਕਿ  ਜਿਹੜੇ ਬੱਚੇ ਸਕੂਲਾਂ ਵਿਚ ਨਾ ਹੋਣ ਕਾਰਨ ਦਵਾਈ ਖਾਣ ਤੋਂ ਰਹਿ ਜਾਣਗੇ ਉਨਾ ਨੂੰ ਮੋਪ -ਅੱਪ ਦਿਵਸ 17 ਅਗਸਤ ਦਿਨ ਸ਼ੁਕਰਵਾਰ ਨੂੰ ਗੋਲੀਆਂ ਖੁਆਈਆਂ ਜਾਣਗੀਆਂ। ਉਨਾਂ ਦੱਸਿਆ ਕਿ ਸਾਡਾ ਟੀਚਾ ਜਿਲ੍ਹੇ ਦੇ 1 ਸਾਲ ਤੋ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਡਾਝੋਲ ਦੀ ਗੋਲੀ ਖਵਾਉਣ ਦਾ ਹੈ, ਜੋ ਕਿ ਹਰ ਹਾਲ ਪੂਰਾ ਕੀਤਾ ਜਾਵੇਗਾ। ਉਨਾਂ  ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਦੇ 1313 ਸਰਕਾਰੀ ਅਤੇ ਸਰਕਾਰੀ  ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜ੍ਹਦੇ ਲਗਭਗ 2,10,000 ਬੱਚੇ, 830 ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਲਗਭਗ 3,00,000 ਬੱਚੇ ਅਤੇ ਆਂਗਨਵਾੜੀ ਸੈਟਰਾਂ ਵਿੱਚ ਪੜਦੇ ਲਗਭਗ 1,70,000 ਬੱਚਿਆਂ ਨੂੰ ਇਹ ਦਵਾਈ ਖਵਾਈ ਜਾਵੇਗੀ। ਇਸ ਸਮਾਗਮ ਵਿਚ ਜ਼ਿਲ੍ਹਾ ਸਕੂਲ ਸਿਹਤ ਅਫਸਰ ਡਾ ਰਜੇਸ਼ ਭਗਤ, ਡਾ ਮਦਨ ਮੋਹਨ, ਜਿਲਾ ਬੀ.ਸੀ.ਸੀ. ਫੈਸੀਲੀਟੇਟਰ, ਸ਼ਮਸ਼ੇਰ ਸਿੰਘ ਕੋਹਰੀ, ਕੁਆਰਡੀਨੇਟਰ ਲਵਪ੍ਰੀਤ ਸਿੰਘ, ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ੍ਰੀਮਤੀ ਸੁਨੀਤਾ ਕਿਰਨ, ਐਲੀਮੈਂਟਰੀ ਸ਼ਿਸੂਪਾਲ ਸਿੰਘ, ਪਿੰਰਸੀਪਲ ਲਕਸ਼ਮੀ ਦੇਵੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Civil Surgeon Amritsar , Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD