Wednesday, 15 May 2024

 

 

ਖ਼ਾਸ ਖਬਰਾਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

 

ਜੰਗਲਾਤ ਵਿਭਾਗ ਵਲੋਂ ਪਿੰਡ ਰਾਮਪੁਰ ਸੈਣੀਆਂ ਵਿਖੇ ਵੰਡੇ ਗਏ 1000 ਤੋਂ ਵੱਧ ਬੂਟੇ

ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਅਤੇ ਰੇਂਜ ਅਫਸਰ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਪਿੰਡ ਵਿੱਚ ਲਾਏ ਗਏ ਬੂਟੇ

5 Dariya News

ਡੇਰਾਬਸੀ , 11 Aug 2018

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁਰੂ ਕੀਤੀ ਗਈ ਘਰ-ਘਰ ਹਰਿਆਲੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਵੱਡੀ ਗਿਣਤੀ ਲੋਕ ਜੰਗਲਾਤ ਵਿਭਾਗ ਵੱਲੋਂ ਮੁਫਤ ਦਿੱਤੇ ਜਾ ਰਹੇ ਬੂਟੇ ਹਾਸਿਲ ਕਰ ਕੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਵਣ ਮੰਡਲ ਅਫਸਰ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਜਿੱਥੇ ਇਸ ਪੂਰੀ ਮੁਹਿੰਮ ਨੂੰ ਵੱਡੀ ਗਿਣਤੀ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ, ਉਥੇ ਮੁਫਤ ਬੂਟੇ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 'ਆਈ ਹਰਿਆਲੀ ਐਪ' ਦੀ ਵਰਤੋਂ ਵੀ ਵੱਡੀ ਗਿਣਤੀ ਲੋਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਪਿੰਡ ਰਾਮਪੁਰ ਸੈਣੀਆਂ ਵਿਖੇ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਅਤੇ ਰੇਂਜ ਅਫਸਰ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਜੰਗਲਾਤ ਵਿਭਾਗ ਦੀ ਟੀਮ ਵਲੋਂ 1000 ਤੋਂ ਵੱਧ ਬੂਟੇ ਵੰਡੇ ਗਏ ਅਤੇ ਨਾਲ ਹੀ ਪਿੰਡ ਵਿਚ ਵੱਖ-ਵੱਖ ਥਾਵਾਂ 'ਤੇ ਬੂਟੇ ਵੀ ਲਾਏ ਗਏ। ਇਸ ਮੌਕੇ ਲੋਕਾਂ ਵਲੋਂ ਵੱਧ ਤੋ  ਵੱਧ ਬੂਟੇ ਲਾਉਣ ਅਤੇ ਉਹਨਾਂ ਦੀ ਸੰਭਾਲ ਦਾ ਅਹਿਦ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਨੇ ਵਿਭਾਗ ਦੇ ਉਪਰਾਲੇ ਦੀ ਸਲਾਘਾ ਕੀਤੀ। ਉਹਨਾ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਹਰਿਆ ਭਰਿਆ ਅਤੇ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਦੇ ਟੀਚਿਆਂ ਦੀ ਪ੍ਰਾਪਤੀ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਬੂਟੇ ਲਾਉਣ ਲਈ ਜਾਗਰੂਕ ਕੀਤਾ ਜਾਵੇਗਾ।

ਇਸ ਸਬੰਧੀ ਗੱਲਬਾਤ ਕਰਦਿਆਂ ਵਣ ਮੰਡਲ ਅਫਸਰ, ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਵਿਭਾਗ ਵਲੋਂ ਆਈ  ਹਰਿਆਲੀ ਐਪ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਐਪ ਨੂੰ ਡਾਊਨਲੋਡ ਕਰਨਾ ਤੇ ਵਰਤਣਾ ਬਹੁਤ ਹੀ ਸਰਲ ਹੈ ਤੇ ਇਸ ਸਦਕਾ ਘਰ ਬੈਠੇ ਹੀ ਬੂਟੇ ਬੁੱਕ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਇਸ ਐਪ ਨੂੰ ਵੱਡੇ ਪੱਧਰ 'ਤੇ ਹੁੰਗਾਰਾ ਮਿਲ ਰਿਹਾ ਹੈ ਤੇ ਉਹ ਸੋਸ਼ਲ ਮੀਡੀਆ ਜ਼ਰੀਏ ਹੀ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਵੀ ਕਰ ਰਹੇ ਹਨ। ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਰਵਾਇਤੀ ਬੂਟੇ ਹੀ ਵੰਡੇ ਜਾ ਰਹੇ ਹਨ ਜੋ ਕਿ ਪੰਜਾਬ ਦੇ ਵਾਤਾਵਰਨ ਵਿੱਚ ਚੰਗੀ ਤਰ੍ਹਾਂ ਵਧਦੇ ਫੁਲਦੇ ਹਨ ਅਤੇ ਵਾਤਾਵਰਨ ਦੀ ਬਿਹਤਰੀ ਵਿੱਚ ਭਰਵਾਂ ਯੋਗਦਾਨ ਪਾਉਂਦੇ ਹਨ। ਬੂਟੇ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਿਸ਼ਨ ਤਹਿਤ ਸ਼ੁਰੂ ਕੀਤੀ ਗਈ ਘਰ-ਘਰ ਹਰਿਆਲੀ ਮੁਹਿੰਮ ਪੰਜਾਬ ਦੇ ਵਾਤਾਵਰਨ ਦੀ ਸੰਭਾਲ ਵਿੱਚ ਵੱਡਾ ਯੋਗਦਾਨ ਪਾਵੇਗੀ। ਉਹਨਾਂ ਨੇ ਇਸ ਮੌਕੇ ਅਹਿਦ ਕੀਤਾ ਕਿ ਉਹ ਵੱਧ ਤੋਂ ਵੱਧ ਬੂਟੇ ਲਾਉਣ ਦੇ ਨਾਲ-ਨਾਲ ਇਹਨਾਂ ਦੀ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦੇਣਗੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਨ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

 

Tags: Tandarust Punjab , Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD