Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

10 ਦਿਨਾਂ ਦੀ ਮੁਹਿੰਮ ਵਿੱਚ ਦੂਜੇ ਦਿਨ 339 ਆਵਾਰਾ ਪਸ਼ੂਆਂ ਨੂੰ ਸੜਕਾਂ ਤੋਂ ਚੁੱਕ ਕੇ ਭੇਜਿਆ ਗਊਸ਼ਾਲਾਵਾਂ 'ਚ

ਦੇਰ ਸ਼ਾਮ ਡਿਪਟੀ ਕਮਿਸ਼ਨਰ ਨੇ ਆਵਾਰਾ ਪਸ਼ੂਆਂ ਨੂੰ ਫੜਨ ਦੇ ਕੰਮ ਦਾ ਖੁਦ ਲਿਆ ਜਾਇਜ਼ਾ

Web Admin

Web Admin

5 Dariya News

ਮਾਨਸਾ , 12 Aug 2018

Last updated on: Aug 12, 2018, 00:00 IST

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਆਰੰਭੀ 10 ਦਿਨਾਂ ਆਵਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾ ਕੇ ਗਊਸ਼ਾਲਾਵਾਂ ਵਿੱਚ ਭੇਜਣ ਦੀ ਮੁਹਿੰਮ ਤਹਿਤ ਪਹਿਲੇ 2 ਦਿਨਾਂ ਵਿੱਚ ਹੀ 339 ਪਸ਼ੂਆਂ ਨੂੰ ਫੜ ਲਿਆ ਗਿਆ ਹੈ। ਇਸ ਸਬੰਧੀ ਕੱਲ ਦੇਰ ਰਾਤ ਤੱਕ ਡਿਪਟੀ ਕਮਿਸ਼ਨਰ ਨੇ ਖੁਦ ਸ਼ਹਿਰ ਦੇ ਬਾਰ੍ਹਾਂ ਹੱਟਾਂ ਚੌਂਕ ਜਾ ਕੇ ਇਸ ਮੁਹਿੰਮ ਦਾ ਜਾਇਜ਼ਾ ਲਿਆ ਅਤੇ ਪਸ਼ੂਆਂ ਦੀ ਹੋ ਰਹੀ ਫੜੋ ਫੜਾਈ ਲਈ ਵੀ ਗਊਸੇਵਕਾਂ, ਸਮਾਜ ਸੇਵੀਆਂ ਅਤੇ ਆਮ ਨਾਗਰਿਕਾਂ ਨੂੰ ਜਿੱਥੇ ਹੱਲਾ ਸ਼ੇਰੀ ਦਿੱਤੀ ਉਥੇ ਉਨ੍ਹਾਂ ਦਾ ਬਹੁਤ ਧੰਨਵਾਦ ਦਿੱਤਾ। ਇਸ ਸਬੰਧੀ ਸਾਬਕਾ ਪ੍ਰਧਾਨ ਗਉਸ਼ਾਲਾ ਕਮੇਟੀ ਮਾਨਸਾ ਅਸ਼ੋਕ ਕੁਮਾਰ ਜਿੰਦਲ ਨੇ ਦੱਸਿਆ ਕਿ ਮਾਨਸਾ-ਸਿਰਸਾ ਰੋਡ 'ਤੇ ਨੰਦੀਸ਼ਾਲਾ ਮਾਨਸਾ ਵਿਖੇ 200, ਗਊਸ਼ਾਲਾ ਰਮਦਿੱਤੇਵਾਲਾ ਵਿਖੇ 45 ਅਤੇ ਗਊਸ਼ਾਲਾ ਮਾਨਸਾ ਵਿਖੇ 69 ਆਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਤਕਰੀਬਨ 200 ਪਸ਼ੂਆਂ ਦਾ ਇਹ ਬੱਗ ਸਾਰੀ ਸਿਰਸਾ ਰੋਡ ਤੋਂ ਤਕਰੀਬਨ 100 ਗਊ ਸੇਵਕਾਂ ਅਤੇ ਨਗਰਵਾਸੀਆਂ ਵੱਲੋਂ ਹੱਕ ਕੇ ਕੱਲ ਦੇਰ ਰਾਤ ਨੰਦੀਸ਼ਾਲਾ ਮਾਨਸਾ ਵਿਖੇ ਭੇਜਿਆ ਗਿਆ। ਇਸ ਤੋਂ ਇਲਾਵਾ 45 ਪਸ਼ੂਆਂ ਨੂੰ ਰਮਦਿੱਤਾ ਵਾਲਾ ਚੌਂਕ, ਰੇਲਵੇ ਫਾਟਕ ਅਤੇ ਭਾਗੀਰਥ ਕਲੋਨੀ ਤੋਂ ਫੜਿਆ ਗਿਆ ਹੈ। 

ਇਸੇ ਤਰ੍ਹਾਂ 69 ਪਸ਼ੂਆਂ ਨੂੰ ਵਾਟਰ ਵਰਕਸ ਅਤੇ ਪੁਰਾਣੀ ਮੰਡੀ ਦੇ ਨੇੜਿਓਂ ਫੜਿਆ ਗਿਆ ਹੈ। ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਗਊਸੇਵਕ ਸ਼੍ਰੀ ਪਵਨ ਕੁਮਾਰ ਅਤੇ ਸ਼੍ਰੀ ਸੰਜੀਵ ਪਿੰਕਾ ਨੇ ਦੱਸਿਆ ਕਿ ਆਵਾਰਾ ਪਸ਼ੂਆਂ ਨੂੰ ਫੜ ਕੇ ਗਉਸ਼ਾਲਾ ਭੇਜਣ ਦੀ ਇਸ 10 ਰੋਜ਼ਾ ਮੁਹਿੰਮ ਤਹਿਤ ਸ਼ਹਿਰ ਮਾਨਸਾ ਵਿੱਚੋਂ 25 ਪਸ਼ੂਆਂ ਨੂੰ ਫੜ ਕੇ ਕੈਟਲ ਪੋਂਡ ਖੋਖਰ ਕਲਾਂ ਵਿਖੇ ਛੱਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਗਊ ਸੇਵਕ ਤੜਕਸਾਰ 4 ਵਜੇ ਪਹੁੰਚ ਜਾਂਦੇ ਹਨ ਅਤੇ ਆਵਾਰਾ ਪਸ਼ੂਆਂ ਨੂੰ ਫੜਨ ਲਈ ਰਾਤ ਦੇ 10-11 ਵਜੇ ਵੀ ਡਿਊਟੀ ਕੀਤੀ ਜਾਂਦੀ ਹੈ।  ਇਸ 10 ਰੋਜ਼ਾ ਮੁਹਿੰਮ ਵਿੱਚ ਸ਼੍ਰੀ ਅਸ਼ਵਨੀ ਕੁਮਾਰ, ਸ਼੍ਰੀ ਪ੍ਰਵੀਨ ਸ਼ਰਮਾ ਟੋਨੀ, ਸ਼੍ਰੀ ਪਵਨ ਕੁਮਾਰ ਕੋਟਲੀ, ਸ਼੍ਰੀ ਸੁਨੀਲ ਗੋਇਲ, ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀ ਮਹਾਬੀਰ, ਸ਼੍ਰੀ ਜੈਪਾਲ, ਸ਼੍ਰੀ ਜਗਜੀਤ ਵਾਲੀਆ, ਸ਼੍ਰੀ ਬਿੰਦਰ ਪਾਲ, ਸ਼੍ਰੀ ਵਿਨੋਦ ਭੰਮਾ, ਸ਼੍ਰੀ ਬਲਜੀਤ ਕੜਵਲ, ਸ਼੍ਰੀ ਸੁਰਿੰਦਰ ਪਿੰਟਾ, ਸ਼੍ਰੀ ਮੁਕੇਸ਼ ਕੁਮਾਰ, ਸ਼੍ਰੀ ਟਿੰਕੂ ਤੋਂ ਇਲਾਵਾ ਹੋਰ ਵੀ ਗਊਸੇਵਕ ਇਸ ਕੰਮ ਵਿੱਚ ਆਪਣਾ ਪੂਰਨ ਸਹਿਯੋਗ ਦੇ ਰਹੇ ਹਨ।

 

Tags: DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD