Sunday, 12 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ

 

ਸਰਕਾਰੀ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਕੇ ਹੀ ਦੇਸ਼ ਕਰ ਸਕਦਾ ਹੈ ਤਰੱਕੀ : ਸ਼ੇਰ ਸਿੰਘ ਘੁਬਾਇਆ

ਜਿੰਮੇਵਾਰੀ ਤੇ ਇਮਾਨਦਾਰੀ ਨਾਲ ਅਧਿਕਾਰੀ ਵਿਕਾਸ ਕਾਰਜਾਂ ਨੂੰ ਚੜ੍ਹਾਉਣ ਨੇਪਰੇ-ਡਿਪਟੀ ਕਮਿਸ਼ਨਰ

Web Admin

Web Admin

5 Dariya News

ਫਾਜ਼ਿਲਕਾ , 13 Aug 2018

ਮੈਂਬਰ ਪਾਰਲੀਮੈਂਟ ਫਿਰੋਜ਼ਪੁਰ ਸ਼ੇਰ ਸਿੰਘ ਘੁਬਾਇਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੇਟਰਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਿਥੇ ਲੇਖਾ ਜੋਖਾ ਕੀਤਾ ਗਿਆ ਉਥੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ।  ਬੈਠਕ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕੀਤਾ ਜਾਵੇ ਅਤੇ ਮੁਕੰਮਲ ਹੋ ਚੁੱਕੇ ਕਾਰਜਾਂ ਦੇ ਤੁਰੰਤ ਵਰਤੋਂ ਸਰਟੀਫਿਕੇਟ ਦਿੱਤੇ ਜਾਣ। ਇਸ ਮੌਕੇ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਿਸੇ ਵੀ ਵਿਕਾਸ ਕੰਮ ਵਿੱਚ ਦੇਰੀ ਅਤੇ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਮੌਜ਼ੂਦ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹੇ ਅੰਦਰ ਕੋਈ ਵੀ ਸ਼ੁਰੂ ਕੀਤਾ ਗਿਆ ਵਿਕਾਸ ਕਾਰਜ਼ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਪੂਰੀ ਜਿੰਮੇਵਾਰੀ ਤੇ ਇਮਾਨਦਾਰੀ ਨਾਲ ਨੇਪਰੇ ਚੜ੍ਹਾਇਆ ਜਾਵੇ। ਬੈਠਕ ਦੌਰਾਨ ਮੈਂਬਰ ਪਾਰਲੀਮੈਂਟ ਸ: ਸ਼ੇਰ ਸਿੰਘ ਘੁੁੁਬਾਇਆ ਨੇ ਮਗਨਰੇਗਾ ਤਹਿਤ ਕੀਤੇ ਗਏ ਕੰਮਾਂ ਦਾ ਲੇਖਾ-ਜੋਖਾ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮਗਨਰੇਗਾ ਜੋਬ ਕਾਰਡ ਹੋਲਡਰਾਂ ਰਾਹੀਂ ਹੀ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਅੰਦਰ ਨਹਿਰੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਨਹਿਰਾਂ ਦੀ ਸਫਾਈ ਕਰਨ ਅਤੇ ਸੇਮ ਨਾਲਿਆਂ ਵਿਚ ਖੜੇ ਪਾਣੀ ਨੂੰ ਨਹਿਰੀ ਪਾਣੀ ਵਜੋਂ ਵਰਤਣ ਲਈ ਵੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਪ੍ਰਧਾਨ ਮੰਤਰੀ ਅਵਾਸ ਯੋਜਨਾ ਸਕੀਮ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆ ਨੂੰ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਤਹਿਤ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਸਤਾ ਸੜਕਾਂ ਦੀ ਨਿਸ਼ਾਨਦੇਈ ਕਰਕੇ ਉਨ੍ਹਾਂ ਦੀ ਮੁਰੰਮ ਕਰਨੀ ਯਕੀਨੀ ਬਣਾਈ ਜਾਵੇ ਅਤੇ ਜਿੰਨ੍ਹਾਂ ਸੜਕਾਂ 'ਤੇ ਲੋਕਾਂ ਵੱਲੋਂ ਨਾਜਾਹਿਜ਼ ਕਬਜ਼ੇ ਕੀਤੇ ਗਏ ਹਨ ਉਨ੍ਹਾਂ ਨੂੰ ਸਖਤੀ ਨਾਲ ਹਟਾਇਆ ਜਾਵੇ। 

ਮੀਟਿੰਗ ਦੌਰਾਨ ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤਹਿਤ ਚੱਲ ਰਹੇ ਕੰਮਾਂ ਦਾ ਲੇਖਾ-ਜੋਖਾ ਕਰਦਿਆਂ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਤੇ ਹੋਣ ਵਾਲੇ ਕੰਮਾਂ ਦੀ ਪ੍ਰਗਤੀ ਰਿਪੋਰਟ ਜਮ੍ਹਾਂ ਕਰਵਾਈ ਜਾਵੇ। ਉਨ੍ਹਾ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ ਕਰਦਿਆਂ ਸਿਵਲ ਸਰਜਨ ਨੂੰ ਕਿਹਾ ਕਿ ਗਰੀਬ ਤੇ ਲੋੜਵੰਦ ਲੋਕਾਂ ਦਾ ਪਹਿਲ ਦੇ ਆਧਾਰ 'ਤੇ ਇਲਾਜ ਕੀਤਾ ਜਾਵੇ ਤੇ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਮੈਂਬਰ ਪਾਰਲੀਮੈਂਟ ਸ. ਘੁਬਾਇਆ ਨੇ ਬੈਠਕ ਦੌਰਾਨ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਸੰਸਦ ਅਦਾਰਸ਼ ਗ੍ਰਾਮ ਯੋਜਨਾ, ਦੀਨ ਦਿਆਲ ਉਪਦਾਏ ਸਕੀਮ,  ਸਿੱਖਿਆ ਵਿਭਾਗ ਦੀਆਂ ਸਕੀਮਾਂ,  ਨੈਸ਼ਨਲ ਲਾਈਵਲੀਹੂਡ ਮਿਸ਼ਨ, ਨੈਸ਼ਨਲ ਲੈਂਡ ਰਿਕਾਰਡ ਪੋ੍ਰਗਰਾਮ, ਸਵੱਛ ਭਾਰਤ ਮਿਸ਼ਨ, ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ ਅਤੇ ਬਾਰਡਰ ਏਰੀਆ ਡਿਵੈਲਪਮੈਂਟ ਪ੍ਰੋਗਰਾਮ ਆਦਿ ਤਹਿਤ ਜ਼ਿਲ੍ਹੇ ਅੰਦਰ ਹੋਏ ਕੰਮਾਂ ਦੀ ਵਿਸ਼ੇਸ਼ ਤੌਰ ਤੇ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਤੋਂ ਲੋੜੀਂਦੇ ਸੁਝਾਅ ਵੀ ਲਏ ਅਤੇ ਕਿਹਾ ਕਿ ਜੇਕਰ ਕਿਸੇ ਕੰਮ ਨੂੰ ਕਰਨ ਵਿੱਚ ਕਿਸੇ ਅਧਿਕਾਰੀ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਜਾਣੂੰ ਕਰਵਾਇਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਮੈਂਬਰ ਪਾਰਲੀਮੈਂਟ ਸ: ਸ਼ੇਰ ਸਿੰਘ ਘੁਬਾਇਆ ਨੂੰ ਵਿਸ਼ਵਾਸ ਦਵਾਇਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜ਼ਾ ਨੂੰ ਤਹਿ ਸਮੇਂ ਅਨੁਸਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਕਿਸੇ ਕਾਰਨ ਅਧੂਰੇ ਹਨ ਤਾਂ ਉਨ੍ਹਾਂ ਦੀ ਪੜਤਾਲ ਕਰਵਾ ਕੇ ਉਨ੍ਹਾਂ ਨੂੰ ਜਲਦ ਪੂਰਾ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਐਮ.ਐੱਲ.ਏ. ਫਾਜ਼ਿਲਕਾ ਸ. ਦਵਿੰਦਰ ਸਿੰਘ ਘੁੁਬਾਇਆ, ਐਮ.ਐੱਲ.ਏ.ਬੱਲੂਆਣਾ ਸ੍ਰੀ ਨੱਥੂ ਰਾਮ, ਵਧੀਕ ਡਿਪਟੀ ਕਮਿਸ਼ਨਰ(ਵਿ) ਸ੍ਰੀ ਸਤੀਸ਼ ਚੰਦਰ, ਸਿਵਲ ਸਰਜਨ ਡਾ. ਹੰਸ ਰਾਜ, ਜ਼ਿਲ੍ਹਾ ਸਿੱਖਿਆ ਅਫਸਰ ਸ. ਕੁਲਵੰਤ ਸਿੰਘ, ਸ੍ਰੀ ਸਤਪਾਲ ਭੂਸਰੀ, ਸ੍ਰੀ ਪ੍ਰੇਮ ਕੂਲਰੀਆ, ਸ੍ਰੀ ਵਿਜੈ ਬਜਾਜ, ਸ. ਗੁਰਜੰਟ ਸਿੰਘ ਚਿਮਨੇਵਾਲਾ, ਬਲਾਕ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਸੁਰਿੰਦਰ ਕਾਲੜਾ, ਸ੍ਰੀ ਵਰਿੰਦਰ ਘੁਬਾਇਆ, ਵਿਧਾਇਕ ਘੁਬਾਇਆ ਦੇ ਮੀਡੀਆ ਇੰਚਾਰਜ ਸ. ਬਲਕਾਰ ਸਿੰਘ ਸਿੱਧੂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD