Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਿਰਮਲਾ ਸੀਤਾਰਮਨ ਦਾ ਫ਼ਿਰੋਜ਼ਪੁਰ ਵਿਖੇ ਪਹੁੰਚਣ ਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਨਿੱਘਾ ਸੁਆਗਤ

Web Admin

Web Admin

5 Dariya News

ਫ਼ਿਰੋਜ਼ਪੁਰ , 12 Aug 2018

Last updated on: Aug 12, 2018, 00:00 IST

ਹੁਸੈਨੀਵਾਲਾ ਵਿਖੇ ਸਤਲੁਜ ਦਰਿਆ ਤੇ 2 ਕਰੋੜ 48 ਲੱਖ ਦੀ ਲਾਗਤ ਨਾਲ 280 ਫੁੱਟ ਲੰਬੇ ਪੁਲ ਦਾ ਉਦਘਾਟਨ ਕਰਨ ਦੌਰਾਨ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਫ਼ਿਰੋਜ਼ਪੁਰ ਹੈਲੀਪੈਡ ਵਿਖੇ ਪਹੁੰਚਣ ਤੇ ਕੈਬਨਿਟ ਮੰਤਰੀ (ਖੇਡਾਂ ਤੇ ਯੁਵਕ ਸੇਵਾਵਾਂ) ਵੱਲੋਂ  ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵਜੋਂ ਕਿਰਪਾਨ ਅਤੇ ਸ਼ਾਲ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਸੁਮੇਰ ਗੁਰਜ਼ਰ, ਆਈ.ਜੀ ਗੁਰਿੰਦਰ ਸਿੰਘ, ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਅਤੇ ਐਸ.ਐਸ.ਪੀ ਪ੍ਰੀਤਮ ਸਿੰਘ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਆਲੇ-ਦੁਆਲੇ ਦੇ 10 ਪਿੰਡਾਂ ਨੂੰ ਵਿਸ਼ੇਸ਼ ਤੌਰ ਤੇ ਫ਼ਾਇਦਾ ਮਿਲੇਗਾ ਅਤੇ ਇਸ ਨਵੇਂ ਪੁਲ ਦੇ ਨਿਰਮਾਣ ਨਾਲ ਹੁਸੈਨੀਵਾਲਾ ਦੇ ਬਹੁਤ ਸਾਰੇ ਖੇਤਰਾਂ ਨਾਲ ਵਿਕਾਸ ਦੇ ਰਸਤੇ ਖੁੱਲ੍ਹਣਗੇ। ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਹੁਸੈਨੀਵਾਲਾ ਵਿਖੇ ਸਥਿਤ ਮਹਾਨ ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ ਦੀਆਂ ਸਮਾਧਾਂ ਸਬੰਧੀ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਰੱਖਿਆ ਮੰਤਰੀ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਦੇ ਨਾਲ ਲਾਹੌਰ ਵਿਖੇ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼ਹੀਦ ਹਮੇਸ਼ਾ ਹੀ ਕੌਮਾਂ ਲਈ ਪ੍ਰੇਰਨਾ, ਕੁਰਬਾਨੀ ਅਤੇ ਵਿਸ਼ਵਾਸ ਦੀ ਜਗਦੀ ਮਿਸਾਲ ਹੁੰਦੇ ਹਨ। ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਮੁੱਖ ਉਦੇਸ਼ ਭਾਰਤ ਨੂੰ ਆਜ਼ਾਦ ਕਰਵਾਉਣਾ ਸੀ। ਇਸ ਲਈ ਇਨ੍ਹਾਂ ਮਹਾਨ ਸਪੂਤਾਂ ਨੇ ਆਪਣੀ ਭਰ ਜਵਾਨੀ ਦੀ ਉਮਰ ਵਿਚ ਏਨੀਆਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਜੋ ਭਾਰਤੀ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿਚ ਅੱਗ ਦੀ ਲਾਟ ਵਾਂਗ ਚਮਕ ਰਹੀਆਂ ਹਨ।

 

Tags: Nirmala Sitharaman , Rana Gurmeet Singh Sodhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD