ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੰਗਤ ਦਰਸ਼ਨ ਦੌਰਾਨ ਦਿਆਲਪੁਰਾ ਬੀੜ ਜੰਗਲਾਤ ਰੈਸਟ ਹਾਊਸ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਮੌਕੇ 'ਤੇ ਮੌਜ਼ੂਦ ਸਾਰੇ ਸਰਕਾਰੀ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਮ ਜਨਤਾ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਅਤੇ ਔਰਤਾਂ ਨੂੰ ਪਹਿਲ ਦਿੱਤੀ ਜਾਵੇ।ਇਸ ਮੌਕੇ ਡੀ.ਐਸ.ਪੀ. ਗੁਰਪ੍ਰੀਤ ਸਿੰਘ, ਬੀ.ਡੀ.ਪੀ.ਓ. ਭਗਤਾ ਸ਼੍ਰੀ ਧਰਮਪਾਲ, ਬੀ.ਡੀ.ਪੀ.ਓ. ਰਾਮਪੁਰਾ ਅਭਿਨਵ ਅਤੇ ਹੋਰ ਵਿਭਾਗਾਂ ਦੇ ਮੁਖੀ ਮੌਜੂਦ ਸਨ।