Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਕਾਰ ਸੇਵਾਵਾਂ ਦਾ ਆਰੰਭ

ਗੁਰੂ ਘਰ ਦੀਆਂ ਕਾਰ ਸੇਵਾਵਾਂ ਵਿਚ ਕੀਤਾ ਜਾਵੇਗਾ ਹਰ ਤਰ੍ਹਾਂ ਦਾ ਸਹਿਯੋਗ-ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

Web Admin

Web Admin

5 Dariya News (ਕੁਲਜੀਤ ਸਿੰਘ)

ਜੰਡਿਆਲਾ ਗੁਰੂ , 12 Aug 2018

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਅੱਜ ਕਾਰ ਸੇਵਾ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਗੁਰਦੁਆਰਾ ਸਾਹਿਬ ਦੇ ਸਰੋਵਰ ਦਾ ਵਿਸਥਾਰ, ਨਵੀਂ ਸਰਾਂ ਬਣਾਉਣ, ਦਫ਼ਤਰੀ ਕੰਪਲੈਕਸ ਅਤੇ ਦਰਸ਼ਨੀ ਡਿਓੜੀ ਦੇ ਨਿਰਮਾਣ ਕਾਰਜ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ। ਕਾਰਸੇਵਾ ਦੀ ਆਰੰਭਤਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਆਦਿ ਸ਼ਖ਼ਸੀਅਤਾਂ ਮੌਜੂਦ ਸਨ।ਇਸ ਮੌਕੇ ਕਰਵਾਏ ਗਏ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਮੁੱਖ ਕਾਰਜ ਗੁਰੂ ਘਰਾਂ ਦੀਆਂ ਸੇਵਾਵਾਂ ਦੇ ਨਾਲ-ਨਾਲ ਧਰਮ ਪ੍ਰਚਾਰ ਅਤੇ ਪੰਥਕ ਮਸਲਿਆਂ ਦੀ ਪੈਰਵਾਈ ਕਰਨਾ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਸ ਪਾਵਨ ਅਸਥਾਨ ਵਿਖੇ ਵੱਖ-ਵੱਖ ਕਾਰਜਾਂ ਲਈ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਨੂੰ ਕਾਰ ਸੇਵਾ ਸੌਂਪੀ ਗਈ ਹੈ ਅਤੇ ਇਸ ਨੂੰ ਮੁਕੰਮਲ ਕਰਨ ਲਈ ਸੰਗਤਾਂ ਸਹਿਯੋਗ ਦੇਣ। ਇਸ ਮੌਕੇ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਾਰਸੇਵਾ ਰਾਹੀਂ ਵੱਖ-ਵੱਖ ਕਾਰਜ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੀ ਸੰਗਤਾਂ ਵਿਚ ਵੱਡੀ ਮਾਨਤਾ ਹੈ ਅਤੇ ਪ੍ਰਸੰਨਤਾ ਦੀ ਗੱਲ ਹੈ ਕਿ ਇਥੇ ਸੰਗਤਾਂ ਦੀ ਸਹੂਲਤ ਲਈ ਸਰਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਦਰਸ਼ਨੀ ਡਿਓੜੀ, ਸਰੋਵਰ, ਪਰਕਰਮਾਂ ਤੇ ਪ੍ਰਬੰਧਕੀ ਬਲਾਕ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਾਰ ਸੇਵਾਵਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਵਚਨਬਧਤਾ ਦਾ ਪ੍ਰਗਟਾਵਾ ਵੀ ਕੀਤਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਵਿਧਾਇਕ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂੰ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਕਾਰ ਸੇਵਾਵਾਂ ਲਈ ਸ਼੍ਰੋਮਣੀ ਕਮੇਟੀ ਤੇ ਬਾਬਾ ਜਗਤਾਰ ਸਿੰਘ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਸ. ਜਗਜੀਤ ਸਿੰਘ, ਸ. ਗੁਰਿੰਦਰ ਸਿੰਘ ਟੋਨੀ ਤੇ ਸ. ਸਤਨਾਮ ਸਿੰਘ ਨੇ ਕਾਰ ਸੇਵਾ ਵਿਚ ਇੱਕ ਇੱਕ ਲੱਖ ਰੁਪਏ ਅਤੇ ਹੋਰਨਾਂ ਵੱੱਲੋਂ ਵੀ ਮਾਇਕ ਯੋਗਦਾਨ ਪਾਉਣ ਦਾ ਐਲਾਨ ਕੀਤਾ। ਸਮਾਗਮ ਦੌਰਾਨ ਬਾਬਾ ਜਗਤਾਰ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸ. ਗੁਰਬਚਨ ਸਿੰਘ ਕਰਮੂੰਵਾਲਾ ਤੇ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਅਮਰਜੀਤ ਸਿੰਘ ਭਲਾਈਪੁਰ, ਸ. ਸੁਖਵਰਸ਼ ਸਿੰਘ ਪੰਨੂੰ, ਸ. ਗੁਰਿੰਦਰ ਸਿੰਘ ਟੋਨੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਸਕੱਤਰ ਸਿੰਘ ਭੂਰਾਕੋਹਨਾ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਅਮਰ ਸਿੰਘ, ਸ. ਪ੍ਰੇਮ ਸਿੰਘ ਸਰਪੰਚ, ਸ. ਪ੍ਰਗਟ ਸਿੰਘ ਮੈਨੇਜਰ, ਸ. ਜਗਜੀਤ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਮਹਿੰਦਰ ਸਿੰਘ, ਕੈਪਟਨ ਸਵਰਨ ਸਿੰਘ, ਸ. ਸਤਨਾਮ ਸਿੰਘ ਚੋਹਲਾ ਸਾਹਿਬ, ਸ. ਗੁਰਦਿਆਲ ਸਿੰਘ ਮੁੰਡਾਪਿੰਡ, ਗਿਆਨੀ ਹਰਜੀਤ ਸਿੰਘ ਆਦਿ ਮੌਜੂਦ ਸਨ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD