Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਿਸ਼ਨ ਤੰਦਰੁਸਤ ਪੰਜਾਬ-ਫੋਕਲ ਪੁਆਇੰਟ ਅਤੇ ਤਾਜਪੁਰ ਸੜਕ 'ਤੇ ਲੱਗਣ ਵਾਲੇ ਸਾਂਝੇ ਪ੍ਰਦੂਸ਼ਿਤ ਪਾਣੀ ਸੋਧਕ ਪਲਾਂਟ 31 ਮਾਰਚ ਤੱਕ ਮੁਕੰਮਲ ਹੋਣਗੇ- ਕਾਹਨ ਸਿੰਘ ਪੰਨੂੰ

ਮਿਸ਼ਨ ਡਾਇਰੈਕਟਰ ਵੱਲੋਂ ਲੁਧਿਆਣਾ ਵਿਖੇ ਰੰਗਾਈ ਸਨਅਤਾਂ ਦੇ ਨੁਮਾਇੰਦਿਆਂ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ

Web Admin

Web Admin

5 Dariya News

ਲੁਧਿਆਣਾ , 12 Aug 2018

Last updated on: Aug 12, 2018, 00:00 IST

ਸ਼ਹਿਰ ਵਿੱਚ ਖਾਸ ਕਰਕੇ ਬੁੱਢਾ ਨਾਲਾ ਵਿੱਚੋਂ ਪ੍ਰਦੂਸ਼ਣ ਦਾ ਪੱਧਰ ਘਟਾਉਣ ਲਈ ਚੱਲ ਰਹੇ ਕਾਰਜਾਂ ਨੂੰ ਹੋਰ ਤੇਜ਼ੀ ਦਿਵਾਉਣ ਦੇ ਮਕਸਦ ਨਾਲ ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਸ੍ਰ. ਕਾਹਨ ਸਿੰਘ ਪੰਨੂੰ ਨੇ ਲੁਧਿਆਣਾ ਦੀਆਂ ਰੰਗਾਈ ਸਨਅਤਾਂ ਦੇ ਨੁਮਾਇੰਦਿਆਂ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਸਥਾਨਕ ਸਰਕਟ ਹਾਊਸ ਵਿਖੇ ਸਾਂਝੀ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸ੍ਰ. ਕਾਹਨ ਸਿੰਘ ਪੰਨੂੰ ਨੇ ਸ਼ਹਿਰ ਵਿੱਚ ਫੋਕਲ ਪੁਆਇੰਟ ਅਤੇ ਤਾਜਪੁਰ ਸੜਕ ਵਿਖੇ ਲੱਗ ਰਹੇ ਸਾਂਝੇ ਪ੍ਰਦੂਸ਼ਿਤ ਪਾਣੀ ਸੋਧਕ ਪਲਾਂਟਾਂ (ਸੀ. ਈ. ਟੀ. ਪੀਜ਼.) ਦੇ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ 31 ਮਾਰਚ, 2019 ਤੱਕ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਸੰਬੰਧਤ ਧਿਰਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਫੋਕਲ ਪੁਆਇੰਟ ਵਿਖੇ ਲੱਗ ਰਹੇ 40 ਐੱਮ. ਐੱਲ. ਡੀ. ਸਮਰੱਥਾ ਵਾਲੇ ਸੀ. ਈ. ਟੀ. ਪੀ. ਦਾ ਕੰਮ ਫੰਡਾਂ ਦੀ ਘਾਟ ਕਾਰਨ ਰੁਕਿਆ ਹੋਇਆ ਹੈ, ਜਿਸ ਬਾਰੇ ਰੰਗਾਈ ਸਨਅਤਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣਾ ਹਿੱਸਾ ਪਾਉਣ ਤਾਂ ਜੋ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਆਪਣਾ ਹਿੱਸਾ ਜਾਰੀ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਤਾਜਪੁਰ ਸੜਕ 'ਤੇ ਲੱਗ ਰਹੇ 50 ਐੱਮ. ਐੱਲ. ਡੀ. ਸਮਰੱਥਾ ਵਾਲੇ ਸੀ. ਈ. ਟੀ. ਪੀ. ਦਾ ਕੰਮ ਵੀ ਫੰਡਾਂ ਦੀ ਕਮੀ ਕਾਰਨ ਰੁਕ ਗਿਆ ਸੀ। ਮੌਜੂਦਾ ਸਮੇਂ ਕੰਮ ਕਰ ਰਹੀ ਏਜੰਸੀ ਤ੍ਰਿਵੇਣੀ ਕੰਸਟਰੱਕਸ਼ਨ ਨੇ ਮਹਿੰਗਾਈ ਦੇ ਚੱਲਦਿਆਂ ਹੋਰ ਫੰਡਾਂ ਦੀ ਮੰਗ ਕੀਤੀ ਹੈ। ਜਿਸ ਬਾਰੇ ਸ੍ਰ. ਪੰਨੂੰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਬਾਰੇ ਵੀ ਦੁਬਾਰਾ ਇੱਕ ਹਫ਼ਤੇ ਵਿੱਚ ਪ੍ਰੋਪੋਜ਼ਲ ਲਈ ਜਾਵੇ ਅਤੇ ਇਹ ਕੰਮ ਕਿਸੇ ਹੋਰ ਏਜੰਸੀ ਨੂੰ ਸੌਂਪਿਆ ਜਾਵੇ। ਇਸ ਮੌਕੇ ਸ੍ਰ. ਪੰਨੂੰ ਨੇ ਬੋਰਡ ਦੇ ਨੌਜਵਾਨ ਅਧਿਕਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਸ਼ਹਿਰ ਖਾਸ ਕਰਕੇ ਬੁੱਢਾ ਨਾਲਾ ਨੂੰ ਸਾਫ਼ ਕਰਨ ਲਈ ਸਿਰਤੋੜ ਯਤਨ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਲਗਾਤਾਰ ਮੋਨੀਟਰਿੰਗ ਕਰਨ। 

 

Tags: Kahan Singh Pannu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD