ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬੀਤੇ ਦਿਨੀਂ ਪਿੰਡ ਬਰਾਸ ਤੋਂ ਚੋਲਟੀ ਖੇੜੀ ਨੂੰ ਜਾਂਦੀ 2. 680 ਕਿਲੋਮੀਟਰ ਲੰਮੀ ਸੜਕ ਦੀ 29 ਲੱਖ 76 ਹਜਾਰ ਰੁਪਏ ਨਾਲ ਅਤੇ 10 ਲੱਖ 80 ਹਜਾਰ ਰੁਪਏ ਨਾਲ ਪਿੰਡ ਬਰਾਸ ਦੀ ਫਿਰਨੀ ਦੀ 2.680 ਕਿਲੋਮੀਟਰ ਸੜਕ ਦੀ ਸਪੈਸ਼ਲ ਮੁਰੰਮਤ ਸ਼ੁਰੂ ਕਰਵਾਈ।ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਪਿਛਲੀ ਸਰਕਾਰ ਦੇ ਸਮੇਂ ਬਣੀਆਂ ਸੜਕਾਂ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਕਦੇ ਸਾਰ ਨਹੀਂ ਲਈ, ਜਿਸ ਕਾਰਨ ਇਨ੍ਹਾਂ ਸੜਕਾਂ ਦਾ ਹਾਲ ਬਦ ਤੋਂ ਬਦਤਰ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬਰਾਸ ਇੱਕ ਧਾਰਮਿਕ ਮਹੱਤਤਾ ਵਾਲਾ ਇਤਿਹਾਸਕ ਪਿੰਡ ਹੈ ਜਿਥੇ ਕਿ ਦੇਸ਼ ਵਿਦੇਸ਼ ਤੋਂ ਸ਼ਰਧਾਲੂ ਸਜਦਾ ਕਰਨ ਲਈ ਹਰ ਸਾਲ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਵੀ ਲੰਮੇਂ ਸਮੇਂ ਤੋਂ ਇਨ੍ਹਾਂ ਸੜਕਾਂ ਨੂੰ ਮੁੜ ਬਣਾਉਣ ਦੀ ਮੰਗ ਕੀਤੀ ਜਾਂਦੀ ਰਹੀ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਲਕੇ ਦੀਆਂ 65 ਸੜਕਾਂ ਦੀ ਸਪੈਸ਼ਲ ਮੁਰੰਮਤ ਕਰਨ ਦਾ ਕੰਮ ਸ਼ੁਰੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਹਮੇਸ਼ਾਂ ਰਾਜ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਗਰੀਬ ਤੇ ਪੱਛੜੇ ਵਰਗ ਦੇ ਲੋਕਾਂ ਲਈ ਕਈ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ ਤਾਂ ਜੋ ਗਰੀਬ ਪਰਿਵਾਰਾਂ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾਂ ਲੋਕਾਂ ਦੇ ਹੱਕਾਂ ਦੀ ਰੱਖਿਆ ਕੀਤੀ ਹੈ ਅਤੇ ਹਮੇਸ਼ਾਂ ਹੱਕ-ਸੱਚ 'ਤੇ ਪੂਰੀ ਇਮਾਨਦਾਰੀ ਨਾਲ ਪਹਿਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕਹਿਣੀ ਤੇ ਕਰਨੀ ਦੇ ਪੱਕੇ ਹਨ ਅਤੇ ਉਨ੍ਹਾਂ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿੱਚੋਂ ਇੱਕ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਇੱਕ ਅਜਿਹੀ ਯੋਜਨਾ ਹੈ ਜਿਸ ਨਾਲ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਯੋਗ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਇਹ ਗੱਲ ਸਖਤੀ ਨਾਲ ਕਹੀ ਗਈ ਹੈ ਕਿ ਕਿਸੇ ਵੀ ਅਯੋਗ ਵਿਅਕਤੀ ਨੂੰ ਕਿਸੇ ਭਲਾਈ ਸਕੀਮ ਦਾ ਲਾਭ ਨਾ ਦਿੱਤਾ ਜਾਵੇ।ਇਸ ਮੌਕੇ ਐੱਸ.ਡੀ.ਓ ਮਨਦੀਪ ਸਿੰਘ, ਸਹਾਇਕ ਇੰਜੀਨੀਅਰ ਗੁਰਦਿਆਲ ਸਿੰਘ ਤੇ ਬਲਜਿੰਦਰ ਸਿੰਘ, ਬਲਾਕ ਪ੍ਰਧਾਨ ਡਾ.ਬਲਰਾਮ ਸ਼ਰਮਾ, ਗੁਲਜ਼ਾਰ ਸ਼ਾਹੀ, ਮੇਵਾ ਸਿੰਘ ਬਰਾਸ, ਭੁਪਿੰਦਰ ਸਿੰਘ,ਕੁਲਵੀਰ ਸਿੰਘ, ਗੁਰਵਿੰਦਰ ਸਿੰਘ, ਰਘਬੀਰ ਸਿੰਘ ਕਾਲੀ, ਕੁਲਦੀਪ ਸਿੰਘ ਸੂਬੇਦਾਰ, ਐਲਕ ਮਸੀਹ, ਰਣਜੀਤ ਸਿੰਘ, ਤੇਜਿੰਦਰ ਸਿੰਘ, ਸੰਤ ਸਿੰਘ ਭੈਣੀ, ਅਮਰੀਕ ਸਿੰਘ ਅਤੇ ਪਾਲ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।