Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਸਨੇਟਾ ਨੂੰ ਮੁਕੰਮਲ ਨਸ਼ਾ ਮੁਕਤ ਕਰਨ ਲਈ ਪਿੰਡ ਵਾਸੀਆਂ ਤੋਂ ਮੰਗਿਆ ਸਹਿਯੋਗ

ਪਿੰਡ ਨੂੰ ਨਸ਼ਾ ਮੁਕਤ ਕਰਕੇ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ, ਏ.ਡੀ.ਸੀ. ਚਰਨਦੇਵ ਸਿੰਘ ਮਾਨ ਨੇ ਨਸ਼ਾ ਮੁਕਤੀ ਲਈ ਅਪਣਾਏ ਪਿੰਡ ਸਨੇਟਾ ਦੇ ਲੋਕਾਂ ਨਾਲ ਕੀਤੀ ਗੱਲਬਾਤ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 13 Aug 2018

Last updated on: Aug 13, 2018, 00:00 IST

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਪਣੇ ਵੱਲੋਂ ਨਸ਼ਾ ਮੁਕਤ ਕਰਨ ਲਈ ਅਪਣਾਏ ਪਿੰਡ ਸਨੇਟਾ ਵਿਖੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਪਿੰਡ ਨੂੰ ਮੁਕੰਮਲ ਨਸ਼ਾ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।  ਸ. ਮਾਨ ਨੇ ਕਿਹਾ ਕਿ ਨਸ਼ਾ ਜੋ ਕਿ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਮੁੱਚੇ ਸਮਾਜ ਦੇ ਲੋਕਾਂ ਦੇ ਭਰਪੂਰ ਸਹਿਯੋਗ ਦੀ ਲੋੜ ਹੈ। ਨਸ਼ਾ ਇਕ ਬਿਮਾਰੀ ਹੈ ਜੋ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਦੂਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵੱਖ ਵੱਖ ਪ੍ਰੋਗਰਾਮ ਚਲਾਏ ਗਏ ਹਨ, ਜਿਨ੍ਹਾਂ ਵਿੱਚ ਹਰ ਵਰਗ ਤੋਂ ਸਹਿਯੋਗ ਲਿਆ ਜਾਵੇਗਾ। ਏ.ਡੀ.ਸੀ. ਨੇ ਕਿਹਾ ਕਿ ਨਰੋਏ ਸਮਾਜ ਦੀ ਸਿਰਜਨਾ ਲਈ ਸਮਾਜ ਦਾ ਤੰਦਰੁਸਤ ਹੋਣਾ ਬੇਹੱਦ ਜਰੂਰੀ ਹੈ। ਉਨ੍ਹਾਂ ਹੋਰ ਕਿਹਾ ਕਿ ਨਸ਼ਾ ਜਿਥੇ ਇਨਸਾਨ ਨੂੰ ਆਰਥਿਕ, ਸਮਾਜਿਕ ਪੱਖੋਂ ਕਮਜੋਰ ਕਰਦਾ ਹੈ ਉਥੇ ਇਨਸਾਨ ਨੂੰ ਜਿੰਦਗੀ ਤੋਂ ਵੀ ਹੱਥ ਧੋਣੇ ਪੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਜੇਕਰ ਉਨ੍ਹਾਂ ਦੇ ਗੁਆਂਢ ਵਿੱਚ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਦੇ ਇਲਾਜ ਲਈ ਮੋਹਰੀ ਭੁਮਿਕਾ ਨਿਭਾਉਣੀ ਚਾਹੀਦੀ ਹੈ  ਅਤੇ ਉਸ ਦਾ ਇਲਾਜ ਨਸ਼ਾ ਛੁਡਾਊ ਕੇਂਦਰਾਂ ਵਿੱਚ ਕਰਾਉਣਾ ਚਾਹੀਦਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਲਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਦੱਸੀਆਂ, ਜਿਨ੍ਹਾਂ ਦੇ ਹੱਲ ਸ. ਮਾਨ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। 

ਸ. ਮਾਨ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸਾਸ਼ਨ ਨਾਲ ਆਪਣੀ ਨੇੜਤਾ ਵਧਾਉਣ ਅਤੇ ਪ੍ਰਸ਼ਾਸਨ ਹਮੇਸਾਂ ਉਨ੍ਹਾਂ ਦੇ ਸਹਿਯੋਗ ਲਈ ਵਚਨਬੱਧ ਹੈ। ਏ.ਡੀ.ਸੀ. ਨੇ ਕਿਹਾ ਕਿ ਪਿੰਡ ਸਨੇਟਾ ਨੂੰ ਨਸ਼ਾ ਮੁਕਤ ਕਰ ਕੇ ਇਸ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ, ਜਿਸ ਲਈ ਇੱਕ ਵਿਸ਼ੇਸ਼ ਪਲਾਨ ਤਿਆਰ ਕੀਤਾ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉਪਰ ਉੱਠ ਕੇ ਸਮੁੱਚੇ ਪਿੰਡ ਦੀ ਭਲਾਈ ਦੀ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆਂ ਨਹੀ ਜਾਵੇਗਾ। ਜੇਕਰ ਪਿੰਡ ਵਾਸੀਆਂ ਨੂੰ ਕਿਸੇ ਬਾਰੇ ਪਤਾ ਲਗਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਵਿਸਵਾਸ਼ ਦਿਵਾਇਆ ਕਿ ਨਸ਼ਾ ਤਿਆਗਣ ਵਾਲੇ ਅਤੇ ਨਸ਼ਿਆਂ ਤੋਂ ਮੁਕਤ ਹੋਣ ਲਈ ਇਲਾਜ ਕਰਾਉਣ ਵਾਲੇ ਕਿਸੇ ਵੀ ਨਸ਼ੇ ਦੇ ਮਰੀਜ਼ ਨੂੰ ਤੰਗ-ਪਰੇਸ਼ਾਨ ਨਹੀਂ ਕੀਤਾ ਜਾਵੇਗਾ, ਸਗੋਂ ਉਸ ਦੇ ਇਲਾਜ ਲਈ ਪੁਲਿਸ ਆਪਣਾ ਬਣਦਾ ਸਹਿਯੋਗ ਦੇਵੇਗੀ।  ਉਨ੍ਹਾਂ ਦੱਸਿਆ ਕਿ ਨਸ਼ਾ ਇੱਕ ਸਮਾਜਿਕ ਬਿਮਾਰੀ ਹੈ ਜੋ ਕਿ ਇਨਸਾਨ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਖੋਖਲਾ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਾਉਣ ਲਈ ਆਪਣਾ ਸਹਿਯੋਗ ਦੇਣ ਤਾਂ ਜੋ ਉਹ ਨਸ਼ਾ ਮੁਕਤ ਹੋ ਕੇ ਆਮ ਨਾਗਰਿਕ ਵਾਲੀ ਜਿੰਦਗੀ ਬਸਰ ਕਰ ਸਕਣ। ਇਸ ਮੌਕੇ ਤਹਿਸੀਲਦਾਰ ਸੁਖਪਿੰਦਰ ਕੌਰ, ਬੀ.ਡੀ.ਪੀ.ਓ. ਖਰੜ ਰਾਣਾ ਪ੍ਰਤਾਪ ਸਿੰਘ ਸਿੱਧੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀਮਤੀ ਰੁਪਿੰਦਰ ਕੌਰ, ਡਰੱਗ ਇੰਸਪੈਕਟਰ ਮਨਪ੍ਰੀਤ ਕੌਰ, ਚੌਧਰੀ ਹਰਨੇਕ ਨੇਕੀ, ਹਰਨੇਕ ਸਿੰਘ ਰੌਸ਼ਨ, ਸੰਜੀਵ ਸਿੰਘ, ਬੰਤ ਸਿੰਘ ਤੇ ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ। 

 

Tags: Tandarust Punjab , Anti Drug Mission , ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD